Faridkot ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਸਾਬਕਾ MLA ਦਾ ਭਰਾ ਕਾਂਗਰਸ ਛੱਡੀ ਸ਼੍ਰੋਮਣੀ ਅਕਾਲੀ ਦਲ ’ਚ ਹੋਇਆ ਸ਼ਾਮਲ
Faridkot News : ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਚੋਣ ਮੈਦਾਨ ਵਿਚ ਉਤਰੇ ਪਾਰਟੀ ਵਰਕਰਾਂ ਦੀ ਹੌਂਸਲਾਅਫਜਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਕੋਟਕਪੂਰਾ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਦੇ ਘਰ ਪਹੁੰਚੇ। ਜਿਥੇ ਉਹਨਾਂ ਨੇ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਨੂੰ ਕਬੂਲਦਿਆ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਜਿੱਤ ਕੇ ਬਾਅਦ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਭਰਾ ਸੁਖਦੇਵ ਸਿੰਘ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਸੁਖਬੀਰ ਸਿੰਘ ਬਾਦਲ ਵਲੋਂ ਉਹਨਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਨੇ ਕਿਹਾ ਕਿ ਉਹਨਾਂ ਦੇ ਭਰਾ ਨੇ ਆਮ ਆਦਮੀ ਪਾਰਟੀ ਦੀ ਟਿਕਟ ਅਤੇ ਹਲਕਾ ਜੈਤੋ ਤੋਂ ਚੋਣ ਜਿੱਤੀ ਸੀ ਪਰ ਪਾਰਟੀ ਦੀ ਲੀਡਰਸ਼ਿਪ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਵੀ ਉਹਨਾਂ ਦੇ ਨਾਲ ਹੀ ਕਾਂਗਰਸ ਪਾਰਟੀ ਵਿਚ ਚਲੇ ਗਏ ਸਨ। ਪਰ ਹੁਣ ਕਾਂਗਰਸ ਪਾਰਟੀ ਵੀ ਉਸੇ ਲੀਹਾਂ ਤੇ ਚੱਲ ਰਹੀ ਹੈ ਜਿਹੜੀਆਂ ਤੇ ਆਪ ਚੱਲ ਰਹੀ ਹੈ। ਉਹਨਾਂ ਕਿਹਾ ਇਕ ਇਸੇ ਲਈ ਉਹਨਾਂ ਆਪਣੇ ਸੂਬੇ ਦੀ ਖੇਤਰੀ ਪਾਰਟੀ ਦੀਆਂ ਨੀਤੀਆਂ ਅਤੇ ਸੁਖਬੀਰ ਸਿੰਘ ਬਾਦਲ ਦੀ ਸੋਚ ਸਦਕਾ ਅੱਜ ਕਾਂਗਰਸ ਪਾਰਟੀ ਛੱਡ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ।
ਇਸ ਮੌਕੇ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਅਤੇ ਪਾਰਟੀ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਡੇ ਮਾਰਜਨ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤੇਗਾ। ਉਹਨਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ ਕਈ ਵੱਡੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਦੇ ਆਉਣ ਨਾਲ ਪਾਰਟੀ ਨੂੰ ਬਲ ਮਿਲਿਆ ਹੈ ਅਤੇ ਪਾਰਟੀ ਵਿਚ ਇਹਨਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Punjab Bus Strike Update : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਹੜਤਾਲ ਹੋਈ ਖ਼ਤਮ
- PTC NEWS