ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ 18 ਅਗਸਤ ਨੂੰ ਸੁਣਾਇਆ ਜਾਵੇਗਾ ਫੈਸਲਾ
Bikram Singh Majithia : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia) ਦੀ ਜ਼ਮਾਨਤ ਅਰਜ਼ੀ 'ਤੇ 18 ਅਗਸਤ ਨੂੰ ਯਾਨੀ ਸੋਮਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ। ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਬਹਿਸ ਤੋਂ ਬਾਅਦ ਅਗਲੀ ਸੁਣਵਾਈ 18 ਅਗਸਤ ਨੂੰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਹੋਵੇਗੀ।
ਦਰਅਸਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਸੀ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 28 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਦੁਪਹਿਰ ਦੇ ਖਾਣੇ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਬਹਿਸ ਹੋਈ ਹੈ।
ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ’ਚ ਬੰਦ ਹਨ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ। ਮਜੀਠੀਆ ਨੂੰ ਬੀਤੇ ਦਿਨ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਸੀ। ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਦੋ ਘੰਟਿਆਂ ਤੋਂ ਵੱਧ ਦਲੀਲਾਂ ਸੁਣਨ ਤੋਂ ਬਾਅਦ ਮੁੜ ਅੱਜ ਦੀ ਤਰੀਕ ਦੇ ਦਿੱਤੀ ਸੀ।
ਕਾਬਿਲੇਗੌਰ ਹੈ ਕਿ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਹੈ। ਅਕਾਲੀ ਦਲ ਇਸਨੂੰ ਸਿਆਸੀ ਬਦਲਾਖੋਰੀ ਦੱਸ ਰਿਹਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਹਿੰਦੀ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਬਿਨਾਂ ਕਿਸੇ ਦਬਾਅ ਦੇ ਕੀਤੀ ਜਾ ਰਹੀ ਹੈ।
- PTC NEWS