ਭਗਵੰਤ ਮਾਨ ਨੂੰ ਪੰਜਾਬ ਦੀ ਸੁਰੱਖਿਆ 'ਚ ਕੋਈ ਦਿਲਚਸਪੀ ਨਹੀਂ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਮਾਮਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਸਾਬਕਾ ਸੀਐਮ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਭਗਵੰਤ ਮਾਨ ਕੋਲ ਹੈ, ਉਹ ਕੀ ਕਰ ਰਹੇ ਹਨ ? ਪੰਜਾਬ ਅਤੇ ਪੂਰਬੀ ਭਾਰਤ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਜੇਕਰ ਉਹ ਨਹੀਂ ਸੰਭਾਲ ਸਕਦੇ ਤਾਂ ਕੇਂਦਰ ਸਰਕਾਰ ਨੂੰ ਸੰਭਾਲਣਾ ਪਵੇਗਾ।
#WATCH | The law and order is not the Centre's subject. If they (Punjab Govt) are not able to handle it then Government of India will have to take charge. There are drones getting caught every single day, I think Centre must see it: Former Punjab CM Captain Amarinder Singh pic.twitter.com/K3CTSjQ1K5
— ANI (@ANI) February 26, 2023
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵੱਲੋਂ ਡਰੋਨ ਆ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਵਿੱਚ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਸੰਜੀਦਗੀ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਕੀ ਹੋ ਰਿਹਾ ਹੈ, ਇਸ ਵਿੱਚ ਕੋਈ ਦਿਲਚਸਪੀ ਨਹੀਂ ਹੈ। ਉਹ ਕੋਈ ਵੀ ਕਦਮ ਚੁੱਕਣ ਤੋਂ ਡਰਦੇ ਹਨ। ਪੁਲਿਸ ਅਧਿਕਾਰੀਆਂ ਨੂੰ ਅਜਨਾਲਾ ਕਾਂਡ ਦੌਰਾਨ ਕੋਈ ਕਾਰਵਾਈ ਨਾ ਕਰਨ ਦੇ ਹੁਕਮ ਜ਼ਰੂਰ ਮਿਲੇ ਹੋਣਗੇ। ਪੰਜਾਬ ਵਿੱਚ ਕਾਨੂੰਨ ਵਿਵਸਥਾ ਖਸਤਾਹਾਲ ਹੋ ਚੁੱਕੀ ਹੈ।
- PTC NEWS