Thu, Aug 21, 2025
Whatsapp

ਪੰਜਾਬ 'ਚ ED ਦੀ ਵੱਡੀ ਕਾਰਵਾਈ, ਕਈ ਥਾਵਾਂ 'ਤੇ ਛਾਪੇਮਾਰੀ, ਲੁਧਿਆਣਾ 'ਚ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਅੱਜ (ਸ਼ੁੱਕਰਵਾਰ) ਸਵੇਰੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ।

Reported by:  PTC News Desk  Edited by:  Amritpal Singh -- October 04th 2024 11:57 AM
ਪੰਜਾਬ 'ਚ ED ਦੀ ਵੱਡੀ ਕਾਰਵਾਈ, ਕਈ ਥਾਵਾਂ 'ਤੇ ਛਾਪੇਮਾਰੀ, ਲੁਧਿਆਣਾ 'ਚ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ

ਪੰਜਾਬ 'ਚ ED ਦੀ ਵੱਡੀ ਕਾਰਵਾਈ, ਕਈ ਥਾਵਾਂ 'ਤੇ ਛਾਪੇਮਾਰੀ, ਲੁਧਿਆਣਾ 'ਚ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਅੱਜ (ਸ਼ੁੱਕਰਵਾਰ) ਸਵੇਰੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਈਡੀ ਕਰੋੜਾਂ ਰੁਪਏ ਦੇ ਪਰਲਜ਼ ਚਿੱਟ ਫੰਡ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ। ਇਸ ਜਾਂਚ ਵਿੱਚ ਈਡੀ ਨੂੰ ਕੀ ਪਤਾ ਲੱਗਦਾ ਹੈ ਇਹ ਸ਼ਾਮ ਤੱਕ ਹੀ ਸਪੱਸ਼ਟ ਹੋ ਸਕੇਗਾ। ਪਰ ਟੀਮਾਂ ਜਾਂਚ ਵਿੱਚ ਰੁੱਝੀਆਂ ਹੋਈਆਂ ਹਨ। ਇਸ ਦੇ ਨਾਲ ਹੀ ਈਡੀ ਦੀ ਜਾਂਚ ਵਿੱਚ ਕੋਈ ਅੜਿੱਕਾ ਨਾ ਆਵੇ ਇਸ ਦੇ ਲਈ ਸਥਾਨਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੀ ਇਸ ਦੇ ਨਾਲ ਹਨ। ਹਾਲਾਂਕਿ ਅਧਿਕਾਰੀ ਇਸ ਛਾਪੇਮਾਰੀ ਬਾਰੇ ਅਜੇ ਕੁਝ ਵੀ ਕਹਿਣ ਤੋਂ ਬਚ ਰਹੇ ਹਨ।

ਈਡੀ ਨੇ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਦਸਤਕ ਦਿੱਤੀ। ਈਡੀ ਦੀ ਟੀਮ ਨੇ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਈਡੀ ਨੇ ਸ਼ਹਿਰ ਦੀਆਂ ਸਾਰੀਆਂ ਥਾਵਾਂ 'ਤੇ ਛਾਪੇਮਾਰੀ ਕਰਕੇ ਅੰਦਰ ਬੈਠੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜਿਸ 'ਚ ਈਡੀ ਕਾਰੋਬਾਰੀ ਵਿਕਾਸ ਪਾਸੀ ਤੋਂ ਵੀ ਪੁੱਛਗਿੱਛ ਕਰ ਰਹੀ ਹੈ।


ਕਾਰੋਬਾਰੀ ਅਤੇ ਕਾਲੋਨਾਈਜ਼ਰ ਵਿਕਾਸ ਪਾਸੀ ਦੀ ਐਪਲ ਹਾਈਟਸ ਨਾਮ ਦੀ ਆਪਣੀ ਕੰਪਨੀ ਹੈ। ਵਿਕਾਸ ਪਾਸੀ ਸ਼ਹਿਰ ਦਾ ਇੱਕ ਮਸ਼ਹੂਰ ਕਲੋਨਾਈਜ਼ਰ ਅਤੇ ਜੌਕੀ ਰੀਅਲ ਅਸਟੇਟ ਵਿੱਚ ਇੱਕ ਜਾਣਿਆ-ਪਛਾਣਿਆ ਚਿਹਰਾ ਹੈ।

ਵਿਕਾਸ ਪਾਸੀ ਦਾ ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਵੀ ਦਫਤਰ ਹੈ। ਈਡੀ ਨੇ ਸਵੇਰੇ ਉਸ ਦੇ ਸਾਰੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਛਾਪੇਮਾਰੀ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਉਹ ਰੀਅਲ ਅਸਟੇਟ ਨਾਲ ਸਬੰਧਤ ਇੱਕ ਸੌਦੇ ਨੂੰ ਲੈ ਕੇ ਕਾਫੀ ਸਮੇਂ ਤੋਂ ਈਡੀ ਦੇ ਨਿਸ਼ਾਨੇ 'ਤੇ ਸੀ।

- PTC NEWS

Top News view more...

Latest News view more...

PTC NETWORK
PTC NETWORK