Advertisment

ਭਾਜਪਾ ਨੇ ਜਾਣਬੁੱਝ ਕੇ ਪੰਜਾਬ ਤੇ ਦਿੱਲੀ ਸਮੇਤ ਗੈਰ-ਭਾਜਪਾਈ ਸੂਬੇ ਪਰੇਡ ਤੋਂ ਬਾਹਰ ਰੱਖੇ : ਸੀਐਮ ਮਾਨ

author-image
Ravinder Singh
Updated On
New Update
ਭਾਜਪਾ ਨੇ ਜਾਣਬੁੱਝ ਕੇ ਪੰਜਾਬ ਤੇ ਦਿੱਲੀ ਸਮੇਤ ਗੈਰ-ਭਾਜਪਾਈ ਸੂਬੇ ਪਰੇਡ ਤੋਂ ਬਾਹਰ ਰੱਖੇ : ਸੀਐਮ ਮਾਨ
Advertisment

ਚੰਡੀਗੜ੍ਹ : ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਵਤੀਰਾ ਅਣ-ਉਚਿਤ ਅਤੇ ਗੈਰ-ਵਾਜਬ ਹੈ।

Advertisment





ਅੱਜ ਇੱਥੇ ਜਾਰੀ ਇਕ ਬਿਆਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਗਣਤੰਤਰ ਦਿਵਸ ਪਰੇਡ ਦੇ ਜਸ਼ਨਾਂ 'ਚ ਇਕ ਸ਼ਾਨਦਾਰ ਰਸਮੀ ਪਰੇਡ ਸ਼ਾਮਲ ਹੁੰਦੀ ਹੈ, ਜਿਸ 'ਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਰਾਹੀਂ ਭਾਰਤ ਜੋ ਅਨੇਕਤਾ 'ਚ ਏਕਤਾ ਤੇ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ, ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਪੰਜਾਬ ਆਪਣੇ ਗੌਰਵਮਈ ਇਤਿਹਾਸ, ਅਮੀਰ ਵਿਰਸਾ, ਮਹਾਨ ਸੱਭਿਆਚਾਰ ਅਤੇ ਭਾਰਤ ਦੇ ਇਤਿਹਾਸ 'ਚ ਆਪਣੇ ਅਹਿਮ ਯੋਗਦਾਨ ਨੂੰ ਦਰਸਾਉਂਦੀ ਝਾਕੀ ਨਿਯਮਤ ਤੌਰ 'ਤੇ ਪੇਸ਼ ਕਰਦਾ ਆ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਵੱਖ-ਵੱਖ ਵਿਸ਼ੇ ਜਿਵੇਂ 'ਵਤਨ ਕੇ ਰਖਵਾਲੇ' ਰਾਹੀਂ ਭਾਰਤ ਦੀ ਫੌਜੀ ਤਾਕਤ ਵਿਚ ਅਤੇ ਅੰਨਦਾਤਾ ਵਜੋਂ ਪੰਜਾਬ ਦੀ ਮਹੱਤਤਾ ਦਰਸਾਉਣ, ਮਾਈ ਭਾਗੋ ਜੀ ਦੀ ਸੂਰਮਗਤੀ ਨੂੰ ਦਰਸਾਉਂਦੀ 'ਨਾਰੀ ਸ਼ਕਤੀ' ਤੇ ਸਾਰਾਗੜ੍ਹੀ ਦੀ ਜੰਗ ਰਾਹੀਂ ਬਹਾਦਰੀ ਤੇ ਮਹਾਨ ਕੁਰਬਾਨੀਆਂ ਭਰੇ ਕਿੱਸੇ ਦੇ ਨਾਲ ਨਾਲ ਆਜ਼ਾਦੀ ਸੰਗਰਾਮ ਦੇ ਇਤਿਹਾਸ ਦੀਆਂ ਸਤਿਕਾਰਤ ਘਟਨਾਵਾਂ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਚੋਣ ਕਮੇਟੀ ਅੱਗੇ ਰੱਖਣ ਦੇ ਬਾਵਜੂਦ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਲਈ ਨਹੀਂ ਚੁਣਿਆ ਗਿਆ।

Advertisment

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਚੋਣ ਕਮੇਟੀ ਨੇ ਵਿਚਾਰਾਂ ਦੀ ਸ਼ਲਾਘਾ ਵੀ ਕੀਤੀ ਸੀ ਪਰ ਇਹ ਦੁੱਖ ਦੀ ਗੱਲ ਹੈ ਕਿ ਸਮੁੱਚੇ ਵਿਸ਼ਵ ਸਮੇਤ ਇਸ ਮਹਾਨ ਦੇਸ਼ ਦੇ ਲੋਕ ਪੰਜਾਬ ਵੱਲੋਂ ਦਰਸਾਏ ਜਾਣ ਵਾਲੇ ਅਮੀਰ ਸੱਭਿਆਚਾਰ ਤੇ ਇਤਿਹਾਸ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਚੇਤੇ ਕਰਵਾਇਆ ਕਿ ਸਾਡੀ ਮਾਤ-ਭੂਮੀ ਨੂੰ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਅਬਾਦੀ ਦਾ ਮਹਿਜ਼ ਦੋ ਫੀਸਦੀ ਹੋਣ ਦੇ ਬਾਵਜੂਦ ਆਜ਼ਾਦੀ ਦੀ ਲਹਿਰ ਦੌਰਾਨ 80 ਫ਼ੀਸਦੀ ਸ਼ਹੀਦ ਪੰਜਾਬੀ ਸਨ ਜਿਨ੍ਹਾਂ ਨੂੰ ਜਾਂ ਤਾਂ ਫਾਂਸੀ ਚੜ੍ਹਾਇਆ ਗਿਆ ਜਾਂ ਜਲਾਵਤਨ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਕੈਨੇਡਾ 'ਚ ਓਵਰਡੋਜ਼ ਕਾਰਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ, RTI ਕਾਰਕੁੰਨ ਨੇ ਕੀਤੇ ਖ਼ੁਲਾਸੇ

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਮਗਰੋਂ ਵੀ ਪੰਜਾਬੀਆਂ ਨੇ ਦੇਸ਼ ਦੀ ਖੁਸ਼ਹਾਲੀ ਤੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਦੇਸ਼ ਦੀਆਂ ਸਰਹੱਦਾਂ ਦੀ ਬਾਹਰੀ ਹਮਲਿਆਂ ਤੋਂ ਰਾਖੀ ਕਰਨ 'ਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਜ਼ਾਦੀ ਸੰਗਰਾਮ 'ਚ ਪੰਜਾਬੀਆਂ ਦੀ ਇਸ ਸ਼ਾਨਦਾਰ ਭੂਮਿਕਾ ਨੂੰ ਝਾਕੀ ਰਾਹੀਂ ਦਿਖਾਉਣਾ ਚਾਹੁੰਦੀ ਸੀ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਆਪਣੀਆਂ ਪ੍ਰਾਪਤੀਆਂ ਦੁਨੀਆ ਨੂੰ ਦਿਖਾਉਣ ਦੀ ਇਜਾਜ਼ਤ ਨਾ ਦੇ ਕੇ ਡੂੰਘੀ ਸਾਜ਼ਿਸ਼ ਘੜੀ ਹੈ।

Advertisment

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਭਾਵੇਂ ਦੇਸ਼ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਮਨਾ ਰਿਹਾ ਹੈ ਪਰ ਜਿਨ੍ਹਾਂ ਕਰਕੇ ਦੇਸ਼ ਨੂੰ ਆਜ਼ਾਦੀ ਮਿਲੀ ਹੈ, ਕੇਂਦਰ ਸਰਕਾਰ ਉਨ੍ਹਾਂ ਦੇਸ਼ ਭਗਤਾਂ 'ਤੇ ਹੀ ਸੰਦੇਹ ਪ੍ਰਗਟਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਸੌੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ ਜੋ ਦੇਸ਼ ਦੇ ਮਾਮਲਿਆਂ ਦੀ ਅਗਵਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਸ਼ਾਇਦ ਕੌਮੀ ਆਜ਼ਾਦੀ ਸੰਘਰਸ਼ ਵਿਚ ਸੂਬੇ ਦੇ ਯੋਗਦਾਨ ਨੂੰ ਦਰਸਾਉਣ ਤੋਂ ਹਿਚਕਚਾ ਰਹੀ ਹੈ।

ਇਹ ਵੀ  ਪੜ੍ਹੋ : ਪੰਜਾਬ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਕਲਾਸ ਦੀ ਡੇਟਸ਼ੀਟ ਜਾਰੀ, ਚੈਕ ਕਰੋ ਪੇਪਰਾਂ ਦਾ ਪੂਰਾ ਵੇਰਵਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਉੱਤਰੀ ਭਾਰਤ ਵਿੱਚੋਂ ਸਿਰਫ਼ ਭਾਜਪਾ ਸ਼ਾਸਿਤ ਸੂਬਿਆਂ ਨੂੰ ਹੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਨ ਵਾਲੇ ਸੂਬਿਆਂ ਖਾਸ ਕਰਕੇ ਪੰਜਾਬ ਅਤੇ ਦਿੱਲੀ ਨੂੰ ਭਾਜਪਾ ਨੇ ਜਾਣਬੁੱਝ ਕੇ ਪਰੇਡ ਤੋਂ ਬਾਹਰ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਸਲੂਕ ਅਤਿ ਨਿੰਦਣਯੋਗ ਅਤੇ ਅਸਹਿਣਯੋਗ ਹੈ।

- PTC NEWS
cm-bhagwant-mann central-government republic-day-punjab-parade
Advertisment

Stay updated with the latest news headlines.

Follow us:
Advertisment