Patiala-Rajpura Toll Plaza : ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਨੇ ਪਟਿਆਲਾ-ਰਾਜਪੁਰਾ ਰੋਡ ’ਤੇ ਬਣਿਆ ਟੋਲ ਪਲਾਜ਼ਾ ਕੀਤਾ ਜਾਮ
Patiala-Rajpura Toll Plaza : ਸੂਬੇ ਭਰ ਵਿੱਚ ਕਿਸਾਨ ਆਗੂਆਂ ਵੱਲੋਂ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਅਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਨੇ ਪਟਿਆਲਾ ਰਾਜਪੁਰਾ ਰੋਡ ’ਤੇ ਬਣੇ ਟੋਲ ਪਲਾਜ਼ਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।
ਯੂਨੀਅਨ ਦੇ ਆਗੂਆਂ ਦਾ ਕਹਿਣਾ ਸੀ ਕਿ ਮੁਸਤਰਕਾ ਦੀ ਜ਼ਮੀਨ ਦੇ ਮਾਲਕੀ ਹੱਕ ਨੂੰ ਲੈ ਕੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ, ਜਿਸ ਤਹਿਤ ਫਿਰੋਜ਼ਪੁਰ ਡੀਸੀ ਦਫ਼ਤਰ ਅੱਗੇ ਇੱਕ ਮਹੀਨੇ ਤੋਂ ਭੁੱਖ ਹੜਤਾਲ 'ਤੇ ਬੈਠੇ ਸਾਡੇ ਕਿਸਾਨ ਦਾਰਾ ਸਿੰਘ ਨੂੰ ਜ਼ਬਰਦਸਤੀ ਪੁਲਿਸ ਵੱਲੋਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਕਾਰਾਂ ਨੇ ਕਿਸਾਨਾਂ ਨੂੰ ਜ਼ਮੀਨਾਂ ਵਾਹੁਣ ਅਤੇ ਵੱਧ ਤੋਂ ਵੱਧ ਫ਼ਸਲਾਂ ਪੈਦਾ ਕਰਨ ਲਈ ਕਿਹਾ ਸੀ। ਉਸੇ ਸਮੇਂ ਸਰਕਾਰ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ, ਪਰ ਅੱਜ ਕਿਸਾਨਾਂ ਤੋਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਤੇ ਧੱਕਾ ਵੀ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਅੱਜ ਸਰਕਾਰ ਵੱਲੋਂ ਪੈਸੇ ਭਰਨ ਲਈ ਵੀ ਕਿਹਾ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ 70-70 ਸਾਲ ਪੁਰਾਣੀਆਂ ਗਰਦੋਰੀਆਂ ਤੋੜੀਆਂ ਜਾ ਰਹੀਆਂ ਹਨ। ਉੱਥੇ ਧਾਰਾ 45 ਲਗਾ ਦਿੱਤੀ ਗਈ ਹੈ। ਸ਼ਰੇਆਮ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਮਜਬੂਰਨ ਸਾਨੂੰ ਰੋਡ ਜਾਮ ਕਰਨੇ ਪੈ ਰਹੇ ਹਨ।
- PTC NEWS