Water Dispute BBMB Chairman : ਪਾਣੀ ਦੇ ਵਿਵਾਦ ਵਿਚਾਲੇ ਨੰਗਲ ਤੋਂ ਵੱਡੀ ਖ਼ਬਰ, ਨੰਗਲ ਡੈਮ ’ਚ BBMB ਚੇਅਰਮੈਨ ਮਨੋਜ ਤ੍ਰਿਪਾਠੀ ਨੇ ਪਾਣੀ ਛੱਡਣ ਦੀ ਕੀਤੀ ਕੋਸ਼ਿਸ਼
Water Dispute BBMB Chairman : ਪਾਣੀ ਦੇ ਵਿਵਾਦ ਵਿਚਾਲੇ ਨੰਗਲ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਬੀਬੀਐਮਬੀ ਅਧਿਕਾਰੀ ਨੇ ਨੰਗਲ ਡੈਮ ਤੋਂ ਜਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੌਕੇ ’ਤੇ ਪੰਜਾਬ ਪੁਲਿਸ ਨੇ ਬੀਬੀਐਮਬੀ ਅਧਿਕਾਰੀ ਨੇ ਪੁਲਿਸ ਨੇ ਹਿਰਾਸਤ ’ਚ ਲਿਆ ਹੈ।
ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਕੁਝ ਲੋਕਾਂ ਵੱਲੋਂ ਸੰਜੀਵ ਗੌਤਮ ਨੇ ਤ੍ਰਿਪਾਠੀ ਨੂੰ ਰੋਕਿਆ। ਇਸ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਤਲੁਜ ਸਦਨ ਦਾ ਗੇਟ ਅੰਦਰ ਧਰਨਾ ਲਾਇਆ ਹੋਇਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਚੇਅਰਮੈਨ ਤ੍ਰਿਪਾਠੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
ਨੰਗਲ ਡੈਮ ਵਿਖੇ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸਵੇਰੇ ਰੋਕੇ ਜਾਣ ਤੋਂ ਬਾਅਦ, ਮਨੋਜ ਤ੍ਰਿਪਾਠੀ ਨੰਗਲ ਦੇ ਸਤਲੁਜ ਸਦਨ ਵਿਖੇ ਆ ਗਏ, ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਤਲੁਜ ਸਦਨ ਦੇ ਗੇਟ ਨੂੰ ਬੰਦ ਕਰ ਦਿੱਤਾ ਗਿਆ। ਕੁਝ ਹੀ ਪਲਾਂ ਦੇ ਵਿੱਚ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚਣ ਵਾਲੇ ਹਨ।
ਕਾਬਿਲੇਗੌਰ ਹੈ ਕਿ ਬੀਤੇ ਕੱਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੱਲੋਂ ਪਾਣੀ ਨੂੰ ਰਿਲੀਜ਼ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਣੀ ਸੀ ਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਘੇਰਾ ਪਾ ਲਿਆ ਗਿਆ ਅਤੇ ਹੁਣ ਉਨ੍ਹਾਂ ਨੂੰ ਨੰਗਲ ਦੇ ਸਤਲੁਜ ਸਦਨ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ ਇਸ ਲਈ ਗੇਟ ਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Operation Sindoor Day 2 Live Updates : ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਦਿੱਲੀ ’ਚ ਆਲ ਪਾਰਟੀ ਮੀਟਿੰਗ, ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ’ਚ ਬੈਠਕ ਸ਼ੁਰੂ
- PTC NEWS