Patna ’ਚ ਦਸ਼ਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਵੱਡੀ ਸੌਗਾਤ, MRI ਤੇ CT Scan ਸੈਂਟਰ ਦਾ ਰੱਖਿਆ ਗਿਆ ਨੀਂਹ ਪੱਥਰ
Char Sahibzade MRI and CT Scan centre : ਬਿਹਾਰ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਸ਼ਨੀਵਾਰ ਨੂੰ ਪਟਨਾ ਵਿੱਚ ਚਾਰ ਸਾਹਿਬਜ਼ਾਦੇ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਦਾ ਨੀਂਹ ਪੱਥਰ ਰੱਖਿਆ। ਮਿਲੀ ਜਾਣਕਾਰੀ ਮੁਤਾਬਿਕ ਚਾਰ ਸਾਹਿਬਜ਼ਾਦੇ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਪਟਨਾ ਦੇ ਮੰਗਲ ਤਾਲਾਬ ਵਿਖੇ ਸਥਿਤ ਰੈੱਡ ਕਰਾਸ ਭਵਨ ਵਿੱਚ ਬਣਾਇਆ ਜਾਵੇਗਾ।
ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਦੀ ਸੇਵਾ ਚੀਫ਼ ਖ਼ਾਲਸਾ ਦੀਵਾਨ, ਮੁੰਬਈ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਅਤੇ ਨਾਲ ਹੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦੇ ਮੈਂਬਰ ਦੁਆਰਾ ਚਲਾਈ ਜਾ ਰਹੀ ਹੈ।
ਦੱਸ ਦਈਏ ਕਿ ਐਮਆਰਆਈ ਅਤੇ ਸੀਟੀ ਸਕੈਨ ਮਸ਼ੀਨਾਂ ਦੀ ਕੀਮਤ ਲਗਭਗ ₹14 ਕਰੋੜ ਹੋਣ ਦਾ ਅਨੁਮਾਨ ਹੈ। ਇਮਾਰਤ ਦੇ ਨਿਰਮਾਣ ਦੀ ਜ਼ਿੰਮੇਵਾਰੀ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ ਨੂੰ ਸੌਂਪੀ ਗਈ ਹੈ।
ਇਹ ਵੀ ਪੜ੍ਹੋ : Jathedar Giani Kuldeep Singh Gargaj ਦੀ ਪੰਜਾਬ ਸਰਕਾਰ ਨੂੰ ਤਾੜਨਾ, ਕਿਹਾ- ਸਰਕਾਰ ਪੰਥਕ ਮਾਮਲਿਆਂ ’ਚ ਦਖਲਅੰਦਾਜ਼ੀ ਬੰਦ ਕਰੇ
- PTC NEWS