Thu, Jun 11, 2026
Whatsapp

ਨਗਰ ਨਿਗਮ ਚੋਣਾਂ ਨਾਲ ਜੁੜੀ ਵੱਡੀ ਖ਼ਬਰ; ਬਿਕਰਮ ਸਿੰਘ ਮਜੀਠੀਆ ਨੇ SDM ਦਫਤਰ ਬਾਹਰ ਲਾਇਆ ਧਰਨਾ

ਇਨ੍ਹਾਂ ਹੀ ਨਹੀਂ ਡੀਐਸਪੀ ਮਜੀਠਾ ’ਤੇ ਵੀ ਗੁੰਡਾਗਰਦੀ ਦੇ ਇਲਜ਼ਾਮ ਲੱਗੇ ਹਨ। ਨਾਲ ਹੀ ਧਰਨੇ ’ਚ ਸ਼ਾਮਲ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਬਦਸਲੂਕੀ ਦੇ ਵੀ ਇਲਜ਼ਾਮ ਲੱਗੇ ਹਨ।

Reported by:  PTC News Desk  Edited by:  Aarti -- May 18th 2026 04:43 PM -- Updated: May 18th 2026 08:39 PM
ਨਗਰ ਨਿਗਮ ਚੋਣਾਂ ਨਾਲ ਜੁੜੀ ਵੱਡੀ ਖ਼ਬਰ; ਬਿਕਰਮ ਸਿੰਘ ਮਜੀਠੀਆ ਨੇ SDM ਦਫਤਰ ਬਾਹਰ  ਲਾਇਆ ਧਰਨਾ

ਨਗਰ ਨਿਗਮ ਚੋਣਾਂ ਨਾਲ ਜੁੜੀ ਵੱਡੀ ਖ਼ਬਰ; ਬਿਕਰਮ ਸਿੰਘ ਮਜੀਠੀਆ ਨੇ SDM ਦਫਤਰ ਬਾਹਰ ਲਾਇਆ ਧਰਨਾ

ਨਗਰ ਨਿਗਮ ਚੋਣਾਂ ਦੌਰਾਨ ਵੱਖ ਵੱਖ ਥਾਵਾਂ ’ਤੇ ਨਾਮਜ਼ਜਗੀਆਂ ਦੀ ਜਾਂਚ ਦੇ ਦੌਰਾਨ ਹੰਗਾਮਾ ਦੇਖਣ ਨੂੰ ਮਿਲਿਆ। ਇਸੇ ਦੇ ਚੱਲਦੇ ਮਜੀਠਾ ਹਲਕੇ ’ਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਰਕਰਾਂ ਦੇ ਨਾਲ ਮਿਲ ਕੇ ਐਸਡੀਐਮ ਦਫ਼ਤਰ ਦੇ ਬਾਹਰ ਧਰਨਾ ਲਗਾ ਲਿਆ। ਇਹ ਧਰਨਾ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਖਿਲਾਫ਼ ਲਗਾਇਆ ਗਿਆ ਹੈ। 


ਇਨ੍ਹਾਂ ਹੀ ਨਹੀਂ ਡੀਐਸਪੀ ਮਜੀਠਾ ’ਤੇ ਵੀ ਗੁੰਡਾਗਰਦੀ ਦੇ ਇਲਜ਼ਾਮ ਲੱਗੇ ਹਨ। ਨਾਲ ਹੀ ਧਰਨੇ ’ਚ ਸ਼ਾਮਲ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਬਦਸਲੂਕੀ ਦੇ ਵੀ ਇਲਜ਼ਾਮ ਲੱਗੇ ਹਨ।

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਮਜੀਠਾ ’ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਉਨ੍ਹਾਂ ਦੀ ਲਿਸਟ ਨਹੀਂ ਮਿਲ ਰਹੀ ਹੈ।

ਫਿਲਹਾਲ ਧਰਨੇ ’ਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕਾ ਗਨੀਵ ਕੌਰ, ਅਕਾਲੀ ਦਲ ਦੇ ਉਮੀਦਵਾਰ ਅਤੇ ਵਰਕਰ ਸ਼ਾਮਲ ਹਨ।

ਪ੍ਰਸ਼ਾਸਨ ਵੱਲੋਂ ਕੋਈ ਵੀ ਗੱਲਬਾਤ ਨਹੀਂ ਕੀਤੀ ਜਾ ਰਹੀ ਹੈ।  

ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਬੌਖਲਾਹ ਵੀ ਸਾਹਮਣੇ ਆਈ ਹੈ। ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਲਈ ਅਧਿਕਾਰੀਆਂ ਤੇ ਦਬਾਅ ਪਾਇਆ ਜਾ ਰਿਹਾ ਹੈ। ਨਿਰਪੱਖ ਚੋਣਾਂ ਹੋਣ ’ਤੇ ਆਮ ਆਦਮੀ ਪਾਰਟੀ ਨੂੰ ਹਾਰ ਦਾ ਡਰ ਸਤਾ ਰਿਹਾ ਹੈ। 

ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਨਾਂ ਤੇ ਕਰੋੜਾਂ ਰੁਪਏ ਪ੍ਰਚਾਰ ਤੇ ਖਰਚ ਕਰਨ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਪੁਲਿਸ ਤੰਤਰ ਇੱਕ ਮਹਿਲਾ ਵਿਧਾਇਕ ਗਨੀਵ ਕੌਰ ਮਜੀਠੀਆ ਜੀ ਨਾਲ ਜਿਸ ਤਰ੍ਹਾਂ ਦਾ ਵਿਹਾਰ ਕਰ ਰਿਹਾ ਹੈ, ਉਸਨੇ ਇਸ ਸਰਕਾਰ ਦੇ ਅਸਲ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ। ਮਹਿਲਾ ਵਿਧਾਇਕ ਅਤੇ ਹੋਰ ਔਰਤਾਂ ਨਾਲ ਪੁਲਸੀਆ ਧੱਕੇਸ਼ਾਹੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਾ ਹਾਂ। ਭਗਵੰਤ ਮਾਨ ਜੀ, ਪੰਜਾਬ ਲੋਕ ਤੰਤਰ ਨਾਲ ਚੱਲੇਗਾ, ਪੁਲਿਸ ਤੰਤਰ ਨਾਲ ਨਹੀਂ।

ਇਹ ਵੀ ਪੜ੍ਹੋ  : ਯੂਥ ਅਕਾਲੀ ਆਗੂ ਜਸਕਰਨਜੀਤ ਸਿੰਘ ਨੂੰ ਵੱਡੀ ਰਾਹਤ; ਮੁਹਾਲੀ ਕੋਰਟ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ ਕਾਨੂੰਨੀ; ਰਿਹਾਈ ਦੇ ਦਿੱਤੇ ਹੁਕਮ

- PTC NEWS

Electrical Saftey authority

Top News view more...

Latest News view more...

PTC NETWORK
PTC NETWORK