ਭਾਈ ਬਲਵੰਤ ਸਿੰਘ ਰਾਜੋਆਣਾ ਨੇ ਚਿੱਠੀ ਲਿਖ ਕੇ ਹਮਲੇ ਦੀ ਕੀਤੀ ਨਿੰਦਾ; ਕਿਹਾ - Sukhbir Singh Badal 'ਤੇ ਹਮਲਾ ਵੱਡੀ ਸਾਜਿਸ਼ ਦਾ ਹਿੱਸਾ
Bhai Balwant Singh Rajoana : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ 'ਤੇ ਹਮਲੇ ਨੂੰ ਕਿਸੇ ਵੱਡੀ ਸਾਜਿਸ਼ ਦਾ ਹਿੱਸਾ ਦੱਸਿਆ ਅਤੇ ਸਵਾਲ ਖੜੇ ਕੀਤੇ ਹਨ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਸਮੇਂ ਬੇਅਦਬੀ ਲਈ ਉਸ ਸਮੇਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਮੰਨੇ ਜਾਂਦੇ ਹਨ ਤਾਂ ਕੀ ਉਸ ਤੋਂ ਬਾਅਦ ਕਾਂਗਰਸ ਲੀਡਰ ਅਤੇ ਹੁਣ ਆਮ ਆਮ ਆਦਮੀ ਪਾਰਟੀ 'ਚ ਬੇਅਦਬੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਨਹੀਂ ਹਨ ?
ਗੁਰੂ ਘਰ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ 'ਤੇ ਹਮਲਾ ਨਿੰਦਾਯੋਗ
ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਵਿਅਕਤੀ ’ਤੇ ਉੱਥੇ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀਕਲਾ ਅਤੇ ਚੰਗੀ ਸਿਹਤ ਲਈ ਅਰਦਾਸ ਕਰਨ ਦੀ ਗੱਲ ਵੀ ਕਹੀ।
ਭਾਈ ਰਾਜੋਆਣਾ ਨੇ ਕਿਹਾ ਕਿ ਕੋਈ ਵੀ ਗੁਰੂ ਘਰ ਆਏ ਸਿੱਖ ’ਤੇ ਗੁਰੂ ਦਾ ਸਿੱਖ ਹਮਲਾ ਨਹੀਂ ਕਰਦਾ, ਭਾਵੇਂ ਸਾਹਮਣੇ ਵਾਲਾ ਉਸ ਦਾ ਕਿੰਨਾ ਵੀ ਵੱਡਾ ਦੁਸ਼ਮਣ ਕਿਉਂ ਨਾ ਹੋਵੇ। ਉਨ੍ਹਾਂ ਅਨੁਸਾਰ ਗੁਰੂ ਘਰ ਵਿੱਚ ਕੀਤਾ ਗਿਆ ਅਜਿਹਾ ਹਮਲਾ ਗੁਰੂ ਮਰਿਆਦਾ, ਸਿੱਖੀ ਸਿਧਾਂਤਾਂ ਅਤੇ ਸਿੱਖ ਪਰੰਪਰਾਵਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਹਰਸਿਮਰਤ ਕੌਰ ਬਾਦਲ ਦੀ ਚੰਗੀ ਸਿਹਤ ਲਈ ਵੀ ਅਰਦਾਸ ਕੀਤੀ।
ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਪਹਿਲਾਂ ਵੀ ਆਗੂਆਂ 'ਤੇ ਹੋਏ ਹਮਲੇ : ਰਾਜੋਆਣਾ
ਭਾਈ ਰਾਜੋਆਣਾ ਨੇ ਆਪਣੇ ਪੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਪਿਛਲੇ ਸਮੇਂ ਵਿੱਚ ਅਕਾਲੀ ਆਗੂਆਂ ’ਤੇ ਹੋਏ ਹਮਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਸਿਧਾਂਤਾਂ ’ਤੇ ਪਹਿਰਾ ਦੇਣ ਵਾਲੀ ਪਾਰਟੀ ਹੋਣ ਕਰਕੇ ਸਿੱਖ ਵਿਰੋਧੀ ਤਾਕਤਾਂ ਦੀਆਂ ਅੱਖਾਂ ਵਿੱਚ ਹਮੇਸ਼ਾ ਰੜਕਦਾ ਰਿਹਾ ਹੈ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਅਕਾਲੀ ਆਗੂਆਂ ਨਾਲ ਵਾਪਰੀਆਂ ਘਟਨਾਵਾਂ ਨੂੰ ਵੀ ਇਸੇ ਸੰਦਰਭ ਵਿੱਚ ਯਾਦ ਕੀਤਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਧਰਨਾਕਾਰੀ ਕਿਸਾਨਾਂ ਨੂੰ ਪੁਲਿਸ ਨੇ ਖਦੇੜਿਆ, ਕਈ ਹਿਰਾਸਤ 'ਚ ਲਏ
ਪੱਤਰ ਵਿੱਚ ਹਰਚੰਦ ਸਿੰਘ ਲੌਂਗੋਵਾਲ ਦੇ ਕਤਲ, ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ’ਤੇ ਹੋਏ ਜਾਨਲੇਵਾ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1991 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 28 ਅਕਾਲੀ ਉਮੀਦਵਾਰਾਂ ਦੇ ਕਤਲ ਦਾ ਵੀ ਹਵਾਲਾ ਦਿੱਤਾ ਗਿਆ ਹੈ। ਭਾਈ ਰਾਜੋਆਣਾ ਨੇ ਕਿਹਾ ਕਿ ਅਤੀਤ ਵਿੱਚ ਵੀ ਅਕਾਲੀ ਦਲ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ।
'ਅਕਾਲੀ ਦਲ ਵਿਰੋਧੀ ਬੇਅਦਬੀਆਂ ਦੀਆਂ ਘਟਨਾਵਾਂ ਨਾਲ ਖਾਲਸਾ ਪੰਥ ਨੂੰ ਗੁਮਰਾਹ ਕਰ ਰਹੇ'
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਇਹ ਦੋਸ਼ ਵੀ ਲਗਾਇਆ ਕਿ ਵਿਰੋਧੀ ਰਾਜਨੀਤਿਕ ਪਾਰਟੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅਕਾਲੀ ਦਲ ਨਾਲ ਜੋੜ ਕੇ ਇੱਕ ਸਾਜ਼ਿਸ਼ ਤਹਿਤ ਖ਼ਾਲਸਾ ਪੰਥ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਨੂੰ ਵੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਦੱਸਦਿਆਂ ਇਸ ਦੀ ਨਿਖੇਧੀ ਕੀਤੀ।
ਮੈਂ ਨਾ ਕਦੇਂ ਡਰਿਆ ਹਾਂ ਅਤੇ ਨਾਂ ਹੀ ਡਰਾਂਗਾ… ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਚਿੱਠੀ 'ਚ ਬੇਅਦਬੀ ਨੂੰ ਲੈ ਕੇ ਖੜੇ ਕੀਤੇ ਸਵਾਲ
ਖਾਲਸਾ ਪੰਥ ਨੂੰ ਲਿਖੀ ਚਿੱਠੀ ਵਿੱਚ ਬਲਵੰਤ ਸਿੰਘ ਰਾਜੂਆਣਾ ਨੇ ਸਵਾਲ ਖੜੇ ਕੀਤੇ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਦੀ ਘਟਨਾਵਾਂ ਦੇ ਲਈ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਿੰਮੇਵਾਰ ਹਨ ਤਾਂ ਉਸ ਤੋਂ ਬਾਅਦ ਕਾਂਗਰਸ ਅਤੇ ਮੌਜੂਦਾ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੰਮੇਵਾਰ ਕਿਉਂ ਨਹੀਂ ਹਨ ?
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਚਿੱਠੀ ਪੜ੍ਹਨ ਲਈ ਕਰੋ ਕਲਿੱਕ...
- PTC NEWS