Tue, Jul 15, 2025
Whatsapp

Fatehgarh Churian News : ਤੂੜੀ ਵਾਲੀ ਟਰਾਲੀ ਨਾਲ ਟਕਰਾਈ ਬਾਈਕ ,2 ਨਾਬਾਲਗਾਂ ਦੀ ਮੌਕੇ 'ਤੇ ਹੀ ਹੋਈ ਮੌਤ

Fatehgarh Churian News : ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ 'ਤੇ ਸੜਕ ਹਾਦਸੇ ਵਿੱਚ 2 ਨਾਬਾਲਗਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਪਿੰਡ ਨਿਕੋਸਰਾ ਨੇੜੇ ਦੇਰ ਰਾਤ ਵਾਪਰਿਆ ਹੈ। ਮ੍ਰਿਤਕਾਂ ਦੀ ਪਛਾਣ 15 ਸਾਲਾ ਮਨਜੋਤ ਸਿੰਘ (ਪਿਤਾ ਰਣਜੀਤ ਸਿੰਘ) ਅਤੇ 14 ਸਾਲਾ ਸ਼ੁਭਦੀਪ ਸਿੰਘ (ਪਿਤਾ ਰਾਜਬੀਰ ਸਿੰਘ) ਵਜੋਂ ਹੋਈ ਹੈ, ਜੋ ਪਿੰਡ ਚੱਕ ਮਹਿਮਾ ਦੇ ਵਸਨੀਕ ਹਨ

Reported by:  PTC News Desk  Edited by:  Shanker Badra -- June 23rd 2025 11:06 AM -- Updated: June 23rd 2025 11:10 AM
Fatehgarh Churian News : ਤੂੜੀ ਵਾਲੀ ਟਰਾਲੀ ਨਾਲ ਟਕਰਾਈ ਬਾਈਕ ,2 ਨਾਬਾਲਗਾਂ ਦੀ ਮੌਕੇ 'ਤੇ ਹੀ ਹੋਈ ਮੌਤ

Fatehgarh Churian News : ਤੂੜੀ ਵਾਲੀ ਟਰਾਲੀ ਨਾਲ ਟਕਰਾਈ ਬਾਈਕ ,2 ਨਾਬਾਲਗਾਂ ਦੀ ਮੌਕੇ 'ਤੇ ਹੀ ਹੋਈ ਮੌਤ

Fatehgarh Churian News : ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ 'ਤੇ ਸੜਕ ਹਾਦਸੇ ਵਿੱਚ 2 ਨਾਬਾਲਗਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਪਿੰਡ ਨਿਕੋਸਰਾ ਨੇੜੇ ਦੇਰ ਰਾਤ ਵਾਪਰਿਆ ਹੈ। ਮ੍ਰਿਤਕਾਂ ਦੀ ਪਛਾਣ 15 ਸਾਲਾ ਮਨਜੋਤ ਸਿੰਘ (ਪਿਤਾ ਰਣਜੀਤ ਸਿੰਘ) ਅਤੇ 14 ਸਾਲਾ ਸ਼ੁਭਦੀਪ ਸਿੰਘ (ਪਿਤਾ ਰਾਜਬੀਰ ਸਿੰਘ) ਵਜੋਂ ਹੋਈ ਹੈ, ਜੋ ਪਿੰਡ ਚੱਕ ਮਹਿਮਾ ਦੇ ਵਸਨੀਕ ਹਨ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਟਰੈਕਟਰ-ਟਰਾਲੀ ਚਾਲਕ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਜਾਣਕਾਰੀ ਅਨੁਸਾਰ ਦੋਵੇਂ ਮੁੰਡੇ ਚੰਗੇ ਦੋਸਤ ਸਨ ਅਤੇ ਰਾਤ 9 ਵਜੇ ਦੇ ਕਰੀਬ ਪੈਟਰੋਲ ਲੈਣ ਲਈ ਨਿਕੋਸਰਾ ਪਿੰਡ ਦੇ ਪੈਟਰੋਲ ਪੰਪ 'ਤੇ ਜਾ ਰਹੇ ਸਨ। ਇਸ ਦੌਰਾਨ ਡੇਰਾ ਬਾਬਾ ਨਾਨਕ ਰੋਡ 'ਤੇ ਪਹੁੰਚਦੇ ਸਮੇਂ ਉਨ੍ਹਾਂ ਦੇ ਮੋਟਰਸਾਈਕਲ ਦੀ ਤੂੜੀ ਨਾਲ ਭਰੀ ਸੜਕ 'ਤੇ ਪਲਟੀ ਹੋਈ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਹਾਦਸੇ ਤੋਂ ਬਾਅਦ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਭੱਜ ਗਿਆ। ਉਨ੍ਹਾਂ ਕਿਹਾ ਕਿ ਤੂੜੀ ਨਾਲ ਭਰੀ ਟਰਾਲੀ ਪਹਿਲਾਂ ਹੀ ਸੜਕ 'ਤੇ ਪਲਟ ਗਈ ਸੀ ਪਰ ਇਸਨੂੰ ਸਮੇਂ ਸਿਰ ਨਹੀਂ ਹਟਾਇਆ ਗਿਆ। ਜੇਕਰ ਪ੍ਰਸ਼ਾਸਨ ਜਾਂ ਜ਼ਿੰਮੇਵਾਰ ਲੋਕ ਸੜਕ ਸਾਫ਼ ਕਰਵਾਉਂਦੇ ਤਾਂ ਇਹ ਹਾਦਸਾ ਟਲ ਸਕਦਾ ਸੀ। ਪਰਿਵਾਰ ਨੇ ਟਰਾਲੀ ਚਾਲਕ ਦੀ ਲਾਪਰਵਾਹੀ ਨੂੰ ਹਾਦਸੇ ਦਾ ਵੱਡਾ ਕਾਰਨ ਮੰਨਿਆ ਹੈ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾ ਬਾਬਾ ਨਾਨਕ ਥਾਣੇ ਦੇ ਐਸਐਚਓ ਸਤਪਾਲ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਟਰੈਕਟਰ ਟਰਾਲੀ ਮਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

- PTC NEWS

Top News view more...

Latest News view more...

PTC NETWORK
PTC NETWORK