Bikram Majithia ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਨਵੰਬਰ ਤੱਕ ਮੁਲਤਵੀ
Bikram Majithia bail plea News : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਨਵੰਬਰ ਯਾਨੀ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ 10 ਨਵੰਬਰ ਨੂੰ ਕੋਈ ਫ਼ੈਸਲਾ ਆ ਸਕਦਾ ਹੈ। ਫ਼ਿਲਹਾਲ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਗਈ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਜਨਵਰੀ 2022 'ਚ ਮਜੀਠਾ ਪੁਲਿਸ ਸਟੇਸ਼ਨ ਵਿਚ ਦਰਜ ਇਕ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਲਾਂਕਿ ਹਾਈ ਕੋਰਟ ਨੇ ਉਹ ਪਟੀਸ਼ਨ ਖਾਰਜ ਕਰ ਦਿੱਤੀ।
- PTC NEWS