Mon, Apr 13, 2026
Whatsapp

Ajnala ’ਚ ਥਾਣਾ ਭਿੰਡੀ ਸੈਦਾ ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਅਪਡੇਟ, 6 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਅਤੇ ਅਜੈਦੀਪ ਸਿੰਘ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਹੋਰ ਅਹਿਮ ਸਬੂਤ ਵੀ ਬਰਾਮਦ ਕੀਤੇ ਹਨ।

Reported by:  PTC News Desk  Edited by:  Aarti -- April 13th 2026 03:44 PM
Ajnala ’ਚ ਥਾਣਾ ਭਿੰਡੀ ਸੈਦਾ ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਅਪਡੇਟ, 6 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

Ajnala ’ਚ ਥਾਣਾ ਭਿੰਡੀ ਸੈਦਾ ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਅਪਡੇਟ, 6 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

Amritsar Grenade Attack News : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਿੰਡੀ ਸੈਦਾ ਥਾਣੇ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ “ਵਾਰ ਅਗੇਨਸਟ ਗੈਂਗਸਟਰ” ਮੁਹਿੰਮ ਦੇ ਤਹਿਤ ਕੀਤੀ ਗਈ ਹੈ, ਜਿਸ ਵਿੱਚ ਫਰੀਦਕੋਟ ਪੁਲਿਸ ਨਾਲ ਸਾਂਝਾ ਆਪਰੇਸ਼ਨ ਵੀ ਕੀਤਾ ਗਿਆ।

ਪੁਲਿਸ ਜਾਂਚ ਮੁਤਾਬਕ ਇਹ ਪੂਰਾ ਮੋਡੀਊਲ ਪਾਕਿਸਤਾਨੀ ਹੈਂਡਲਰ ਨਾਲ ਜੁੜਿਆ ਹੋਇਆ ਸੀ ਅਤੇ ਇਸਨੂੰ ਆਈਐਸਆਈ ਦੀ ਸਹਾਇਤਾ ਮਿਲ ਰਹੀ ਸੀ। ਮੁਲਜ਼ਮਾਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਪੈਸਿਆਂ ਦੇ ਲਾਲਚ ਅਤੇ ਕੱਟੜਪੰਥੀ ਸੋਚ ਰਾਹੀਂ ਭਰਤੀ ਕੀਤਾ ਗਿਆ।


ਹਮਲੇ ਤੋਂ ਪਹਿਲਾਂ ਅਰੋਪੀਆਂ ਵੱਲੋਂ ਪੁਲਿਸ ਠਿਕਾਣਿਆਂ ਦੀ ਰੇਕੀ ਕੀਤੀ ਗਈ ਸੀ, ਜਿਸ ਤੋਂ ਬਾਅਦ ਭਿੰਡੀ ਸੈਦਾ ਥਾਣੇ ਨੂੰ ਨਿਸ਼ਾਨਾ ਬਣਾਇਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਅਤੇ ਅਜੈਦੀਪ ਸਿੰਘ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਹੋਰ ਅਹਿਮ ਸਬੂਤ ਵੀ ਬਰਾਮਦ ਕੀਤੇ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਵੀ ਹੋਰ ਜੁਰਮਾਂ ਵਿੱਚ ਸ਼ਮੂਲੀਅਤ ਕੀਤੀ ਹੋ ਸਕਦੀ ਹੈ।

ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਈ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਯੂਏਪੀਏ ਐਕਟ ਅਤੇ ਆਰਮਜ਼ ਐਕਟ ਵੀ ਸ਼ਾਮਲ ਹਨ। ਪੁਲਿਸ ਵੱਲੋਂ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਮੋਡੀਊਲ ਦੇ ਹੋਰ ਮੈਂਬਰ ਕੌਣ ਹਨ ਅਤੇ ਇਹ ਜਾਲ ਕਿੰਨਾ ਵੱਡਾ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ, ਜਿਸ ਨਾਲ ਪੁਲਿਸ ਠਿਕਾਣਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸਾਫ਼ ਕੀਤਾ ਹੈ ਕਿ ਅੱਤਵਾਦ ਅਤੇ ਗੈਂਗਸਟਰ ਗਤੀਵਿਧੀਆਂ ਦੇ ਖ਼ਿਲਾਫ਼ ਉਨ੍ਹਾਂ ਦੀ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਕੀਮਤ ’ਤੇ ਅਮਨ-ਕਾਨੂੰਨ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK