Mon, May 18, 2026
Whatsapp

ਯੂਥ ਅਕਾਲੀ ਆਗੂ ਜਸਕਰਨਜੀਤ ਸਿੰਘ ਨੂੰ ਵੱਡੀ ਰਾਹਤ; ਮੁਹਾਲੀ ਕੋਰਟ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ ਕਾਨੂੰਨੀ; ਰਿਹਾਈ ਦੇ ਦਿੱਤੇ ਹੁਕਮ

ਸੁਣਵਾਈ ਦੌਰਾਨ ਅਦਾਲਤ ਨੇ ਆਪਣੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਦੇ ਸਮੇਂ ਉਸ ਨੂੰ “ਗਰਾਊਂਡਸ ਆਫ ਅਰੈਸਟ” ਦੱਸਣਾ ਕਾਨੂੰਨੀ ਤੌਰ ‘ਤੇ ਲਾਜ਼ਮੀ ਹੈ ਅਤੇ ਇਸ ਦੀ ਉਲੰਘਣਾ ਸੰਵਿਧਾਨਕ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ।

Reported by:  PTC News Desk  Edited by:  Aarti -- May 18th 2026 05:17 PM -- Updated: May 18th 2026 05:40 PM
ਯੂਥ ਅਕਾਲੀ ਆਗੂ ਜਸਕਰਨਜੀਤ ਸਿੰਘ ਨੂੰ ਵੱਡੀ ਰਾਹਤ; ਮੁਹਾਲੀ ਕੋਰਟ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ ਕਾਨੂੰਨੀ; ਰਿਹਾਈ ਦੇ ਦਿੱਤੇ ਹੁਕਮ

ਯੂਥ ਅਕਾਲੀ ਆਗੂ ਜਸਕਰਨਜੀਤ ਸਿੰਘ ਨੂੰ ਵੱਡੀ ਰਾਹਤ; ਮੁਹਾਲੀ ਕੋਰਟ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ ਕਾਨੂੰਨੀ; ਰਿਹਾਈ ਦੇ ਦਿੱਤੇ ਹੁਕਮ

ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਹਲਕਾ ਮੁੱਲਾਪੁਰ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸੁਣਵਾਈ ਦੌਰਾਨ ਅਦਾਲਤ ਨੇ ਆਪਣੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਦੇ ਸਮੇਂ ਉਸ ਨੂੰ “ਗਰਾਊਂਡਸ ਆਫ ਅਰੈਸਟ” ਦੱਸਣਾ ਕਾਨੂੰਨੀ ਤੌਰ ‘ਤੇ ਲਾਜ਼ਮੀ ਹੈ ਅਤੇ ਇਸ ਦੀ ਉਲੰਘਣਾ ਸੰਵਿਧਾਨਕ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ।

ਜਾਣਕਾਰੀ ਅਨੁਸਾਰ ਥਾਣਾ ਮਟੌਰ ਦੀ ਪੁਲਿਸ ਵੱਲੋਂ ਜਸਕਰਨਜੀਤ ਸਿੰਘ ਨੂੰ ਲੁਧਿਆਣਾ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਮਾਮਲੇ ਦੀ ਸੁਣਵਾਈ ਦੌਰਾਨ ਬਚਾਅ ਧਿਰ ਦੇ ਵਕੀਲ ਐਚ. ਐਸ. ਧਨੋਆ ਨੇ ਅਦਾਲਤ ਅੱਗੇ ਦਲੀਲ ਦਿੱਤੀ ਕਿ ਗ੍ਰਿਫ਼ਤਾਰੀ ਸਮੇਂ ਨਾ ਤਾਂ ਕਾਰਨ ਦੱਸੇ ਗਏ ਅਤੇ ਨਾ ਹੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ। ਇਸ ‘ਤੇ ਅਦਾਲਤ ਨੇ ਪੁਲਿਸ ਦੀ ਕਾਰਵਾਈ ‘ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਦੋਸ਼ ਭਾਵੇਂ ਕਿੰਨੇ ਵੀ ਗੰਭੀਰ ਕਿਉਂ ਨਾ ਹੋਣ, ਕਾਨੂੰਨ ਤੋਂ ਉੱਪਰ ਕੋਈ ਨਹੀਂ ਹੋ ਸਕਦਾ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰੀ ਦੇ ਅਧਾਰ ਨਾ ਦੱਸਣਾ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ ਅਤੇ ਇਸੇ ਆਧਾਰ ‘ਤੇ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਕਰਾਰ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ  : SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਥਕ ਏਕਤਾ ਦਾ ਸੱਦਾ; ਸਰਕਾਰ ਨੂੰ ਅੜੀਅਲ ਰਵੱਈਆ ਛੱਡਣ ਦੀ ਚਿਤਾਵਨੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK