Mon, Aug 3, 2026
Whatsapp

ਸ੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ 7 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾਵੇਗਾ

ਇਹ ਜਾਣਕਾਰੀ ਗੁਰਦੁਆਰਾ ਪਾਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਜਿੰਦਬੜੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਅੱਜ ਨੌਂ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਪਹਿਲੀ ਲੜੀ ਆਰੰਭ ਕੀਤੀ ਗਈ ਹੈ।

Reported by:  PTC News Desk  Edited by:  Aarti -- August 03rd 2026 04:29 PM
ਸ੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ 7 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾਵੇਗਾ

ਸ੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ 7 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾਵੇਗਾ

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 7 ਅਗਸਤ ਨੂੰ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਕੀਰਤਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

'7 ਅਗਸਤ ਨੂੰ ਹੋਣ ਵਾਲੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ'


ਇਹ ਜਾਣਕਾਰੀ ਗੁਰਦੁਆਰਾ ਪਾਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਜਿੰਦਬੜੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਅੱਜ ਨੌਂ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਪਹਿਲੀ ਲੜੀ ਆਰੰਭ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਇੱਕ ਵਿਸ਼ਾਲ ਅਤੇ ਸ਼ਾਨਦਾਰ ਸ਼ੈੱਡ ਦਾ ਨਿਰਮਾਣ ਕੀਤਾ ਗਿਆ ਹੈ, ਜਿੱਥੇ 7 ਅਗਸਤ ਨੂੰ ਹੋਣ ਵਾਲੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ।

5 ਅਗਸਤ ਨੂੰ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 

ਭਾਈ ਜਿੰਦਬੜੀ ਨੇ ਦੱਸਿਆ ਕਿ ਅੱਜ ਆਰੰਭ ਹੋਏ ਨੌਂ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ 5 ਅਗਸਤ ਨੂੰ ਪਾਏ ਜਾਣਗੇ। ਇਸ ਉਪਰੰਤ ਦੂਜੀ ਲੜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 7 ਅਗਸਤ ਨੂੰ ਸਵੇਰੇ 10 ਵਜੇ ਪਾਏ ਜਾਣਗੇ। 

'ਇਹ ਅਸਥਾਨ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ'

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿੱਥੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਅਵਤਾਰ ਧਾਰਿਆ ਸੀ। ਇਸ ਕਰਕੇ ਇਹ ਅਸਥਾਨ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ

ਉਨ੍ਹਾਂ ਕਿਹਾ ਕਿ 7 ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ, ਕਥਾਵਾਚਕ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਇਸ ਦੌਰਾਨ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਮਨੁੱਖਤਾ ਦੀ ਸੇਵਾ ਲਈ ਦਿੱਤੇ ਸੰਦੇਸ਼ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤ ਨੂੰ 7 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਕੀਰਤਪੁਰ ਸਾਹਿਬ ਵਿਖੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਾਮਲ ਹੋ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ  : NO Advertisement Until DA Clearance : 'ਕੋਈ ਵੀ ਬੇਲੋੜੀ ਇਸ਼ਤਿਹਾਰਬਾਜ਼ੀ ਨਹੀਂ.. DA ਕਰੋ ਜਾਰੀ' ; HC ਦੀ ਪੰਜਾਬ ਸਰਕਾਰ ਨੂੰ ਚਿਤਾਵਨੀ; 15 ਦਿਨਾਂ ਦਾ ਦਿੱਤਾ ਸਮਾਂ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK