Fri, Feb 6, 2026
Whatsapp

Jalandhar ’ਚ AAP ਆਗੂ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ; ਕਤਲ ਦੀ CCTV ਆਈ ਸਾਹਮਣੇ, ਇੰਝ ਦਿੱਤਾ ਕਾਤਲਾਂ ਨੇ ਵਾਰਦਾਤ ਨੂੰ ਅੰਜਾਮ

ਮਿਲੀ ਜਾਣਕਾਰੀ ਮੁਤਾਬਿਕ ਲੱਕੀ ਓਬਰਾਏ ਮਾਡਲ ਟਾਊਨ ਇਲਾਕੇ ਦੇ ਇੱਕ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਆਏ ਸਨ। ਜਿਵੇਂ ਹੀ ਉਹ ਗੁਰਦੁਆਰੇ ਤੋਂ ਨਿਕਲ ਕੇ ਆਪਣੀ ਥਾਰ ਗੱਡੀ ਵਿੱਚ ਚੜ੍ਹਨ ਹੀ ਵਾਲੇ ਸਨ, ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

Reported by:  PTC News Desk  Edited by:  Aarti -- February 06th 2026 01:35 PM
Jalandhar ’ਚ AAP ਆਗੂ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ; ਕਤਲ ਦੀ CCTV ਆਈ ਸਾਹਮਣੇ, ਇੰਝ ਦਿੱਤਾ ਕਾਤਲਾਂ ਨੇ ਵਾਰਦਾਤ ਨੂੰ ਅੰਜਾਮ

Jalandhar ’ਚ AAP ਆਗੂ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ; ਕਤਲ ਦੀ CCTV ਆਈ ਸਾਹਮਣੇ, ਇੰਝ ਦਿੱਤਾ ਕਾਤਲਾਂ ਨੇ ਵਾਰਦਾਤ ਨੂੰ ਅੰਜਾਮ

Jalandhar AAP Murder News : ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰਾਏ ਦੀ 6 ਫਰਵਰੀ ਦੀ ਸਵੇਰ ਨੂੰ ਪੰਜਾਬ ਦੇ ਜਲੰਧਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਾਮਲੇ ਸਬੰਧੀ ਹੁਣ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ। ਜਿਸ ਮੁਤਾਬਿਕ ਸਕੂਟਰ 'ਤੇ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ 8 ਤੋਂ 10 ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ ਲੱਕੀ ਓਬਰਾਏ ਮਾਡਲ ਟਾਊਨ ਇਲਾਕੇ ਦੇ ਇੱਕ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਆਏ ਸਨ। ਜਿਵੇਂ ਹੀ ਉਹ ਗੁਰਦੁਆਰੇ ਤੋਂ ਨਿਕਲ ਕੇ ਆਪਣੀ ਥਾਰ ਗੱਡੀ ਵਿੱਚ ਚੜ੍ਹਨ ਹੀ ਵਾਲੇ ਸਨ, ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਏਡੀਸੀਪੀ ਜਯੰਤ ਪੁਰੀ ਨੇ ਦੱਸਿਆ ਕਿ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਟਾਰਗੇਟ ਕਿਲਿੰਗ ਦਾ ਸ਼ੱਕ ਹੈ।

ਉੱਥੇ ਹੀ ਦੂਜੇ ਪਾਸੇ ਮਾਮਲੇ ਸਬੰਧੀ ਮ੍ਰਿਤਕ ਦੇ ਚਾਚਾ ਕੁਲਦੀਪ ਉਬਰਾਏ ਨੇ ਦੱਸਿਆ ਕਿ ਭਤੀਜੇ ਨੂੰ ਗੋਲੀਆਂ ਮਾਰ ਕੇ ਕਤਲ ਦਾ ਕਾਰਨ  ਕੁਝ ਦਿਨ ਪਹਿਲਾਂ ਇਸ ਨੂੰ ਆ ਰਹੇ ਸਨ ਧਮਕੀਆਂ ਭਰੇ ਫੋਨ ਪੁਲਿਸ ਨੂੰ ਅਸੀਂ ਜਾਣਕਾਰੀ ਦੇ ਰਹੇ ਹਾਂ।

ਕਾਬਿਲੇਗੌਰ ਹੈ ਕਿ ਓਬਰਾਏ ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਛਾਉਣੀ ਵਿਧਾਨ ਸਭਾ ਸੀਟ ਦੇ ਹਲਕਾ ਇੰਚਾਰਜ ਸਨ। ਉਨ੍ਹਾਂ ਦਾ ਜਨਮਦਿਨ ਪੰਜ ਦਿਨ ਪਹਿਲਾਂ ਹੀ ਸੀ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਸ਼ੇਰੂ ਗਰੁੱਪ ਨੇ 25 ਦਸੰਬਰ, 2025 ਨੂੰ ਸੋਸ਼ਲ ਮੀਡੀਆ 'ਤੇ ਧਮਕੀ ਪੋਸਟ ਕੀਤੀ ਸੀ। ਲੱਕੀ ਓਬਰਾਏ ਦਾ ਖਾਲਸਾ ਕਾਲਜ ਦੀ ਪ੍ਰਿੰਸੀਪਲਸ਼ਿਪ ਨੂੰ ਲੈ ਕੇ ਉਨ੍ਹਾਂ ਨਾਲ ਝਗੜਾ ਸੀ।

ਇਹ ਵੀ ਪੜ੍ਹੋ : Jalandhar ’ਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦਾ ਕਤਲ, 8 ਤੋਂ 10 ਮਾਰੀਆਂ ਗਈਆਂ ਗੋਲੀਆਂ

- PTC NEWS

Top News view more...

Latest News view more...

PTC NETWORK
PTC NETWORK