Sidhu Moosewala ਦੇ ਫੈਨਜ਼ ਲਈ ਵੱਡੀ ਖ਼ੁਸ਼ਖਬਰੀ, ਮਰਹੂਮ ਗਾਇਕ ਦੇ 'ਹੋਲੋਗ੍ਰਾਮ ਟੂਰ' ਦਾ ਐਲਾਨ, ਜਾਣੋ ਪੂਰੀ ਜਾਣਕਾਰੀ
Sidhu Moosewala fans News : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਦਰਅਸਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀ ਗਈ ਇੱਕ ਪੋਸਟ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਪੋਸਟ ਨੇ ਸਿੱਧੂ ਦੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ, ਭਾਵਨਾਵਾਂ ਅਤੇ ਉਮੀਦਾਂ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਪੋਸਟ ਦਾ ਨਾਮ "ਸਾਈਨ ਟੂ God 2026 ਵਰਲਡ ਟੂਰ" ਹੈ।
ਮਿਲੀ ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲਾ ਦਾ ਅਗਲੇ ਸਾਲ ਨੂੰ ਹੋਲੋਗ੍ਰਾਮ ਟੂਰ ਹੋਵੇਗਾ। ਮੂਸੇਵਾਲਾ ਦਾ ਹੋਲੋਗ੍ਰਾਮ ਬਣ ਕੇ ਤਿਆਰ ਹੋ ਗਿਆ ਹੈ। ਇਸ ਦਾ ਨਾਂ Signed To God ਰੱਖਿਆ ਗਿਆ ਹੈ। ਜੋ ਕਿ ਵਰਲਡ ਟੂਰ ਹੈ। ਫਿਲਹਾਲ ਇਸਦੇ ਸਥਾਨ ਦਾ ਕੋਈ ਜਿਕਰ ਨਹੀਂ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੈਂਗਸਟਰਾਂ ਨੇ ਕਤਲ ਕਰ ਦਿੱਤਾ ਸੀ। ਉਹ ਆਪਣੇ ਦੋਸਤਾਂ ਨਾਲ ਥਾਰ ਜੀਪ ਵਿੱਚ ਜਾ ਰਿਹਾ ਸੀ, ਜਦੋਂ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵਿੱਚ ਛੇ ਨਿਸ਼ਾਨੇਬਾਜ਼ ਸ਼ਾਮਲ ਸਨ, ਜੋ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਸਨ।
ਇਹ ਵੀ ਪੜ੍ਹੋ : 5 ਸਾਲ ਦੀ ਉਮਰ ਤੱਕ ਤੁਰ ਵੀ ਨਹੀਂ ਸਕੇ ਸਨ ਫੌਜਾ ਸਿੰਘ, 100 ਸਾਲ ਦੀ ਉਮਰ 'ਚ ਕੀਤੀ ਮੈਰਾਥਨ...ਪੜ੍ਹੋ ਸਭ ਤੋਂ ਬਜ਼ੁਰਗ ਦੌੜਾਕ ਦੇ ਸੰਘਰਸ਼ ਦੀ ਕਹਾਣੀ
- PTC NEWS