Sun, Jun 11, 2023
Whatsapp

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਭਰਤੀ ਨੋਟਿਸ ਰੱਦ

Written by  Pardeep Singh -- February 08th 2023 02:12 PM
ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਭਰਤੀ ਨੋਟਿਸ ਰੱਦ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਭਰਤੀ ਨੋਟਿਸ ਰੱਦ

ਚੰਡੀਗੜ੍ਹ: ਵਿਵਾਦਿਤ ਨਾਇਬ ਤਹਿਸੀਲਦਾਰ ਭਰਤੀ ਦਾ ਨੋਟਿਸ ਪੰਜਾਬ ਸਰਕਾਰ ਦੇ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਸਰਕਾਰ ਦੇ ਵਕੀਲ ਵਲੋਂ ਹਾਈਕੋਰਟ ਵਿਚ ਜਾਣਕਾਰੀ ਦਿੱਤੀ ਗਈ ਹੈ। 

ਭਰਤੀ ਨੋਟਿਸ ਰੱਦ 


ਸਰਕਾਰ ਦੇ ਵਕੀਲ ਨੇ ਕਿਹਾ ਹੈ ਕਿ 12 ਦਸੰਬਰ 2020 ਦੇ ਭਰਤੀ ਨੋਟਿਸ ਦੇ ਅਨੁਸਾਰ ਭਰਤੀ ਨੂੰ ਰੱਦ ਕਰ ਦਿੱਤਾ ਗਿਆ ਹੈ । ਉਨ੍ਹਾਂ ਨੇ ਕਿਹਾ ਹੈ ਕਿ  20 ਜਨਵਰੀ 2023 ਦੇ ਫ਼ੈਸਲੇ ਅਨੁਸਾਰ ਦੁਬਾਰਾ ਪ੍ਰੀਖਿਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪਟੀਸ਼ਨਰ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਵਕੀਲ ਨੇ ਕਿਹਾ ਹੈ ਕਿ ਪਟੀਸ਼ਨਕਰਤਾ ਨੂੰ ਆਪਣੇ ਉਪਾਅ ਦਾ ਲਾਭ ਲੈਣ ਲਈ ਰਿੱਟ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਕੋਰਟ ਨੇ ਦਿੱਤੀ ਹੈ। 

ਨਾਇਬ ਤਹਿਸੀਲਦਾਰ ਦੀ ਭਰਤੀ ਨੂੰ ਲੈ ਕੇ ਹੋਇਆ ਵਿਵਾਦ 

ਨਾਇਬ ਤਹਿਸੀਲਦਾਰ ਦੀ ਭਰਤੀ ਨੂੰ ਲੈਂ ਕੇ ਪੰਜਾਬ ਵਿੱਚ ਸਿਆਸਤ ਭੱਖੀ ਸੀ  ਕਿਉਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ  ਸੀ।

- PTC NEWS

adv-img

Top News view more...

Latest News view more...