Tue, May 14, 2024
Whatsapp

ਪਨਬੱਸ ਤੇ ਰੋਡਵੇਜ ਯੂਨੀਅਨ ਦੀ ਅਫ਼ਸਰਾਂ ਨਾਲ ਮੀਟਿੰਗ ਰਹੀ ਬੇਸਿੱਟਾ, ਜਾਰੀ ਰਹੇਗੀ ਹੜਤਾਲ

Written by  Ravinder Singh -- November 14th 2022 04:12 PM
ਪਨਬੱਸ ਤੇ ਰੋਡਵੇਜ ਯੂਨੀਅਨ ਦੀ ਅਫ਼ਸਰਾਂ ਨਾਲ ਮੀਟਿੰਗ ਰਹੀ ਬੇਸਿੱਟਾ, ਜਾਰੀ ਰਹੇਗੀ ਹੜਤਾਲ

ਪਨਬੱਸ ਤੇ ਰੋਡਵੇਜ ਯੂਨੀਅਨ ਦੀ ਅਫ਼ਸਰਾਂ ਨਾਲ ਮੀਟਿੰਗ ਰਹੀ ਬੇਸਿੱਟਾ, ਜਾਰੀ ਰਹੇਗੀ ਹੜਤਾਲ

ਚੰਡੀਗੜ੍ਹ:  ਪੰਜਾਬ 'ਚ ਪਨਬੱਸ ਤੇ ਪੀਆਰਟੀਸੀ ਵੱਲੋਂ ਚੱਕਾ ਜਾਮ ਕਰ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪਨਬੱਸ ਤੇ ਰੋਡਵੇਜ ਯੂਨੀਅਨ ਦੀ ਅਫ਼ਸਰਾਂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਮਗਰੋਂ ਯੂਨੀਅਨ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਕਿ ਯੂਨੀਅਨ ਵੱਲੋਂ ਹੜਤਾਲ ਜਾਰੀ ਰਹੇਗੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।



ਇਸ ਤੋਂ ਇਲਾਵਾ ਉਨ੍ਹਾਂ ਨੇ ਐਲਾਨ ਕੀਤਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪੰਜਵੇਂ ਦਿਨ ਵੀ ਲਗਾਤਾਰ ਜਾਰੀ ਹੈ। ਯੂਨੀਅਨ ਵੱਲੋਂ ਬਟਾਲਾ ਡਿਪੂ ਦੇ ਕੰਡਕਟਰ ਦੀ ਨਾਜਾਇਜ਼ ਰਿਪੋਰਟ ਰੱਦ ਕਰਨ ਤੇ ਫਿਰੋਜ਼ਪੁਰ ਡਿਪੂ ਦੀਆਂ ਕੀਤੀਆਂ 15 ਕੰਡਕਟਰਾਂ ਦੀਆਂ ਬਦਲੀਆਂ ਰੱਦ ਕਰਨ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਾਬਿਲੇਗੌਰ ਹੈ ਕਿ ਸਰਕਾਰੀ ਬੱਸਾਂ ਮੁਕੰਮਲ ਤੌਰ ਉਤੇ ਬੰਦ ਹੈ ਜਿਸਦੇ ਚੱਲਦੇ ਲੁਧਿਆਣਾ ਬੱਸ ਅੱਡੇ ਪਹੁੰਚੇ ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਫ਼ੀ ਖੱਜਲ-ਖੁਆਰੀ ਹੋ ਰਹੀ ਹੈ।

ਇਹ ਵੀ ਪੜ੍ਹੋ : ਜਿਮ ਤੇ ਹੈਲਥ ਕਲੱਬਾਂ 'ਚ ਦਿੱਤੇ ਜਾਂਦੇ ਸਪਲੀਮੈਂਟਸ 'ਤੇ HC ਸਖ਼ਤ, ਪੰਜਾਬ ਸਰਕਾਰ ਤੋਂ ਜਾਂਚ ਰਿਪੋਰਟ ਤਲਬ

ਦਰਅਸਲ ਬੀਤੇ ਲੰਮੇਂ ਸਮੇਂ ਤੋਂ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਅਤੇ ਇਕ ਕੰਡਕਟਰ ਉਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਾਫੀ ਰੋਸ ਜਤਾਇਆ ਜਾ ਰਿਹਾ ਸੀ। ਪੰਜਾਬ ਦੇ ਲਗਭਗ ਸਾਰੇ ਹੀ ਪਨਬੱਸ ਤੇ ਪੀਆਰਟੀਸੀ ਦੇ ਅੱਡਿਆਂ ਨੂੰ ਬੰਦ ਕੀਤਾ ਹੋਇਆ ਹੈ ਜਿਸ ਕਰਕੇ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਾਡੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਤੇ ਨਵੀਂਆਂ ਬੱਸਾਂ ਲਿਆਂਦੀਆਂ ਜਾਣ ਨਾਲ ਹੀ ਜਿਹੜੇ ਕੰਡਕਟਰ ਉੱਤੇ ਕਾਰਵਾਈ ਕੀਤੀ ਗਈ ਹੈ ਉਸਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਉਸ ਤੇ ਕਾਰਵਾਈ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

- PTC NEWS

Top News view more...

Latest News view more...