Sat, Nov 21, 2026
Whatsapp

ਤਰਨਤਾਰਨ ‘ਚ ਬਾਈਕ ਸਵਾਰ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 1 ਦੀ ਮੌਤ

ਤਰਨਤਾਰਨ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮਾਤਾ ਦੇ ਜਾਗਰਣ ਦੀਆਂ ਤਿਆਰੀਆਂ ਵਿੱਚ ਜੁਟੇ ਨੌਜਵਾਨਾਂ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

Reported by:  PTC News Desk  Edited by:  Amritpal Singh -- November 21st 2026 07:05 PM
ਤਰਨਤਾਰਨ ‘ਚ ਬਾਈਕ ਸਵਾਰ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 1 ਦੀ ਮੌਤ

ਤਰਨਤਾਰਨ ‘ਚ ਬਾਈਕ ਸਵਾਰ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 1 ਦੀ ਮੌਤ

ਤਰਨਤਾਰਨ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮਾਤਾ ਦੇ ਜਾਗਰਣ ਦੀਆਂ ਤਿਆਰੀਆਂ ਵਿੱਚ ਜੁਟੇ ਨੌਜਵਾਨਾਂ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖੂਨੀ ਵਾਰਦਾਤ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਨੌਜਵਾਨ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।


ਜਾਗਰਣ ਦੀ ਸੇਵਾ ਕਰ ਰਹੇ ਨੌਜਵਾਨਾਂ ਨੂੰ ਬਣਾਇਆ ਨਿਸ਼ਾਨਾ

ਪ੍ਰਾਪਤ ਜਾਣਕਾਰੀ ਅਨੁਸਾਰ, ਇਲਾਕੇ ਵਿੱਚ ਮਾਤਾ ਦੇ ਜਾਗਰਣ ਨੂੰ ਲੈ ਕੇ ਨੌਜਵਾਨ ਸੇਵਾ ਕਾਰਜਾਂ ਅਤੇ ਹੋਰ ਤਿਆਰੀਆਂ ਵਿੱਚ ਲੱਗੇ ਹੋਏ ਸਨ। ਇਸੇ ਦੌਰਾਨ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉੱਥੇ ਮੌਜੂਦ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਸ਼ੁਰੂ ਕਰ ਦਿੱਤੀ। ਅਚਾਨਕ ਹੋਈ ਗੋਲੀਬਾਰੀ ਕਾਰਨ ਮੌਕੇ ‘ਤੇ ਭਗਦੜ ਅਤੇ ਅਫ਼ਰਾ-ਤਫ਼ਰੀ ਮਚ ਗਈ। ਗੋਲੀਆਂ ਲੱਗਣ ਕਾਰਨ 5 ਨੌਜਵਾਨ ਲਹੂ-ਲੁਹਾਨ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਵਿੱਚੋਂ ਸੁਖਾਸਨ ਨਾਮਕ ਨੌਜਵਾਨ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ, ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਰੋਡ ਸਥਿਤ ਸਿਵਲ ਹਸਪਤਾਲ ਦੇ ਮੁੱਖ ਗੇਟ ਦੇ ਸਾਹਮਣੇ ਲਾਸ਼ ਰੱਖ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਉਹ ਪਹਿਲਾਂ ਵੀ ਪੁਲਿਸ ਕੋਲ ਸ਼ਿਕਾਇਤਾਂ ਲੈ ਕੇ ਜਾਂਦੇ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK