ਕੈਬਿਨਟ ਮੀਟਿੰਗ ਤੋਂ ਬਾਅਦ CM ਮਾਨ ਦਾ ਐਲਾਨ, ਕੱਟੇ ਗਏ 10,77,000 ਰਾਸ਼ਨ ਕਾਰਡ ਹੋਣਗੇ ਬਹਾਲ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ (Cabinet Meeting) ਤੋਂ ਬਾਅਦ CM ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ। ਸਾਬਕਾ ਫੌਜੀਆਂ ਵਿਧਵਾਵਾਂ ਦੀ ਪੈਨਸ਼ਨ 6,000 ਤੋਂ ਵਧਾ ਕੇ 10,000 ਕੀਤੀ। ਕੱਟੇ ਗਏ 10,77,000 ਰਾਸ਼ਨ ਕਾਰਡ ਬਹਾਲ ਹੋਣਗੇ। ਮੁੱਖ ਮੰਤਰੀ ਨੇ ਆਮ ਆਦਮੀ ਨੂੰ ਰਾਹਤ ਦਿੱਤੀ। ਉਨ੍ਹਾਂ ਦੱਸਿਆ ਕਿ ਆਟੇ ਦੀ ਡੋਰਸਟੈੱਪ ਡਲਿਵਰੀ ਜਲਦ ਸ਼ੁਰੂ ਹੋਵੇਗੀ। ਸੀਐੱਮ ਨੇ ਸੜਕ ਸੁਰੱਖਿਆ ਫੋਰਸ (SSF) ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।
-