Sri Harmandir Sahib ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਬੰਦੀ ਸਿੰਘਾਂ ਬਾਰੇ ਵੱਡਾ ਬਿਆਨ
Amritsar News : ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦੇਸ਼ਾਂ ਵਿਦੇਸ਼ਾਂ ’ਚ ਵਸਦੀ ਸੰਗਤ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਬੰਦੀ ਸਿੰਘਾਂ ਦੇ ਸਬੰਧ ’ਚ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ’ਚ ਸਿੱਖਾਂ ਨਾਲ ਬੇਰੁਖੀ ਦਿਖਾਈ ਜਾ ਰਹੀ ਹੈ।
ਸਿੰਘ ਸਾਹਿਬ ਨੇ ਕਿਹਾ ਕਿ ਅੱਜ ਦੇ ਦਿਨ 52 ਰਾਜਿਆਂ ਨੂੰ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਨੇ ਗਵਾਲੀਅਰ ਦੇ ਕਿਲੇ ਚੋਂ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ ਉਨਾਂ ਦੇ ਅੰਮ੍ਰਿਤਸਰ ਆਉਣ ਦੀ ਖੁਸ਼ੀ ਦੇ ਵਿੱਚ ਦੇਸੀ ਘਿਓ ਦੇ ਦੀਵੇ ਬਾਲੇ ਜਾਂਦੇ ਹਨ ਤੇ ਸਾਰਾ ਅੰਮ੍ਰਿਤਸਰ ਨੂੰ ਰੁਸ਼ਨਾਇਆ ਜਾਂਦਾ ਹੈ। ਉਸੇ ਨੂੰ ਮੁੱਖ ਰੱਖਦਿਆਂ ਸਿੱਖ ਕੌਮ ਬੰਦੀ ਛੋੜ ਦਿਵਸ ਮਨਾਉਂਦੀ ਹੈ। ਇਸ ਪਵਿੱਤਰ ਦਿਹਾੜੇ ’ਤੇ ਉਨ੍ਹਾਂ ਨੇ ਸਮੁੱਚੀ ਦੇਸ਼ਾਂ ਵਿਦੇਸ਼ਾਂ ’ਚ ਵਸਦੀ ਸੰਗਤ ਨੂੰ ਵਧਾਈ ਦਿੱਤੀ।
ਉਨ੍ਹਾਂ ਨੇ ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਕਿਹਾ ਕਿ ਜਿਵੇਂ ਬੰਦੀ ਛੋੜ ਦਿਵਸ ਮੌਕੇ ਗੁਰੂ ਮਹਾਰਾਜ ਨੇ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ ਉਸੇ ਤਰ੍ਹਾਂ ਹੀ ਅੱਜ ਦੀਆਂ ਸਰਕਾਰਾਂ ਨੂੰ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਬੰਦੀ ਸਿੰਘ ਕਾਫੀ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਹਨਾਂ ਦੀ ਸਜ਼ਾ ਵੀ ਪੂਰੀ ਹੋ ਚੁੱਕੀ ਹੈ। ਸਰਕਾਰਾਂ ਨੂੰ ਵੀ ਇਹ ਚਾਹੀਦਾ ਹੈ ਕਿ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਤਾਂ ਕਿ ਬੰਦੀ ਸਿੰਘ ਆਪਣੀ ਰਹਿੰਦੀ ਜ਼ਿੰਦਗੀ ਆਪਣੇ ਬੱਚਿਆਂ ਵਿੱਚ ਆਪਣੇ ਪਰਿਵਾਰਾਂ ਵਿੱਚ ਜੀਅ ਸਕਣ।
- PTC NEWS