Diljit Dosanjh National Asset : ਗਾਇਕ ਦਿਲਜੀਤ ਦੋਸਾਂਝ ਨੂੰ ਮਿਲਿਆ ਬੀਜੇਪੀ ਆਗੂ RP ਸਿੰਘ ਦਾ ਸਮਰਥਨ , ਕਿਹਾ- ਦਿਲਜੀਤ ਸਿਰਫ਼ ਇੱਕ ਕਲਾਕਾਰ ਨਹੀਂ...
Diljit Dosanjh National Asset : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ 'ਸਰਦਾਰਜੀ 3' ਦਾ ਜਿਵੇਂ ਹੀ ਟ੍ਰੇਲਰ ਰਿਲੀਜ਼ ਹੋਇਆ ਉਸੇ ਸਮੇਂ ਸੋਸ਼ਲ ਮੀਡੀਆ 'ਤੇ ਵਿਵਾਦਾਂ ਵਿੱਚ ਘਿਰ ਗਿਆ ਹੈ। ਦੱਸ ਦਈਏ ਕਿ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੀ ਮੌਜੂਦਗੀ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਫੈਡਰੇਸ਼ਨ ਨੇ ਦਿਲਜੀਤ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਨੂੰ ਲਗਾਤਾਰ ਫਿਲਮ ਨੂੰ ਲੈ ਕੇ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਹੁਣ ਬੀਜੇਪੀ ਆਗੂ ਆਰਪੀ ਸਿੰਘ ਵੱਲੋਂ ਉਨ੍ਹਾਂ ਦਾ ਸਮਰਥਨ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਦੇ ਹੱਕ ’ਚ ਵੀ ਗੱਲ ਕੀਤੀ ਗਈ ਹੈ।
ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਦਿਲਜੀਤ ਦੇ ਸਮਰਥਨ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ ਕਿ ਦਿਲਜੀਤ ਸਿਰਫ਼ ਇੱਕ ਕਲਾਕਾਰ ਨਹੀਂ ਹੈ, ਸਗੋਂ ਭਾਰਤੀ ਸੱਭਿਆਚਾਰ ਦਾ ਵਿਸ਼ਵਵਿਆਪੀ ਚਿਹਰਾ ਅਤੇ ਇੱਕ ਰਾਸ਼ਟਰੀ ਸੰਪਤੀ ਹੈ। FWICE ਵੱਲੋਂ ਉਸਦੀ ਨਾਗਰਿਕਤਾ ਰੱਦ ਕਰਨ ਦੀ ਮੰਗ ਪੂਰੀ ਤਰ੍ਹਾਂ ਤਰਕਹੀਣ ਹੈ। ਦੇਸ਼ ਭਗਤੀ ਨੂੰ ਹਥਿਆਰ ਨਾ ਬਣਾਓ, ਇਸ 'ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
.@diljitdosanjh is not just a celebrated artist—he's a national asset and a global ambassador of Indian culture. FWICE’s call to revoke his Indian citizenship over an inadvertent and pre-incident film shoot is not only unfair but shockingly disproportionate.
The film featuring a… — RP Singh National Spokesperson BJP (@rpsinghkhalsa) June 27, 2025
ਉਨ੍ਹਾਂ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਜਦੋਂ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਹੋਇਆ ਤਾਂ ਕੋਈ ਇਤਰਾਜ਼ ਕਿਉਂ ਨਹੀਂ ਸੀ? -ਆਰਪੀ ਸਿੰਘ ਨੇ ਪੁੱਛਿਆ ਕਿ ਹਮਲੇ ਤੋਂ ਪਹਿਲਾਂ ਜਦੋਂ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਹੋਇਆ ਤਾਂ ਕੋਈ ਇਤਰਾਜ਼ ਕਿਉਂ ਨਹੀਂ ਸੀ, ਅਤੇ ਪਾਕਿਸਤਾਨੀ ਮਹਿਮਾਨਾਂ ਨੂੰ ਟੀਆਰਪੀ ਲਈ ਸੱਦਾ ਦੇਣ ਵਾਲੇ ਐਂਕਰਾਂ ਤੋਂ ਕੋਈ ਸਵਾਲ ਕਿਉਂ ਨਹੀਂ ਉਠਾਏ ਗਏ? ਉਨ੍ਹਾਂ ਨੇ ਰਾਸ਼ਟਰਵਾਦ ਨੂੰ ਸਸਤਾ ਨਾ ਬਣਾਉਣ ਦੀ ਅਪੀਲ ਕੀਤੀ ਅਤੇ FWICE ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਕਾਬਿਲੇਗੌਰ ਹੈ ਕਿ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ 'ਤੇ ਟ੍ਰੇਲਰ ਸਾਂਝਾ ਕੀਤਾ ਅਤੇ ਲਿਖਿਆ ਕਿ ਇਹ ਸਿਰਫ਼ ਵਿਦੇਸ਼ਾਂ ਵਿੱਚ ਰਿਲੀਜ਼ ਕੀਤਾ ਜਾਵੇਗਾ। ਨਿਊਜ਼ ਏਜੰਸੀ IANS ਦੇ ਅਨੁਸਾਰ, ਟ੍ਰੇਲਰ ਭਾਰਤ ਵਿੱਚ ਯੂਟਿਊਬ 'ਤੇ ਉਪਲਬਧ ਨਹੀਂ ਹੈ ਅਤੇ ਦਰਸ਼ਕ "ਇਹ ਵੀਡੀਓ ਤੁਹਾਡੇ ਦੇਸ਼ ਵਿੱਚ ਉਪਲਬਧ ਨਹੀਂ ਹੈ" ਸੁਨੇਹਾ ਦੇਖਦੇ ਹਨ। ਪਾਕਿਸਤਾਨ ਵਿੱਚ ਫਿਲਮ ਦੀ ਰਿਲੀਜ਼, ਖਾਸ ਕਰਕੇ ਲਾਹੌਰ, ਕਰਾਚੀ, ਇਸਲਾਮਾਬਾਦ, ਫੈਸਲਾਬਾਦ ਅਤੇ ਸਿਆਲਕੋਟ ਵਰਗੇ ਸ਼ਹਿਰਾਂ ਵਿੱਚ, ਭਾਰਤੀ ਪ੍ਰਸ਼ੰਸਕਾਂ ਦੇ ਗੁੱਸੇ ਨੂੰ ਹੋਰ ਭੜਕਾਇਆ ਹੈ। ਸੋਸ਼ਲ ਮੀਡੀਆ 'ਤੇ ਲੋਕ ਇਸਨੂੰ 'ਸ਼ਰਮਨਾਕ' ਅਤੇ 'ਦੇਸ਼ ਵਿਰੋਧੀ' ਕਹਿ ਰਹੇ ਹਨ।
ਇਹ ਵੀ ਪੜ੍ਹੋ : Shefali jariwala death : 'ਕਾਂਟਾ ਲਗਾ' ਫੇਮ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ , ਮੌਤ ਦਾ ਕਾਰਨ ਆਇਆ ਸਾਹਮਣੇ
- PTC NEWS