Tue, Mar 10, 2026
Whatsapp

ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਨੂੰ ਲੈ ਕੇ CM ਮਾਨ 'ਤੇ ਲਾਇਆ ਨਿਸ਼ਾਨਾ, ਕਿਹਾ - ਪੰਜਾਬ ਦੇ ਦਾਅਵੇ ਨੂੰ ਲੈ ਕੇ ਗੋਡੇ ਟੇਕੇ

Shiromani Akali Dal : ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਿਆਣਾ ਕਾਡਰ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਚੰਡੀਗੜ੍ਹ ਦੇ ਐਸਐਸਪੀ ਦਾ ਚਾਰਜ ਦੇ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਨੇ ਕੋਈ ਪੈਨਲ ਹੀ ਨਹੀਂ ਭੇਜਿਆ, ਜਿਸਦਾ ਸਿੱਧਾ ਫਾਇਦਾ ਹਰਿਆਣਾ ਨੂੰ ਅਤੇ ਨੁਕਸਾਨ ਪੰਜਾਬ ਨੂੰ ਹੋਵੇਗਾ।

Reported by:  PTC News Desk  Edited by:  KRISHAN KUMAR SHARMA -- March 10th 2026 08:09 PM -- Updated: March 10th 2026 08:25 PM
ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਨੂੰ ਲੈ ਕੇ CM ਮਾਨ 'ਤੇ ਲਾਇਆ ਨਿਸ਼ਾਨਾ, ਕਿਹਾ - ਪੰਜਾਬ ਦੇ ਦਾਅਵੇ ਨੂੰ ਲੈ ਕੇ ਗੋਡੇ ਟੇਕੇ

ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਨੂੰ ਲੈ ਕੇ CM ਮਾਨ 'ਤੇ ਲਾਇਆ ਨਿਸ਼ਾਨਾ, ਕਿਹਾ - ਪੰਜਾਬ ਦੇ ਦਾਅਵੇ ਨੂੰ ਲੈ ਕੇ ਗੋਡੇ ਟੇਕੇ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਨਾਲ ਸਬੰਧਤ ਇੱਕ ਅਹਿਮ ਮਸਲੇ ਨੂੰ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਉੱਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਗੋਡੇ ਟੇਕ ਚੁੱਕੇ ਹਨ, ਜਿਸਦਾ ਵੱਡਾ ਸਬੂਤ ਹੈ ਕਿ ਮਾਨ ਸਰਕਾਰ ਚੰਡੀਗੜ੍ਹ ਦੇ ਨਵੇਂ ਐਸਐਸਪੀ ਲਈ ਗ੍ਰਹਿ ਮੰਤਰਾਲੇ ਨੂੰ ਪੈਨਲ ਭੇਜਣ ਤੋਂ ਵੀ ਪਿੱਛੇ ਹਟ ਗਈ ਹੈ, ਜੋ ਕਿ ਚੰਡੀਗੜ੍ਹ ਉੱਤੇ ਪੰਜਾਬ ਦੇ ਅਧਿਕਾਰ ਅਤੇ ਦਾਅਵੇ ਤੋਂ ਪਿੱਛੇ ਹਟਣ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਕਾਡਰ ਦੀ ਆਈਪੀਐਸ ਅਧਿਕਾਰੀ ਕੰਵਰਦੀਪ ਕੌਰ ਦਾ ਚੰਡੀਗੜ੍ਹ ਦੇ ਐਸਐਸਪੀ ਵਜੋਂ 3 ਸਾਲ ਦਾ ਕਾਰਜਕਾਲ ਖਤਮ ਹੋ ਗਿਆ।ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪੰਜਾਬ ਕਾਡਰ ਵਿੱਚ ਵਾਪਿਸ ਭੇਜਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਹਰਿਆਣਾ ਕਾਡਰ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਚੰਡੀਗੜ੍ਹ ਦੇ ਐਸਐਸਪੀ ਦਾ ਚਾਰਜ ਦੇ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਨੇ ਕੋਈ ਪੈਨਲ ਹੀ ਨਹੀਂ ਭੇਜਿਆ, ਜਿਸਦਾ ਸਿੱਧਾ ਫਾਇਦਾ ਹਰਿਆਣਾ ਨੂੰ ਅਤੇ ਨੁਕਸਾਨ ਪੰਜਾਬ ਨੂੰ ਹੋਵੇਗਾ। ਇਸਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੂਬੇ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਚੰਡੀਗੜ੍ਹ ਅਤੇ ਪੰਜਾਬ ਦੇ ਦਾਅਵੇ ਪ੍ਰਤੀ ਗੰਭੀਰਤਾ ਬਾਰੇ ਵੀ ਖੁਲਾਸਾ ਹੋ ਜਾਂਦਾ ਹੈ।


ਉਨ੍ਹਾਂ ਕਿਹਾ ਕਿ ਇਸਦੇ ਇਲਾਵਾ ਚੰਡੀਗੜ੍ਹ 'ਚ ਪੰਜਾਬ ਕਾਡਰ ਵਾਲੀਆਂ ਕਈ ਪੋਸਟਾਂ ਅਜੇ ਤੱਕ ਖਾਲੀ ਪਈਆਂ ਹਨ ਕਿਉਂਕਿ ਆਪ ਸਰਕਾਰ ਨੇ ਉਨ੍ਹਾਂ ਲਈ ਨਵਾਂ ਪੈਨਲ ਹੀ ਨਹੀਂ ਭੇਜਿਆ। ਉਨ੍ਹਾਂ ਕਿਹਾ ਕਿ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਲੈ ਕੇ ਗੋਡੇ ਟੇਕੇ ਜਾ ਰਹੇ ਹਨ ਅਤੇ ਇਸ ਦੌਰਾਨ ਕੇਂਦਰ ਸਰਕਾਰ ਲਗਾਤਾਰ ਹਰਿਆਣਾ ਕਾਡਰ ਦੇ ਅਧਿਕਾਰੀਆਂ ਦੀ ਗਿਣਤੀ ਵਧਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੌਜੂਦਾ ਹੱਕਾਂ ਤੋਂ ਪਿੱਛੇ ਹਟਦੇ ਹੋਏ ਪੰਜਾਬ ਵਿਧਾਨ ਸਭਾ ਉੱਤੇ ਦਾਅਵੇ ਨੂੰ ਵੀ ਕਮਜ਼ੋਰ ਕਰਨ ਵਾਲੀ ਬਿਆਨਬਾਜ਼ੀ ਕੀਤੀ ਗਈ ਸੀ। ਉਹਨਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ਤੇ ਲਗਾਤਾਰ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਦਾ ਆ ਰਿਹਾ ਹੈ, ਪਰ ਪੰਜਾਬ ਦੇ ਲੋਕ ਹੁਣ ਇਸਦੀ ਅਸਲੀਅਤ ਸਮਝ ਚੁੱਕੇ ਹਨ ਅਤੇ ਇਸ ਪੰਜਾਬ ਵਿਰੋਧੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਕਾਹਲੇ ਹਨ।

- PTC NEWS

Top News view more...

Latest News view more...

PTC NETWORK
PTC NETWORK