ਸ਼੍ਰੀਨਗਰ ’ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਸਮਾਪਤੀ ਸਮਾਰੋਹ
Bharat Jodo Yatra: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਸਮਾਪਤੀ ਸਮਾਰੋਹ ਸ਼੍ਰੀਨਗਰ ਵਿਖੇ ਹੋਵੇਗਾ। ਇਸ ਦੌਰਾਨ ਸ਼ੇਰ-ਏ-ਕਸ਼ਮੀਰ ਸਟੇਡੀਅਮ ’ਚ ਰਾਹੁਲ ਗਾਂਧੀ ਵਿਸ਼ਾਲ ਰੈਲੀ ਨੂੰ ਸੰਬੋਧਨ ਵੀ ਕਰਨਗੇ। ਦੱਸ ਦਈਏ ਕਿ ਭਾਰਤ ਜੋੜੋ ਯਾਤਰਾ ਦੀ 12 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਵਰ ਕਰਨ ਤੋਂ ਬਾਅਦ ਐਤਵਾਰ ਨੂੰ ਸਮਾਪਤ ਹੋਈ।
ਦੱਸ ਦਈਏ ਕਿ ਬੀਤੇ ਦਿਨ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਦੇ ਸ਼੍ਰੀਨਗਰ ’ਚ ਸਥਿਤ ਲਾਲ ਚੌਕ ’ਤੇ ਤਿਰੰਗਾ ਫਹਿਰਾਇਆ। ਇਸ ਦੌਰਾਨ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਾਂਗਰਸ ਪ੍ਰਧਾਨ ਨੇ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ 21 ਵਿਰੋਧੀ ਪਾਰਟੀਆਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਰਾਹੁਲ ਗਾਂਧੀ ਨੇ ਲਾਲ ਚੌਂਕ ਵਿਖੇ ਤਿਰੰਗਾ ਲਹਿਰਾਇਆ ਸੀ ਇਸ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਬਲ ਤੈਨਾਤ ਕੀਤੀ ਗਈ ਸੀ। ਨਾਲ ਹੀ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਰਾਹੁਲ ਗਾਂਧੀ ਸੁਰੱਖਿਆ ਕਰਮਚਾਰੀਆਂ ਦੇ ਨਾਲ ਗੱਡੀ ’ਚ ਲਾਲ ਚੌਕ ਵਿਖੇ ਪਹੁੰਚੇ ਸੀ।
ਇਹ ਵੀ ਪੜ੍ਹੋ: ਚੰਡੀਗੜ੍ਹ ’ਚ G-20 ਸਿਖਰ ਸੰਮੇਲਨ ਦਾ ਹੋਇਆ ਆਗਾਜ਼
- PTC NEWS