Amritpal Singh Releases Video: ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਨੂੰ ਲੈ ਕੇ ਵੱਡਾ ਖੁਲਾਸਾ !
Amritpal Singh releases video: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ 13ਵੇਂ ਦਿਨ ਵੀ ਜਾਰੀ ਹੈ। ਹਾਲਾਂਕਿ ਬੀਤੇ ਦਿਨ ਅੰਮ੍ਰਿਤਪਾਲ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ’ਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਉਹ ਠੀਕ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਨੁਕਸਾਨ ਪਹੁੰਚਾ ਸਕਿਆ ਹੈ। ਉੱਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਦੀ ਸਾਹਮਣੇ ਆਈ ਵੀਡੀਓ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨ ਅੰਮ੍ਰਿਤਪਾਲ ਦੀ ਸਾਹਮਣੇ ਆਈ ਵੀਡੀਓ ਨੂੰ ਯੂਪੀ ਚ ਬਣਾਇਆ ਗਿਆ ਸੀ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪੁਲਿਸ ਵੱਲੋਂ ਤਿੰਨ ਆਈਪੀ ਐਡਰੈੱਸ ਦੀ ਪਛਾਣ ਕੀਤੀ ਗਈ ਹੈ। ਤਿੰਨੇਂ ਆਈਪੀ ਐਡਰੱਸ ਕੈਨੇਡਾ, ਦੁਬਈ ਅਤੇ ਯੂਕੇ ਦੇ ਦੱਸੇ ਜਾ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਵੀਡੀਓ ਨੂੰ ਇਨ੍ਹਾਂ ਦੇਸ਼ਾਂ ਤੋਂ ਹੀ ਅਪਲੋਡ ਕੀਤਾ ਗਿਆ ਹੈ।
ਹੁਸ਼ਿਆਰਪੁਰ ’ਚ ਚਲਾਇਆ ਜਾ ਰਿਹਾ ਸਰਚ ਆਪਰੇਸ਼ਨ
ਦੂਜੇ ਪਾਸੇ ਪੰਜਾਬ ’ਚ ਅੰਮ੍ਰਿਤਪਾਲ ਦੀ ਭਾਲ ਦੇ ਲਈ ਜ਼ਿਲ੍ਹਾ ਹੁਸ਼ਿਆਰਪੁਰ ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਮਰਣਾਈਆਂ ਅਤੇ ਆਲੇ ਦੁਆਲੇ ਦੇ ਇਲਾਕੇ ਸੀਲ ਕਰ ਕੇ ਤਲਾਸ਼ੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਕੇਂਦਰੀ ਏਜੰਸੀਆਂ ਦਿੱਲੀ ਤੋਂ ਹੁਸ਼ਿਆਰਪੁਰ ਵਿਖੇ ਪਹੁੰਚੀਆਂ ਹਨ। ਸਰਚ ਆਪਰੇਸ਼ਨ ਦੌਰਾਨ ਪੁਲਿਸ ਨਾਲ ਕੇਂਦਰੀ ਏਜੰਸੀਆਂ ਮੌਜੂਦ ਹਨ।
ਘਰ ’ਚ ਮੌਜੂਦ ਨਹੀਂ ਅੰਮ੍ਰਿਤਪਾਲ ਦਾ ਪਿਤਾ
ਇਸ ਤੋਂ ਇਲਾਵਾ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਵੀ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਘਰ ’ਚ ਉਨ੍ਹਾਂ ਦਾ ਪਿਤਾ ਮੌਜੂਦ ਨਹੀਂ ਹਨ। ਅੰਮ੍ਰਿਤਪਾਲ ਦੀ ਮਾਤਾ ਨੂੰ ਛੱਡ ਕੇ ਕੋਈ ਵੀ ਮੈਂਬਰ ਹਾਜ਼ਰ ਨਹੀਂ ਹਨ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਜੱਲੂਪੁਰ ਖੇੜਾ ਵਾਲੇ ਘਰ ਚ ਬੀਤੇ ਦਿਨ ਤੋਂ ਹੀ ਤਰਸੇਮ ਸਿੰਘ ਮੌਜੂਦ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਉਨ੍ਹਾਂ ਦਾ ਸਾਰਾ ਪਰਿਵਾਰ ਘਰ ’ਚ ਹੀ ਮੌਜੂਦ ਸੀ।
ਅੰਮ੍ਰਿਤਪਾਲ ਦੀ ਸੰਗਤ ਨੂੰ ਅਪੀਲ
ਕਾਬਿਲੇਗੌਰ ਹੈ ਕਿ ਬੀਤੇ ਦਿਨ ਅੰਮ੍ਰਿਤਪਾਲ ਨੇ ਵੀਡੀਓ ਜਾਰੀ ਕਰਕੇ ਸੰਗਤ ਨੂੰ ਅਪੀਲ ਕੀਤੀ ਸੀ ਕਿ ਉਹ ਵੱਧ ਚੜ੍ਹਕੇ ਵਿਸਾਖੀ ਵਾਲੇ ਦਿਨ ਸਰਬਤ ਖਾਲਸਾ ’ਚ ਸ਼ਾਮਲ ਹੋਣ। ਨਾਲ ਹੀ ਸਰਬਤ ਖਾਲਸਾ ਦੀ ਅਗਵਾਈ ਅੰਮ੍ਰਿਤਪਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਰਨ ਦੀ ਅਪੀਲ ਵੀ ਕੀਤੀ ਸੀ।
ਇਹ ਵੀ ਪੜ੍ਹੋ: Amritpal Family: ਸੋਸ਼ਲ ਮੀਡੀਆ 'ਤੇ ਲਾਈਵ ਹੋਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਦਾ ਪਰਿਵਾਰ ਵੀ ਹੋਇਆ ਗਾਇਬ !
- PTC NEWS