Thu, Mar 19, 2026
Whatsapp

Chandigarh Charanpreet Singh ਕਤਲ ਕੇਸ ਨਾਲ ਜੁੜੀ ਵੱਡੀ ਅਪਡੇਟ, ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਕੀਤਾ ਕਾਬੂ

ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨ ਉਰਫ ਪੀਯੂਸ਼ ਪਹਿਲਵਾਨ ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ, ਇਹ ਕੁਝ ਸਮਾਂ ਪਹਿਲਾਂ ਮਲੇਸ਼ੀਆਂ ਤੋਂ ਨੇਪਾਲ ਰਾਹੀਂ ਗੈਰ ਕਾਨੂੰਨੀ ਢੰਗ ਨਾਲ ਭਾਰਤ ’ਚ ਦਾਖਲ ਹੋਇਆ ਸੀ।

Reported by:  PTC News Desk  Edited by:  Aarti -- March 19th 2026 03:03 PM -- Updated: March 19th 2026 03:24 PM
Chandigarh Charanpreet Singh ਕਤਲ ਕੇਸ ਨਾਲ ਜੁੜੀ ਵੱਡੀ ਅਪਡੇਟ, ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਕੀਤਾ ਕਾਬੂ

Chandigarh Charanpreet Singh ਕਤਲ ਕੇਸ ਨਾਲ ਜੁੜੀ ਵੱਡੀ ਅਪਡੇਟ, ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਕੀਤਾ ਕਾਬੂ

ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ 9 ’ਚ ਪ੍ਰਾਪਰਟੀ ਡੀਲਰ ਦਾ ਕਤਲ ਮਾਮਲੇ ’ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਏਜੀਟੀਐਫ ਵੱਲੋਂ ਦੋਹਾਂ ਮੁਲਜ਼ਮਾਂ ਨੂੰ ਕੈਥਲ ਤੋਂ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋਏ ਹਨ। ਨਾਲ ਹੀ ਇਨ੍ਹਾੰ ਕੋਲੋਂ ਹਥਿਆਰ ਅਤੇ ਬਾਈਕ ਵੀ ਬਰਾਮਦ ਕੀਤੀ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨ ਉਰਫ ਪੀਯੂਸ਼ ਪਹਿਲਵਾਨ ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ, ਇਹ ਕੁਝ ਸਮਾਂ ਪਹਿਲਾਂ ਮਲੇਸ਼ੀਆਂ ਤੋਂ ਨੇਪਾਲ ਰਾਹੀਂ ਗੈਰ ਕਾਨੂੰਨੀ ਢੰਗ ਨਾਲ ਭਾਰਤ ’ਚ ਦਾਖਲ ਹੋਇਆ ਸੀ। ਦੂਜੇ ਮੁਲਜ਼ਮ ਪ੍ਰੀਤਮ ਸ਼ਾਹ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਦੋਹਾਂ ਮੁਲਜ਼ਮਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ।



ਦੱਸ ਦਈਏ ਇਸ ਦੌਰਕਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਕੀਤੀ। ਜਿਸ ਤੇ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਫਿਲਹਾਲ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਤਲ ’ਚ ਵਰਤਿਆਂ ਗਿਆ ਹਥਿਆਰ ਅਤੇ ਬਾਈਕ ਨੂੰ ਵੀ ਬਰਾਮਦ ਕੀਤਾ ਗਿਆ ਹੈ। 

- PTC NEWS

Top News view more...

Latest News view more...

PTC NETWORK
PTC NETWORK