Sat, Nov 14, 2026
Whatsapp

BJP Punjab : ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਸਰਗਰਮੀਆਂ ਤੇਜ਼, 18 ਨਵੰਬਰ ਨੂੰ ਜਲੰਧਰ ਪਹੁੰਚਣਗੇ ਪਾਰਟੀ ਪ੍ਰਧਾਨ ਨਿਤਿਨ ਨਬੀਨ

‘ਸਮਰਸਤਾ ਯਾਤਰਾ’ ਨੂੰ ਦਿਖਾਉਣਗੇ ਹਰੀ ਝੰਡੀ

Reported by:  PTC News Desk  Edited by:  Jaswinder Kaur -- November 14th 2026 01:43 PM
BJP Punjab : ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਸਰਗਰਮੀਆਂ ਤੇਜ਼, 18 ਨਵੰਬਰ ਨੂੰ ਜਲੰਧਰ ਪਹੁੰਚਣਗੇ ਪਾਰਟੀ ਪ੍ਰਧਾਨ ਨਿਤਿਨ ਨਬੀਨ

BJP Punjab : ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਸਰਗਰਮੀਆਂ ਤੇਜ਼, 18 ਨਵੰਬਰ ਨੂੰ ਜਲੰਧਰ ਪਹੁੰਚਣਗੇ ਪਾਰਟੀ ਪ੍ਰਧਾਨ ਨਿਤਿਨ ਨਬੀਨ

BJP national president Nitin Nabin will visit Jalandhar: ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨਵੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸਮਰਸਤਾ ਯਾਤਰਾ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਮੌਕੇ ਉਨ੍ਹਾਂ ਵੱਲੋਂ ਇੱਕ ਵਿਸ਼ਾਲ ਇਕੱਠ ਨੂੰ ਵੀ ਸੰਬੋਧਨ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਇਹ ਯਾਤਰਾ ਜਲੰਧਰ ਤੋਂ ਸ਼ੁਰੂ ਹੋ ਕੇ 5 ਦਸੰਬਰ ਨੂੰ ਵਾਰਾਣਸੀ ਵਿਖੇ ਸਮਾਪਤ ਹੋਵੇਗੀ। ਇਸ ਮੁਹਿੰਮ ਰਾਹੀਂ ਭਾਜਪਾ ਵੱਲੋਂ ਸਮਾਜਿਕ ਸਮਰਸਤਾ ਅਤੇ ਸੰਤ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਯਾਤਰਾ ਦੌਰਾਨ ਪੰਜਾਬ ਸਮੇਤ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 46 ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ :

Captain ਅਮਰਿੰਦਰ ਸਿੰਘ ਦੀ PM ਮੋਦੀ ਨਾਲ ਮੁਲਾਕਾਤ ਦੇ ਮਾਇਨੇ, ਪੰਜਾਬ ਦੀ ਸਿਆਸਤ 'ਚ ਬਦਲਾਅ ਦੇ ਸੰਕੇਤ !

ਇਸ ਯਾਤਰਾ ਵਿੱਚ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ। ਭਾਜਪਾ ਦੇ ਇੱਕ ਸੀਨੀਅਰ ਆਗੂ ਮੁਤਾਬਕ ਯਾਤਰਾ ਦੀ ਸ਼ੁਰੂਆਤ 18 ਨਵੰਬਰ ਨੂੰ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਨੇੜਿਓਂ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਖ਼ੁਦ ਮੌਜੂਦ ਰਹਿਣਗੇ।

ਜ਼ਿਕਰਯੋਗ ਹੈ ਕਿ ਡੇਰਾ ਸੱਚਖੰਡ ਬੱਲਾਂ ਪੰਜਾਬ ਦੇ ਰਵਿਦਾਸੀਆ ਭਾਈਚਾਰੇ ਦਾ ਪ੍ਰਮੁੱਖ ਧਾਰਮਿਕ ਅਤੇ ਅਧਿਆਤਮਿਕ ਕੇਂਦਰ ਹੈ। ਜਲੰਧਰ ਦੇ ਨੇੜਲੇ ਪਿੰਡ ਬੱਲਾਂ ਵਿੱਚ ਸਥਿਤ ਇਸ ਡੇਰੇ ਦਾ ਭਾਈਚਾਰੇ ਦੇ ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਲ ਹੀ ਵਿੱਚ ਇਸ ਡੇਰੇ ਦਾ ਦੌਰਾ ਕਰ ਚੁੱਕੇ ਹਨ।

ਰਵਿਦਾਸੀਆ ਭਾਈਚਾਰਾ ਪੰਜਾਬ ਦੇ ਮਹੱਤਵਪੂਰਨ ਸਮਾਜਿਕ ਅਤੇ ਧਾਰਮਿਕ ਭਾਈਚਾਰਿਆਂ ਵਿੱਚੋਂ ਇੱਕ ਹੈ, ਜੋ ਸੰਤ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਤੋਂ ਪ੍ਰੇਰਣਾ ਲੈਂਦਾ ਹੈ। ਸੂਬੇ ਦੀ ਸਿਆਸਤ ਵਿੱਚ ਵੀ ਇਸ ਭਾਈਚਾਰੇ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਹੈ। ਇਸੇ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸਮੇਂ-ਸਮੇਂ 'ਤੇ ਇਸ ਭਾਈਚਾਰੇ ਤੱਕ ਆਪਣੀ ਪਹੁੰਚ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ।

ਇਸ ਯਾਤਰਾ ਦਾ ਸਮਾਪਨ ਵਾਰਾਣਸੀ ਵਿਖੇ ਹੋਵੇਗਾ, ਜੋ ਸੰਤ ਗੁਰੂ ਰਵਿਦਾਸ ਜੀ ਦਾ ਜਨਮ ਸਥਾਨ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕ ਸਭਾ ਹਲਕਾ ਵੀ ਹੈ। ਅਜਿਹੇ ਵਿੱਚ ਭਾਜਪਾ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਯਾਤਰਾ ਨੂੰ ਧਾਰਮਿਕ ਅਤੇ ਸਮਾਜਿਕ ਮਹੱਤਵ ਦੇ ਨਾਲ-ਨਾਲ ਪੰਜਾਬ ਸਮੇਤ ਹੋਰਨਾਂ ਸੂਬਿਆਂ ਵਿੱਚ ਆਪਣੀ ਪਹੁੰਚ ਮਜ਼ਬੂਤ ਕਰਨ ਦੀ ਮੁਹਿੰਮ ਵਜੋਂ ਵੀ ਦੇਖਿਆ ਜਾ ਰਿਹਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK