Tue, Feb 3, 2026
Whatsapp

Nabha Jail ਤੋਂ ਬਾਹਰ ਆਉਂਦੇ ਗਰਜੇ ਬਿਕਰਮ ਸਿੰਘ ਮਜੀਠੀਆ, ਕਿਹਾ- ਪੰਜਾਬੀ ਕੇਸਾਂ ਤੋਂ ਨਹੀਂ ਡਰਦੇ, ਨਾ ਮਜੀਠੀਆ ਰੁਕੇਗਾ, ਨਾ ਝੁਕੇਗਾ

Bikram Majithia granted bail : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਬੀਤੇ ਦਿਨ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਪਹੁੰਚੇ ਮਜੀਠੀਆ ਦੇ ਸਮਰਥਕਾਂ ਨੇ ਪੂਰੇ ਜੋਸ਼ ਨਾਲ ਉਨ੍ਹਾਂ ਦਾ ਸਵਾਗਤ ਕੀਤਾ

Reported by:  PTC News Desk  Edited by:  Shanker Badra -- February 03rd 2026 02:33 PM -- Updated: February 03rd 2026 03:45 PM
Nabha Jail ਤੋਂ ਬਾਹਰ ਆਉਂਦੇ ਗਰਜੇ ਬਿਕਰਮ ਸਿੰਘ ਮਜੀਠੀਆ, ਕਿਹਾ- ਪੰਜਾਬੀ ਕੇਸਾਂ ਤੋਂ ਨਹੀਂ ਡਰਦੇ, ਨਾ ਮਜੀਠੀਆ ਰੁਕੇਗਾ, ਨਾ ਝੁਕੇਗਾ

Nabha Jail ਤੋਂ ਬਾਹਰ ਆਉਂਦੇ ਗਰਜੇ ਬਿਕਰਮ ਸਿੰਘ ਮਜੀਠੀਆ, ਕਿਹਾ- ਪੰਜਾਬੀ ਕੇਸਾਂ ਤੋਂ ਨਹੀਂ ਡਰਦੇ, ਨਾ ਮਜੀਠੀਆ ਰੁਕੇਗਾ, ਨਾ ਝੁਕੇਗਾ

Bikram Majithia Granted Bail : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਦੇ ਬਾਹਰ ਸੁਰੱਖਿਆ ਦੇ ਸਖ਼ਤ ਇੰਤਜਾਮ ਕੀਤੇ ਹੋਏ ਸੀ। ਮਜੀਠੀਆ ਦੇ ਸਮਰਥਕ ਜੇਲ੍ਹ ਦੇ ਬਾਹਰ ਖੜ੍ਹੇ ਹੋਏ ਸਨ।  ਜਿਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਭਰਵਾਂ ਸਵਾਗਤ ਕੀਤਾ।  

ਮਜੀਠੀਆ ਨੇ 'ਆਪ' ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਇਲਜ਼ਾਮ ਲਗਾਇਆ ਕਿ 'ਆਪ' ਸਰਕਾਰ ਉਨ੍ਹਾਂ ਨੂੰ ਮੂਸੇਵਾਲਾ ਵਾਂਗ ਮਾਰ ਸਕਦੀ ਹੈ, ਪਰ ਮਜੀਠੀਆ ਨਾ ਤਾਂ ਝੁਕੇਗਾ ਅਤੇ ਨਾ ਹੀ ਰੁਕੇਗਾ। ਉਹ ਪੰਜਾਬ ਲਈ ਬੋਲਦੇ ਰਹਿਣਗੇ। ਉਨ੍ਹਾਂ ਵਿਰੋਧੀ ਆਗੂਆਂ ਦਾ ਧੰਨਵਾਦ ਕੀਤਾ। ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਪਤਨੀ ਨੂੰ ਤੰਗ ਕੀਤਾ ਹੈ।


ਮਜੀਠੀਆ ਨੇ ਕਿਹਾ ਕਿ ਸਰਕਾਰ ਚਾਹੁੰਦੀ ਸੀ ਕਿ ਉਹ ਜ਼ਿੰਦਾ ਜੇਲ੍ਹ ਤੋਂ ਬਾਹਰ ਨਾ ਆਵੇ, ਪਰ ਪੰਜਾਬ ਦੇ ਲੋਕਾਂ ਦੀਆਂ ਦੁਆਵਾਂ ਸਦਕਾ, ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਹ ਸਰਕਾਰ ਤੋਂ ਨਹੀਂ ਡਰਦੇ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਸਰਕਾਰ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਜੋ ਵੀ ਇਸ 'ਤੇ ਸਵਾਲ ਉਠਾਉਂਦਾ ਹੈ, ਉਸ 'ਤੇ ਝੂਠੇ ਇਲਜ਼ਾਮ ਲਗਾਏ ਜਾਂਦੇ ਹਨ ਅਤੇ ਉਸਨੂੰ ਕੈਦ ਕਰ ਦਿੱਤਾ ਜਾਂਦਾ ਹੈ।

- PTC NEWS

Top News view more...

Latest News view more...

PTC NETWORK
PTC NETWORK