Mon, Jan 30, 2023
Whatsapp

ਧਮਕੀ ਮਿਲਣ ਪਿਛੋਂ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਦੀ ਵਧਾਈ ਸੁਰੱਖਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

Written by  Ravinder Singh -- January 21st 2023 02:14 PM
ਧਮਕੀ ਮਿਲਣ ਪਿਛੋਂ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਦੀ ਵਧਾਈ ਸੁਰੱਖਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

ਧਮਕੀ ਮਿਲਣ ਪਿਛੋਂ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਦੀ ਵਧਾਈ ਸੁਰੱਖਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

ਬਠਿੰਡਾ : ਬਠਿੰਡਾ ਤੋਂ ਸਾਬਕਾ ਵਿਧਾਇਕ ਤੇ ਭਾਜਪਾ ਦੇ ਮੌਜੂਦਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਮਗਰੋਂ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸਰੂਪ ਚੰਦ ਸਿੰਗਲਾ ਦੀ ਸੁਰੱਖਿਆ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਜੇ ਇਲਨਚੇਜ਼ੀਅਨ ਨੇ ਦੱਸਿਆ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਵਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਸਿੰਗਲਾ ਦੀ ਸੁਰੱਖਿਆ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਧਮਕੀ ਦੇਣ ਵਾਲੇ ਵਿਅਕਤੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਫੋਨ ਕਾਲ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸੂਬਾ ਸਰਕਾਰ ਸਿੱਖਿਆ ਦੇ ਵੱਡੇ ਪ੍ਰੋਜੈਕਟ 'ਸਕੂਲ ਆਫ਼ ਐਮੀਨੈਂਸ' ਦੀ ਅੱਜ ਕਰੇਗੀ ਸ਼ੁਰੂਆਤ

ਐਸਐਸਪੀ ਬਠਿੰਡਾ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਪਹਿਲਾਂ ਵੀ ਦੋ ਸੁਰੱਖਿਆ ਮੁਲਾਜ਼ਮ ਦਿੱਤੇ ਹੋਏ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਦੇ ਨਾਲ-ਨਾਲ ਧਮਕੀ ਦੇਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

- PTC NEWS

adv-img

Top News view more...

Latest News view more...