MP Rattan Lal Kataria Dies: ਅੰਬਾਲਾ ਤੋਂ BJP ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ, ਸੂਬੇ ’ਚ ਇੱਕ ਦਿਨ ਦਾ ਸੋਗ
MP Rattan Lal Kataria Dies: ਹਰਿਆਣਾ ਦੇ ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ ਹੋ ਗਿਆ ਹੈ। ਕਟਾਰੀਆ ਨੇ ਬੀਤੀ ਰਾਤ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਏ। ਦੱਸ ਦਈਏ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਿਮੋਨੀਆ ਕਾਰਨ ਪੀਜੀਆਈ ਵਿੱਚ ਦਾਖ਼ਲ ਸਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਅੰਤਿਮ ਯਾਤਰਾ ਪੰਚਕੂਲਾ ਦੇ ਮਨਸਾ ਦੇਵੀ ਕੰਪਲੈਕਸ ਸੈਕਟਰ-4 ਤੋਂ ਸਵੇਰੇ 11:30 ਵਜੇ ਰਵਾਨਾ ਹੋਵੇਗੀ। ਦੁਪਹਿਰ 12 ਵਜੇ ਮਨੀਮਾਜਰਾ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੂਜੇ ਪਾਸੇ ਕਟਾਰੀਆ ਦੇ ਦੇਹਾਂਤ 'ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ 'ਚ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਸੰਸਦ ਮੈਂਬਰ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਦੁਸ਼ਯੰਤ ਨੇ ਲਿਖਿਆ ਹੈ ਕਿ ਸੀਨੀਅਰ ਨੇਤਾ ਰਤਨ ਲਾਲ ਕਟਾਰੀਆ ਦਾ ਅਚਾਨਕ ਦਿਹਾਂਤ ਸੂਬੇ ਦੀ ਰਾਜਨੀਤੀ ਲਈ ਵੱਡਾ ਘਾਟਾ ਹੈ।
ਇਹ ਵੀ ਪੜ੍ਹੋ: Rail Roko Dharna in Punjab: ਜੇਕਰ ਤੁਸੀਂ ਵੀ ਭਲਕੇ ਪੰਜਾਬ ’ਚ ਕਰਨ ਵਾਲੇ ਹੋ ਟ੍ਰੇਨ ’ਚ ਸਫ਼ਰ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ..!
- PTC NEWS