Wed, Feb 1, 2023
Whatsapp

ਭਾਰਤਮਾਲਾ ਸੜਕ ਪ੍ਰੋਜੈਕਟ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ

Written by  Pardeep Singh -- December 07th 2022 05:10 PM
ਭਾਰਤਮਾਲਾ ਸੜਕ ਪ੍ਰੋਜੈਕਟ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ

ਭਾਰਤਮਾਲਾ ਸੜਕ ਪ੍ਰੋਜੈਕਟ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ

ਬਠਿੰਡਾ :  ਭਾਰਤਮਾਲਾ ਸੜਕ ਪ੍ਰੋਜੈਕਟ ਦੇ ਵਿਰੋਧ ਵਿੱਚ ਬਠਿੰਡਾ ਦੇ  ਕਿਸਾਨਾਂ ਵੱਲੋਂ ਡੀਸੀ ਬਠਿੰਡਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਵੱਡੇ ਰੋਸ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ।

ਦੱਸ ਦੇਈਏ ਕਿ  ਬਠਿੰਡਾ ਦੇ ਪਿੰਡ ਰਾਏਖਾਨਾ ਭਾਰਤ ਮਾਲਾ ਸੜਕ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਨ ਲਈ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕੰਮ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਤਣਾਅ ਪੂਰਨ ਸਥਿਤੀ ਬਣ ਗਈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਗੁੱਸੇ ਨੂੰ ਵੇਖਦੇ ਹੋਏ ਕੰਮ ਰੋਕ ਦਿੱਤਾ।


ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਨੇ ਮੀਟਿੰਗ ਵਿੱਚ ਭਰੋਸਾ ਦਿੱਤਾ ਸੀ ਕਿਸਾਨਾਂ ਦੀ ਸਹਿਮਤੀ ਤੋਂ ਬਿਨ੍ਹਾਂ ਕਿਸੇ ਵੀ ਜਗ੍ਹਾਂ ਉੱਤੇ ਕਬਜ਼ਾ ਨਹੀ ਕੀਤਾ ਜਾਵੇਗਾ। ਉਧਰ ਲੁਧਿਆਣਾ ਵਿੱਚ ਕਿਸਾਨਾ ਉੱਤੇ ਲਾਠੀਚਾਰਜ ਕੀਤਾ ਗਿਆ।
- PTC NEWS

adv-img

Top News view more...

Latest News view more...