ਭਾਰਤ ਭੂਸ਼ਣ ਆਸ਼ੂ ਨੇ ਖੜਕਾਇਆ ਹਾਈਕੋਰਟ ਦਾ ਦਰਵਾਜਾ, ਕਿਹਾ...
Punjab News: ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਨੇ ਪਿਛਲੇ ਸਾਲ 16 ਅਗਸਤ 2022 ਨੂੰ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਟੈਂਡਰ ਘੁਟਾਲੇ 'ਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਆਸ਼ੂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਵਿਰੁੱਧ ਦਰਜ ਕੀਤਾ ਗਿਆ ਕੇਸ ਰੱਦ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਸਿਆਸੀ ਦੁਸ਼ਮਣੀ ਕਾਰਨ ਹੀ ਕੇਸ ਚਲਾਇਆ ਜਾ ਰਿਹਾ ਹੈ।
ਪਟੀਸ਼ਨ 'ਚ ਆਸ਼ੂ ਦਾ ਕਹਿਣਾ ਹੈ ਕਿ ਉਸ ਦੇ ਖਿਲਾਫ 16 ਅਗਸਤ 2022 ਨੂੰ ਇਸੇ ਮਾਮਲੇ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਉਸ ਤੋਂ ਬਾਅਦ ਇੱਕ ਹੋਰ ਐੱਫ.ਆਈ.ਆਰ. 22 ਸਤੰਬਰ ਨੂੰ ਦਰਜ ਕੀਤਾ ਗਿਆ ਹੈ, ਇਹ ਕਾਨੂੰਨੀ ਪ੍ਰਕਿਰਿਆ ਦੀ ਸਿੱਧੀ ਦੁਰਵਰਤੋਂ ਹੈ, ਇਸ ਲਈ ਇਹ ਐੱਫ.ਆਈ.ਆਰ. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਬੀਤੇ ਸਾਲ ਦਰਜ ਹੋਇਆ ਸੀ ਮਾਮਲਾ
ਦੱਸ ਦੇਈਏ ਕਿ ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਨੇ ਪਿਛਲੇ ਸਾਲ 16 ਅਗਸਤ ਨੂੰ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ 22 ਸਤੰਬਰ ਨੂੰ ਉਨ੍ਹਾਂ ਵਿਰੁੱਧ ਇੱਕ ਹੋਰ ਐੱਫ.ਆਈ.ਆਰ. ਦਰਜ ਕੀਤਾ ਗਿਆ ਸੀ। ਆਸ਼ੂ ਨੂੰ ਦੋਵਾਂ ਐੱਫਆਈਆਰਜ਼ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ।
- PTC NEWS