ਭਗਵੰਤ ਮਾਨ, ਮੁੱਖ ਮੰਤਰੀ ਤੇ ਗ੍ਰਹਿ ਮੰਤਰੀ, ਦੋਵਾਂ ਵਜੋਂ ਫੇਲ੍ਹ, ਪੰਜਾਬ ਨੂੰ ਮਨਮਰਜ਼ੀ ਲੁੱਟਿਆ : MP ਹਰਸਿਮਰਤ ਕੌਰ ਬਾਦਲ
MP Harsimrat Kaur Badal : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ MP ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੋਹਾਂ ਵਜੋਂ ਫੇਲ੍ਹ ਸਾਬਤ ਹੋਏ ਹਨ ਤੇ ਉਹਨਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਠਿੰਡਾ ਦੇ ਐਮ.ਪੀ. ਨੇ ਕਿਹਾ ਕਿ ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਹੈ। ਉਹਨਾਂ ਕਿਹਾ ਕਿ ਗੈਂਗਸਟਰ ਮਨਮਰਜ਼ੀ ਨਾਲ ਕੰਮ ਕਰ ਰਹੇ ਹਨ ਅਤੇ ਆਪਣੀ ਮਰਜ਼ੀ ਮੁਤਾਬਕ ਲੋਕਾਂ ਤੋਂ ਫਿਰੌਤੀਆਂ ਵਸੂਲ ਰਹੇ ਹਨ ਤੇ ਕਤਲ ਕਰ ਰਹੇ ਹਨ। ਉਹਨਾਂ ਕਿਹਾ ਕਿ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਹਾਲ ਹੀ ਵਿਚ ਅੰਮ੍ਰਿਤਸਰ ਵਿਚ ਵਿਆਹ ਪਾਰਟੀ ਵਿਚ ਇਕ ਪਿੰਡ ਦੇ ਸਰਪੰਚ ਦਾ ਕਤਲ ਹੋਇਆ ਹੈ ਤੇ ਨਾਲ ਹੀ ਕਪੂਰਥਲਾ ਵਿਚ ਇਕ ਐਨ ਆਰ ਆਈ ਮਹਿਲਾ ਤੇ ਮੋਗਾ ਵਿਚ ਪੰਚਾਇਤ ਮੈਂਬਰ ਦਾ ਕਤਲ ਹੋਇਆ ਹੈ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕਿਹਾ ਕਿ ਇਥੇ ਹੀ ਬੱਸ ਨਹੀਂ ਮੁੱਖ ਮੰਤਰੀ ਨੇ ਸੂਬਾ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੇ ਗਿਰੋਹ ਹਵਾਲੇ ਕਰ ਦਿੱਤਾ ਹੈ ਜੋ ਦੋਵੇਂ ਹੱਥਾਂ ਨਾਲ ਸੂਬੇ ਅਤੇ ਇਹਨਾਂ ਦੇ ਸਰੋਤਾਂ ਨੂੰ ਲੁੱਟ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਦੀਆਂ ਜਾਇਦਾਦਾਂ ਆਮ ਆਦਮੀ ਪਾਰਟੀ ਦੇ ਸੂਬੇ ਵਿਚ ਚੋਣ ਪ੍ਰਚਾਰ ਵਾਸਤੇ ਵੇਚੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੁਧਿਆਣਾ ਦੇ ਨਗਰ ਨਿਗਮ ਦੀ ਹੱਦ ਵਿਚ ਵਾਧਾ ਕਰ ਕੇ 30 ਪਿੰਡ ਇਸ ਵਿਚ ਸ਼ਾਮਲ ਕਰ ਕੇ ਸ਼ਾਮਲਾਟਾਂ ਵੇਚਣ ਅਤੇ ਇਹ ਆਪ ਦੀਆਂ ਕਠਪੁਤਲੀਆਂ ਤੇ ਵਪਾਰੀਆਂ ਨੂੰ ਦੇਣ ਦਾ ਫੈਸਲਾ ਵੀ ਇਸੇ ਕਰ ਕੇ ਲਿਆ ਗਿਆ ਹੈ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਬਠਿੰਡਾ ਵਿਚ ਵਪਾਰੀ ਮੇਲਾ ਰਾਮ ਦਾ ਪਹਿਲਾਂ ਦਿਨ ਦਿਹਾੜੇ ਕਤਲ ਹੋਇਆ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਲੋਕਾਂ ਦਾ ਸਰਕਾਰ ਵਿਚ ਵਿਸ਼ਵਾਸ ਬਹਾਲ ਕਰਾਉਣ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਰੋਜ਼ਾਨਾ ਲੋਕਾਂ ਦੇ ਕਤਲ ਹੋ ਰਹੇ ਹਨ ਪਰ ਉਹਨਾਂ ਗੈਂਗਸਟਰਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜੋ ਫਿਰੌਤੀਆਂ ਵਸੂਲ ਰਹੇ ਹਨ ਤੇ ਕਤਲ ਕਰ ਰਹੇ ਹਨ।Punjab today is living under a strange version of “good governance” scripted in Delhi. Murders have become routine headlines and gangsters operate without fear. The gangsterism which became evident in the killing of Sidhu Moosewala is now at its epitome with multiple murders… pic.twitter.com/C7kHFAcZU8 — Harsimrat Kaur Badal (@HarsimratBadal_) January 5, 2026
ਉਹਨਾਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਬਾਅਦ ਹੀ ਇਹ ਕਤਲ ਸ਼ੁਰੂ ਹੋ ਗਏ ਸਨ ਜਦੋਂ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਤੇ ਨਾਲ ਹੀ ਕਬੱਡੀ ਖਿਡਾਰੀਆਂ ਦੇ ਕਤਲ ਹੋਏ, ਪੰਜਾਬ ਖੁਫੀਆ ਦਫਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਅਤੇ ਪੁਲਿਸ ਥਾਣਿਆਂ ’ਤੇ ਹਮਲੇ ਹੋਏ।
ਜਦੋਂ ਉਹਨਾਂ ਨੂੰ ਪੱਤਰਕਾਰਾਂ ਤੇ ਆਰ ਟੀ ਆਈ ਕਾਰਕੁੰਨਾਂ ਖਿਲਾਫ ਦਰਜ ਹੋਏ ਕੇਸ ਬਾਰੇ ਪੁੱਛਿਆ ਗਿਆ ਤਾਂ ਸਰਦਾਰਨੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਕਦੇ ਵੀ ਪੱਤਰਕਾਰਾਂ ਨੂੰ ਇਸ ਤਰੀਕੇ ਨਿਸ਼ਾਨਾ ਨਹੀਂ ਬਣਾਇਆ ਗਿਆ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਕੁਚਲਣਾ ਚਾਹੁੰਦੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸਨੂੰ ਸਮਝ ਆ ਗਈ ਹੈ ਕਿ ਉਸਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਰਹੀ ਹੈ ਅਤੇ ਇਸਨੂੰ 2027 ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।
- PTC NEWS