Mansa News : ਭੱਠਾ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ
Mansa News : ਮਾਨਸਾ ਵਿਖੇ ਮਜ਼ਦੂਰ ਅਤੇ ਕਿਸਾਨ ਸੰਗਠਨ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਚਾਰ ਜ਼ਿਲ੍ਹਿਆਂ ਦੇ ਭੱਠਾ ਮਜ਼ਦੂਰਾਂ ਵੱਲੋਂ ਆਪਣੇ ਵਹੀਕਲ ਟਰੈਕਟਰ ਨਾਲ ਲੈ ਕੇ ਜ਼ਿਲ੍ਹਾ ਕਚਹਿਰੀ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ। ਮਜ਼ਦੂਰ ਆਗੂ ਕੁਲਦੀਪ ਸਿੰਘ ਕੋਟ ਧਰਮੂ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਭੱਠਾ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ,ਉਹਨਾਂ ਨੂੰ ਪੂਰਾ ਮਿਹਨਤ ਤਾਨਾ ਨਹੀਂ ਮਿਲ ਰਿਹਾ।
ਭੱਠਿਆਂ ਦੇ ਉੱਪਰ ਪੀਣ ਯੋਗ ਪਾਣੀ ਨਹੀਂ ਦਿੱਤਾ ਜਾ ਰਿਹਾ। ਪਿਛਲੇ ਲੰਬੇ ਸਮੇਂ ਤੋਂ ਉਹਨਾਂ ਵੱਲੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਗਏ ਪਰ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਵੱਲ ਕਿਸੇ ਵੱਲੋਂ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਜੇਕਰ ਜਲਦ ਹੀ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਭਰ ਦੇ ਵਿੱਚ ਮਜ਼ਦੂਰਾਂ ਵੱਲੋਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਸ ਦੌਰਾਨ ਮਜ਼ਦੂਰਾਂ ਨੇ ਕਿਹਾ ਕਿ ਭੱਠਾ ਮਾਲਕਾਂ ਵੱਲੋਂ ਵੀ ਉਹਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪਰਚੇ ਦਰਜ ਕਰਵਾਉਣ ਤੱਕ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ ਅਤੇ ਉਹਨਾਂ ਨੂੰ ਧਰਨਿਆਂ ਵਿੱਚ ਜਾਣ ਤੋਂ ਵੀ ਰੋਕਿਆ ਜਾ ਰਿਹਾ। ਉਹਨਾਂ ਕਿਹਾ ਕਿ ਉਹ ਆਪਣੇ ਹੱਕ ਲੈਣ ਦੇ ਲਈ ਸੰਘਰਸ਼ ਨੂੰ ਤੇਜ਼ ਕਰਨਗੇ।
- PTC NEWS