Tue, Jun 16, 2026
Whatsapp

Bhakra Dam Water Level : ਭਾਖੜਾ ਡੈਮ ’ਚ ਲਗਾਤਾਰ ਵਧ ਰਿਹਾ ਪਾਣੀ ਦਾ ਪੱਧਰ; ਸਤਲੁਜ ਕੰਢੇ ਵਸਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਗਰਮੀ ਦੇ ਸੀਜ਼ਨ ਦੌਰਾਨ ਪਾਣੀ ਅਤੇ ਬਿਜਲੀ ਦੀ ਮੰਗ ਵੀ ਵਧ ਜਾਂਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬੀਬੀਐਮਬੀ ਪ੍ਰਸ਼ਾਸਨ ਵੱਲੋਂ ਆਪਣੇ ਸਹਿਯੋਗੀ ਸੂਬਿਆਂ ਦੀ ਮੰਗ ਨੂੰ ਪੂਰਾ ਕਰਨ ਲਈ ਭਾਖੜਾ ਡੈਮ ਦੇ ਸਾਰੇ ਟਰਬਾਈਨ ਚਲਾਏ ਜਾ ਰਹੇ ਹਨ।

Reported by:  PTC News Desk  Edited by:  Aarti -- June 16th 2026 03:37 PM -- Updated: June 16th 2026 03:43 PM
Bhakra Dam Water Level :  ਭਾਖੜਾ ਡੈਮ ’ਚ ਲਗਾਤਾਰ ਵਧ ਰਿਹਾ ਪਾਣੀ ਦਾ ਪੱਧਰ; ਸਤਲੁਜ ਕੰਢੇ ਵਸਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

Bhakra Dam Water Level : ਭਾਖੜਾ ਡੈਮ ’ਚ ਲਗਾਤਾਰ ਵਧ ਰਿਹਾ ਪਾਣੀ ਦਾ ਪੱਧਰ; ਸਤਲੁਜ ਕੰਢੇ ਵਸਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

Bhakra Dam Water Level :  ਗਰਮੀ ਦੇ ਮੌਸਮ ਦੌਰਾਨ ਪਹਾੜਾਂ ਵਿੱਚ ਪਈ ਬਰਫ਼ ਲਗਾਤਾਰ ਪਿਘਲ ਰਹੀ ਹੈ, ਜਿਸ ਕਾਰਨ ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਵਿੱਚ ਵਾਧਾ ਹੋ ਰਿਹਾ ਹੈ। ਪਿਘਲੀ ਹੋਈ ਬਰਫ਼ ਦਾ ਪਾਣੀ ਗੋਬਿੰਦ ਸਾਗਰ ਝੀਲ ਵਿੱਚ ਇਕੱਠਾ ਹੋਣ ਨਾਲ ਭਾਖੜਾ ਡੈਮ ਦਾ ਜਲ ਪੱਧਰ ਲਗਾਤਾਰ ਉੱਪਰ ਚੜ੍ਹ ਰਿਹਾ ਹੈ। 

 ਪਾਣੀ ਅਤੇ ਬਿਜਲੀ ਦੀ ਮੰਗ ’ਚ ਵਾਧਾ 


ਗਰਮੀ ਦੇ ਸੀਜ਼ਨ ਦੌਰਾਨ ਪਾਣੀ ਅਤੇ ਬਿਜਲੀ ਦੀ ਮੰਗ ਵੀ ਵਧ ਜਾਂਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬੀਬੀਐਮਬੀ ਪ੍ਰਸ਼ਾਸਨ ਵੱਲੋਂ ਆਪਣੇ ਸਹਿਯੋਗੀ ਸੂਬਿਆਂ ਦੀ ਮੰਗ ਨੂੰ ਪੂਰਾ ਕਰਨ ਲਈ ਭਾਖੜਾ ਡੈਮ ਦੇ ਸਾਰੇ ਟਰਬਾਈਨ ਚਲਾਏ ਜਾ ਰਹੇ ਹਨ। ਇਸ ਨਾਲ ਇੱਕ ਪਾਸੇ ਬਿਜਲੀ ਉਤਪਾਦਨ ਵਿੱਚ ਵਾਧਾ ਹੋ ਰਿਹਾ ਹੈ, ਜਦਕਿ ਦੂਜੇ ਪਾਸੇ ਟਰਬਾਈਨਾਂ ਰਾਹੀਂ ਨਿਕਲਣ ਵਾਲਾ ਪਾਣੀ ਸਹਿਯੋਗੀ ਸੂਬਿਆਂ ਦੀ ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀ ਲੋੜ ਨੂੰ ਵੀ ਪੂਰਾ ਕਰ ਰਿਹਾ ਹੈ।

ਪੰਜਾਬ ਵਿੱਚ ਇਸ ਸਮੇਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਰਿਆਈ ਪਾਣੀ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਕਾਰਨ ਵੀ ਪਾਣੀ ਅਤੇ ਬਿਜਲੀ ਦੀ ਮੰਗ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਡੈਮ ਦਾ ਜਲ ਪੱਧਰ

ਭਾਖੜਾ ਡੈਮ 'ਤੇ ਅੱਜ ਸਵੇਰੇ 6 ਵਜੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਡੈਮ ਦਾ ਜਲ ਪੱਧਰ 1573.56 ਫੁੱਟ ਦਰਜ ਕੀਤਾ ਗਿਆ। ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ 17256 ਕਿਊਸਿਕ ਦਰਜ ਕੀਤੀ ਹੈ ਜਦ ਕਿ ਭਾਖੜਾ ਡੈਮ ਤੋਂ ਧਰੂ ਟਰਵਾਈ ਨਾ ਦੁਬਾਰਾ 29106 ਕਿਊਸਿਕ ਪਾਣੀ ਦੀ ਮਾਤਰਾ ਛੱਡੀ ਜਾ ਰਹੀ ਹੈ। ਨੰਗਲ ਡੈਮ ਤੋਂ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਵਿੱਚ 10,150 ਕਿਊਸਿਕ ਅਤੇ ਨੰਗਲ ਹਾਈਡਲ ਚੈਨਲ ਵਿੱਚ 12,350 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿਛਲੇ ਕਈ ਦਿਨਾਂ ਤੋਂ ਸਤਲੁਜ ਦਰਿਆ ਵਿੱਚ ਵੀ ਪਾਣੀ ਦੇ ਛੱਡੇ ਜਾਣ ਦੀ ਮਾਤਰਾ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਕਰੀਬ 8,000 ਕਿਊਸਿਕ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਗਿਆ।

ਸਤਲੁਜ ਦਰਿਆ ਦੇ ਕੰਢੇ ਵਸਦੇ ਲੋਕਾਂ ਨੂੰ ਅਪੀਲ 

ਬੀਬੀਐਮਬੀ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਤਲੁਜ ਦਰਿਆ ਦੇ ਕੰਢੇ ਵਸਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਰਿਆ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ ਅਤੇ ਲੋੜ ਪੈਣ 'ਤੇ ਸੁਰੱਖਿਅਤ ਅਤੇ ਉੱਚੀਆਂ ਥਾਵਾਂ 'ਤੇ ਰਹਿਣ। ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦਾ ਜਲ ਪੱਧਰ ਲਗਾਤਾਰ ਵਧ ਰਿਹਾ ਹੈ ਅਤੇ ਜੇਕਰ ਪਾਣੀ ਦੀ ਆਮਦ ਵਿੱਚ ਹੋਰ ਵਾਧਾ ਹੁੰਦਾ ਹੈ ਤਾਂ ਵਾਧੂ ਪਾਣੀ ਸਤਲੁਜ ਦਰਿਆ ਵਿੱਚ ਛੱਡਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ  : Bathinda Mansa Road Accident : ਬਠਿੰਡਾ-ਮਾਨਸਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਟਰਾਲੀ ਨਾਲ ਟਕਰਾਈ ਕਾਰ; SHO ਦੀ ਹੋਈ ਮੌਤ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK