Advertisment

ਪੰਜਾਬ ਦੇ ਮਾਹੌਲ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ

author-image
Ravinder Singh
Updated On
New Update
ਪੰਜਾਬ ਦੇ ਮਾਹੌਲ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ
Advertisment

ਅੰਮ੍ਰਿਤਸਰ :   ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਸੋਸ਼ਲ ਮੀਡੀਆ ਉਪਰ ਸਿੱਖਾਂ ਪ੍ਰਤੀ ਚੱਲ ਰਹੇ ਪ੍ਰਚਾਰ ਉਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਹੋਏ ਕਤਲ ਕੇਸ ਵਿਚ ਫੜੇ ਗਏ ਨੌਜਵਾਨ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨੌਜਵਾਨ ਦੇ ਪਰਿਵਾਰ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ।

Advertisment

ਉਨ੍ਹਾਂ ਕਿਹਾ ਕਿ ਇਹ ਵਰਤਾਰਾ ਪੰਜਾਬ ਵਿਚ ਜੋ ਵਰਤ ਰਿਹਾ ਹੈ ਪੰਜਾਬ ਲਈ ਸਹੀ ਨਹੀਂ ਹੈ। ਸਰਕਾਰ ਨੂੰ ਇਸ ਵਰਤਾਰੇ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰਾਂ ਇਸ ਵਰਤਾਰੇ ਨੂੰ ਰੋਕਣ ਵਿਚ ਅਸਫਲ ਰਹੀਆਂ ਹਨ। ਜੇਕਰ ਨਫ਼ਰਤੀ ਪ੍ਰਚਾਰ ਕਰ ਰਹੇ ਲੋਕਾਂ ਉੱਤੇ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ 'ਚ ਮਾੜੇ ਨਤੀਜੇ ਨਿਕਲਣ ਦਾ ਖ਼ਦਸ਼ਾ ਹੈ।

ਇਹ ਵੀ ਪੜ੍ਹੋ : EWS ਦੇ ਰਾਖਵੇਂਕਰਨ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਬਰਕਰਾਰ ਰਹੇਗਾ 10 ਫੀਸਦੀ ਰਾਖਵਾਂਕਰਨ

ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਵਿਚ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸਿੱਖ ਕਦੇ ਵੀ ਕਿਸੇ ਕਿਸਮ ਦਾ ਨਫ਼ਰਤੀ ਪ੍ਰਚਾਰ-ਪ੍ਰਸਾਰ ਨਹੀਂ ਕਰਦਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜੋ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਗੱਲਾਂ ਕਰਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਲਈ ਸੁਖਾਵਾਂ ਤੇ ਸ਼ਾਂਤੀਪੂਰਨ ਮਾਹੌਲ ਬਣਾਇਆ ਜਾਵੇ।



- PTC NEWS
latest-news jathedar-sri-akal-takhat-sahib gianiharpreetsinghjathedar
Advertisment

Stay updated with the latest news headlines.

Follow us:
Advertisment