Wed, Feb 1, 2023
Whatsapp

ਭੁਪੇਂਦਰ ਪਟੇਲ ਅੱਜ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

Written by  Ravinder Singh -- December 12th 2022 08:59 AM
ਭੁਪੇਂਦਰ ਪਟੇਲ ਅੱਜ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

ਭੁਪੇਂਦਰ ਪਟੇਲ ਅੱਜ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

ਅਹਿਮਾਦਾਬਾਦ : ਭਾਜਪਾ ਆਗੂ ਭੁਪੇਂਦਰ ਪਟੇਲ ਅੱਜ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਰਾਜਪਾਲ ਆਚਾਰੀਆ ਦੇਵਵਰਤ ਵੱਲੋਂ ਦੁਪਹਿਰ 2 ਵਜੇ ਗਾਂਧੀਨਗਰ ਵਿੱਚ ਨਵੇਂ ਸਕੱਤਰੇਤ ਨੇੜੇ ਹੈਲੀਪੈਡ ਮੈਦਾਨ ਵਿੱਚ ਹੋਣ ਵਾਲੇ ਇੱਕ ਸਮਾਰੋਹ ਵਿੱਚ ਪਟੇਲ ਨੂੰ ਰਾਜ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਪਟੇਲ ਦੇ ਨਾਲ ਕੁਝ ਨਵੇਂ ਮੰਤਰੀਆਂ ਦੇ ਵੀ ਸਹੁੰ ਚੁੱਕਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਨੇ ਵਿਧਾਨ ਸਭਾ ਲਈ ਹੋਈਆਂ ਚੋਣਾਂ ਵਿਚ 156 ਸੀਟਾਂ ਜਿੱਤੀਆਂ ਹਨ। ਪਟੇਲ (60) ਨੂੰ ਸ਼ਨਿਚਰਵਾਰ ਹੋਈ ਵਿਧਾਇਕ ਦਲ ਦੀ ਬੈਠਕ ਵਿਚ ਆਗੂ ਚੁਣਿਆ ਗਿਆ ਸੀ। ਉਨ੍ਹਾਂ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।ਇਹ ਵੀ ਪੜ੍ਹੋ : ਗਾਣੇ ਲਗਾਉਣ ਨੂੰ ਲੈ ਕੇ ਹੋਈ ਬਹਿਸ ਪਿੱਛੋਂ ਚੱਲੀ ਗੋਲ਼ੀ 'ਚ ਫਾਇਨਾਂਸ ਕੰਪਨੀ ਦਾ ਮਾਲਕ ਜ਼ਖ਼ਮੀ

ਕਾਬਿਲੇਗੌਰ ਹੈ ਕਿ ਸ਼ਨਿੱਚਰਵਾਰ ਨੂੰ ਉਨ੍ਹਾਂ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਉਹ ਰਾਜਪਾਲ ਨੂੰ ਮਿਲੇ ਤੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਪਟੇਲ ਨੇ ਘਾਟਲੋਡੀਆ ਸੀਟ 'ਤੇ ਆਪਣੇ ਵਿਰੋਧੀ ਨੂੰ 1.92 ਲੱਖ ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ ਸੀ। ਪਿਛਲੇ ਸਾਲ ਸਤੰਬਰ 'ਚ ਵਿਜੇ ਰੂਪਾਨੀ ਦੇ ਅਸਤੀਫੇ ਤੋਂ ਬਾਅਦ ਪਟੇਲ ਨੂੰ ਸੂਬੇ ਦੀ ਵਾਗਡੋਰ ਮਿਲੀ ਸੀ।

- PTC NEWS

adv-img

Top News view more...

Latest News view more...