Tue, Mar 28, 2023
Whatsapp

Bargari sacrilege case: : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ

Written by  Ravinder Singh -- February 28th 2023 03:34 PM -- Updated: February 28th 2023 03:42 PM
Bargari sacrilege case: : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ

Bargari sacrilege case: : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ

ਨਵੀਂ ਦਿੱਲੀ : ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਹੁਣ ਪੰਜਾਬ ਤੋਂ ਬਾਹਰ ਹੋਵੇਗੀ। ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਸਵੀਕਾਰ ਕਰਦੇ ਹੋਏ ਇਹ ਫ਼ੈਸਲਾ ਸੁਣਾਇਆ। ਬਰਗਾੜੀ ਨਾਲ ਸਬੰਧਤ ਸਾਰੇ ਕੇਸ ਫਰੀਦਕੋਟ ਦੀ ਹੇਠਲੀ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣਗੇ। ਹੁਣ ਬਰਗਾੜੀ ਬੇਅਦਬੀ ਨਾਲ ਜੁੜੇ ਸਾਰੇ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਵਿਚ ਹੋਵੇਗੀ।



ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਪ੍ਰੇਮੀ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਡੇਰਾ ਪ੍ਰੇਮੀਆਂ ਨੇ ਖ਼ੁਦ ਦੀ ਜਾਨ ਨੂੰ ਖ਼ਤਰਾ ਦੱਸਿਆ ਸੀ। ਪਟੀਸ਼ਨ 'ਚ ਮਹਿੰਦਰਪਾਲ ਬਿੱਟੂ ਤੇ ਪ੍ਰਦੀਪ ਕਟਾਰੀਆ ਦੇ ਕਤਲ ਦਾ ਹਵਾਲਾ ਦਿੱਤਾ ਗਿਆ ਸੀ। ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਵਿਚ ਇਸ ਕੇਸ ਦੀ ਸੁਣਵਾਈ ਬਾਹਰ ਕਰਵਾਉਣ ਦੀ ਮੰਗ ਕੀਤੀ ਸੀ। 


ਇਹ ਵੀ ਪੜ੍ਹੋ : Deputy CM Manish Sisodia : ਗ੍ਰਿਫ਼ਤਾਰੀ ਤੇ ਸੀਬੀਆਈ ਜਾਂਚ ਖ਼ਿਲਾਫ਼ ਮਨੀਸ਼ ਸਿਸੋਦੀਆ ਸੁਪਰੀਮ ਕੋਰਟ ਪੁੱਜੇ, ਅੱਜ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ 'ਤੇ ਇਹ ਹੁਕਮ ਦਿੱਤਾ ਹੈ। ਦਰਅਸਲ, ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਇਸ ਕੇਸ ਦੇ ਬਾਕੀ ਮੁਲਜ਼ਮਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਇਹ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ।

- PTC NEWS

adv-img

Top News view more...

Latest News view more...