Mon, Apr 29, 2024
Whatsapp

Punjab BJP President: ਬੀਜੇਪੀ ਪੰਜਾਬ ਸਣੇ ਇਨ੍ਹਾਂ ਸੂਬਿਆਂ ਦੇ ਬਦਲ ਸਕਦੀ ਹੈ ਪ੍ਰਧਾਨ, ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫਾ-ਸੂਤਰ

ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਜਿੱਤਣ ਦੀ ਤਿਆਰੀ ਵਿੱਚ ਜੁੱਟ ਗਈ ਹੈ। ਜਿਸ ਨੂੰ ਲੈ ਕੇ ਭਾਜਪਾ ਸੂਬੇ ਵਿੱਚ ਵੱਡੇ ਫੇਰਬਦਲ ਕਰ ਸਕਦੀ ਹੈ।

Written by  Aarti -- July 03rd 2023 01:39 PM -- Updated: July 03rd 2023 01:56 PM
Punjab BJP President: ਬੀਜੇਪੀ ਪੰਜਾਬ ਸਣੇ ਇਨ੍ਹਾਂ ਸੂਬਿਆਂ ਦੇ ਬਦਲ ਸਕਦੀ ਹੈ ਪ੍ਰਧਾਨ, ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫਾ-ਸੂਤਰ

Punjab BJP President: ਬੀਜੇਪੀ ਪੰਜਾਬ ਸਣੇ ਇਨ੍ਹਾਂ ਸੂਬਿਆਂ ਦੇ ਬਦਲ ਸਕਦੀ ਹੈ ਪ੍ਰਧਾਨ, ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫਾ-ਸੂਤਰ

Punjab BJP President: ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਜਿੱਤਣ ਦੀ ਤਿਆਰੀ ਵਿੱਚ ਜੁੱਟ ਗਈ ਹੈ। ਜਿਸ ਨੂੰ ਲੈ ਕੇ ਭਾਜਪਾ ਸੂਬੇ ਵਿੱਚ ਵੱਡੇ ਫੇਰਬਦਲ ਕਰ ਸਕਦੀ ਹੈ। ਦੱਸ ਦਈਏ ਕਿ ਬੀਜੇਪੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇਕ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਹੈ।

ਮਿਲੀ ਜਾਣਕਾਰੀ ਮੁਤਾਬਿਕ ਬੀਜੇਪੀ ਪੰਜਾਬ ਬੀਜੇਪੀ ਪ੍ਰਧਾਨ ਨੂੰ ਬਦਲਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। 


ਸੁਨੀਲ ਜਾਖੜ ਦਾ ਨਾਂ ਸਭ ਤੋਂ ਅੱਗੇ-ਸੂਤਰ 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੁਨੀਲ ਜਾਖੜ ਦਾ ਨਾਂਅ ਪ੍ਰਧਾਨਗੀ ਦੀ ਦੌੜ ‘ਚ ਸਭ ਤੋਂ ਅੱਗੇ ਚੱਲ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਪੰਜਾਬ 'ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇਕ ਸਾਂਝਾ ਚਿਹਰਾ ਹਨ। 

ਪੰਜ ਸੂਬਿਆਂ ‘ਚ ਬਦਲੇ ਜਾ ਸਕਦੇ ਹਨ ਪ੍ਰਧਾਨ

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਬੀਜੇਪੀ ਅੱਜ ਪੰਜ ਸੂਬਿਆਂ ਦੇ ਨਵੇਂ ਪ੍ਰਧਾਨ ਦਾ ਐਲਾਨ ਕਰ ਸਕਦੀ ਹੈ। ਗੁਜਰਾਤ, ਤੇਲੰਗਾਣਾ, ਪੰਜਾਬ, ਮੱਧ ਪ੍ਰਦੇਸ਼ ਅਤੇ ਕਰਨਾਟਕ ਦੇ ਸੂਬਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਦੇ ਸਕਦੇ ਹਨ। ਜਦਕਿ ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਅਤੇ ਉੱਥੇ ਹੀ ਅਸਵਥ ਨਰਾਇਣ ਜਾਂ ਸ਼ੋਭਾ ਕਰੰਦਲਾਜੇ ਨੂੰ ਕਰਨਾਟਕ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਅੱਜ ਇਸ ਸਬੰਧੀ ਐਲਾਨ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਹੁਣ ਹਿਮਾਚਲ ਨੇ ਵੀ ਚੰਡੀਗੜ੍ਹ 'ਤੇ ਠੋਕੀ ਆਪਣੀ ਦਾਵੇਦਾਰੀ, ਬਣਾਈ ਵੱਖਰੀ ਕਮੇਟੀ

- PTC NEWS

Top News view more...

Latest News view more...