Fri, Jun 20, 2025
Whatsapp

ਭਾਈ ਅੰਮ੍ਰਿਤਪਾਲ ਦੇ ਮਾਤਾ ਜੀ ਦੀ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ; 'ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲ੍ਹਾਂ 'ਚ ਕਰੋ ਸ਼ਿਫਟ'

Reported by:  PTC News Desk  Edited by:  Jasmeet Singh -- October 05th 2023 05:49 PM -- Updated: October 05th 2023 07:00 PM
ਭਾਈ ਅੰਮ੍ਰਿਤਪਾਲ ਦੇ ਮਾਤਾ ਜੀ ਦੀ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ; 'ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲ੍ਹਾਂ 'ਚ ਕਰੋ ਸ਼ਿਫਟ'

ਭਾਈ ਅੰਮ੍ਰਿਤਪਾਲ ਦੇ ਮਾਤਾ ਜੀ ਦੀ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ; 'ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲ੍ਹਾਂ 'ਚ ਕਰੋ ਸ਼ਿਫਟ'

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪਰਿਵਾਰ ਅਤੇ ਵਕੀਲਾਂ ਦੇ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ। ਜਿਸ ਦੇ ਰੋਸ ਵਜੋਂ ਪਿਛਲੇ ਦਿਨੀਂ ਐੱਸ.ਜੀ.ਪੀ.ਸੀ. ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਦੀ ਨਿਖੇਦੀ ਕੀਤੀ ਜਾ ਰਹੀ ਹੈ। 

ਅੱਜ ਅੰਮ੍ਰਿਤਸਰ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਅੱਗੇ ਅਪੀਲ ਕੀਤੀ ਗਈ ਹੈ ਕਿ ਭਾਈ ਅੰਮ੍ਰਿਤਪਾਲ ਨੂੰ ਅਸਾਮ ਦੀ ਜੇਲ੍ਹ 'ਚੋਂ ਬਾਹਰ ਲਿਆ ਕੇ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇ ਤਾਂ ਜੋ ਭਾਈ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਜੇਲ੍ਹ ਵਿੱਚ ਪਰਿਵਾਰਾਂ ਨੂੰ ਮਿਲਣ ਵਿੱਚ ਆਸਾਨੀ ਹੋ ਸਕੇ। 


ਮਾਤਾ ਬਲਵਿੰਦਰ ਕੌਰ ਨੇ ਦੱਸਿਆ, "ਹੁਣ ਦੁਬਾਰਾ ਤੋਂ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਦੇ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਉਸ ਦੇ ਨਾਲ ਹੀ ਉਨ੍ਹਾਂ ਦੀ ਧਰਮ ਪਤਨੀ ਕਿਰਨਦੀਪ ਕੌਰ ਵੱਲੋਂ ਵੀ ਘਰ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।"

ਦੂਜੇ ਪਾਸੇ ਦਮਦਮੀ ਟਕਸਾਲ ਸੰਗਰਾਵਾਂ ਦੇ ਸੇਵਾਦਾਰ ਭਾਈ ਰਾਮ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। 

ਭਾਈ ਰਾਮ ਸਿੰਘ ਨੇ ਕਿਹਾ, "ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।" ਇਸ ਦੇ ਨਾਲ ਹੀ ਭਾਈ ਰਾਮ ਸਿੰਘ ਨੇ ਕਿਹਾ, "ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਖਾਲਸਾ ਵਹੀਰ ਨੂੰ ਜਾਰੀ ਰੱਖਦੇ ਹੋਏ ਦਮਦਮੀ ਟਕਸਾਲ ਸੰਗਰਾਵਾਂ ਵੱਲੋਂ ਇੱਕ ਵਾਰ ਫਿਰ ਖਾਲਸਾ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਹ ਵਹੀਰ 15 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਅਠਵਾਲ ਪੁੱਲ ਤੋਂ ਸ਼ੁਰੂ ਹੋ ਕੇ ਬਹੌਲੀ ਸਾਹਿਬ ਗੋਇੰਦਵਾਲ ਵਿਖੇ ਜਾ ਕੇ ਸਮਾਪਤ ਹੋਵੇਗੀ।" 

ਉਨ੍ਹਾਂ ਇਸ ਵਹੀਰ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਅਤੇ ਦਮਦਮੀ ਟਕਸਾਲ ਸੰਘਰਾਵਾਂ ਦੇ ਸੇਵਾਦਾਰ ਭਾਈ ਰਾਮ ਸਿੰਘ ਵੱਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨ ਦਾ ਖ਼ਤਰਾ ਦੱਸ ਹਾਈਕੋਰਟ ਤੋਂ ਲਾਈ ਇਹ ਗੁਹਾਰ

- PTC NEWS

Top News view more...

Latest News view more...

PTC NETWORK