Sun, Jul 13, 2025
Whatsapp

ਬਿਕਰਮ ਸਿੰਘ ਮਜੀਠੀਆ ਨੂੰ ਅਨੈਤਿਕ ਢੰਗ ਨਾਲ ਗ੍ਰਿਫਤਾਰ ਕਰਨਾ ਸਿਆਸੀ ਬਦਲਾਖੋਰੀ : ਐਡਵੋਕੇਟ ਧਾਮੀ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਨੂੰ ਪੰਜਾਬ ਸਰਕਾਰ ਦੀ ਬੁਖਲਾਹਟ ਅਤੇ ਸਿਆਸੀ ਦੁਸ਼ਮਣੀ ਤੋਂ ਪ੍ਰੇਰਿਤ ਕਦਮ ਕਰਾਰ ਦਿੱਤਾ ਹੈ

Reported by:  PTC News Desk  Edited by:  Shanker Badra -- June 26th 2025 09:33 AM
ਬਿਕਰਮ ਸਿੰਘ ਮਜੀਠੀਆ ਨੂੰ ਅਨੈਤਿਕ ਢੰਗ ਨਾਲ ਗ੍ਰਿਫਤਾਰ ਕਰਨਾ ਸਿਆਸੀ ਬਦਲਾਖੋਰੀ : ਐਡਵੋਕੇਟ ਧਾਮੀ

ਬਿਕਰਮ ਸਿੰਘ ਮਜੀਠੀਆ ਨੂੰ ਅਨੈਤਿਕ ਢੰਗ ਨਾਲ ਗ੍ਰਿਫਤਾਰ ਕਰਨਾ ਸਿਆਸੀ ਬਦਲਾਖੋਰੀ : ਐਡਵੋਕੇਟ ਧਾਮੀ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਨੂੰ ਪੰਜਾਬ ਸਰਕਾਰ ਦੀ ਬੁਖਲਾਹਟ ਅਤੇ ਸਿਆਸੀ ਦੁਸ਼ਮਣੀ ਤੋਂ ਪ੍ਰੇਰਿਤ ਕਦਮ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਇਕ ਲੋਕਤੰਤਰ ਵਿਚ ਕਿਸੇ ਵੀ ਜਨਤਕ ਆਗੂ ਨੂੰ ਧੱਕੇਸ਼ਾਹੀ ਦੇ ਅੰਦਾਜ਼ ਵਿਚ ਗ੍ਰਿਫਤਾਰ ਕਰਨਾ ਬੇਹੱਦ ਨਿੰਦਣਯੋਗ ਹੈ। ਮਜੀਠੀਆ ਸਿਰਫ ਸਿਆਸੀ ਆਗੂ ਹੀ ਨਹੀਂ, ਸਗੋਂ ਪਰਿਵਾਰਕ ਤੇ ਸਮਾਜਿਕ ਤੌਰ ਉਤੇ ਵੀ ਲੋਕਾਂ ਵਿੱਚ ਆਪਣੀ ਵਧੀਆ ਪਛਾਣ ਰੱਖਦੇ ਹਨ। ਉਨ੍ਹਾਂ ਦੀ ਪਤਨੀ ਬੀਬੀ ਗਨੀਵ ਕੌਰ ਮਜੀਠੀਆ ਵੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਮਜੂਦਾ ਵਿਧਾਇਕ ਹਨ, ਜਿਸ ਦੇ ਬਾਵਜੂਦ ਮਜੀਠੀਆ ਪਰਿਵਾਰ ਦੇ ਘਰ ਬਿਨਾਂ ਕਿਸੇ ਨੋਟਿਸ ਦੇ ਹੰਕਾਰੀ ਢੰਗ ਨਾਲ ਘੁਸਪੈਠ ਕਰਨਾ ਸਰਕਾਰ ਦੀ ਘਟੀਆ ਸੋਚ ਨੂੰ ਬਿਆਨ ਕਰਦਾ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਧੀਆਂ-ਭੈਣਾਂ ਨੂੰ ਡਰਾਉਣਾ, ਉਨ੍ਹਾਂ ਨਾਲ ਬਦਸਲੂਕੀ ਕਰਨੀ ਅਤੇ ਇੱਕ ਚੁਣੀ ਹੋਈ ਪ੍ਰਤੀਨਿਧੀ ਨਾਲ ਬੇਅਦਬੀ ਵਾਲਾ ਵਿਵਹਾਰ ਕਰਨਾ ਪੰਜਾਬੀ ਸੱਭਿਆਚਾਰ ਅਤੇ ਨੈਤਿਕ ਕਦਰਾਂ ਕੀਮਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਾਂਚ ਜਾ ਪੁੱਛਗਿੱਛ ਕਰਨੀ ਸੀ ਤਾਂ ਉਸ ਲਈ ਕਾਨੂੰਨੀ ਢੰਗ ਤਰੀਕਾ ਅਪਣਾਇਆ ਜਾਣਾ ਚਾਹੀਦਾ ਹੈ। 

ਲੋਕਤੰਤਰ ਅਤੇ ਨੈਤਿਕ ਮੁੱਲਾਂ ਦੀ ਉਲੰਘਣਾ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਬਦਲਾਖੋਰੀ ਦੀ ਭਾਵਨਾ ਉਜਾਗਰ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਰਾਜ ਵਿਚ ਕਾਨੂੰਨ ਦੀ ਪਾਲਣਾ ਹੋਣੀ ਚਾਹੀਦੀ ਹੈ, ਨਾ ਕਿ ਵਿਅਕਤੀਗਤ ਰੰਜਿਸ਼ਾਂ ਅਤੇ ਬਦਲਾਖੋਰੀ ਦੀ ਆੜ ’ਚ ਅਧਿਕਾਰਾਂ ਦਾ ਦੁਰਉਪਯੋਗ।

- PTC NEWS

Top News view more...

Latest News view more...

PTC NETWORK
PTC NETWORK