Thu, Apr 9, 2026
Whatsapp

Mohali : ਨਯਾਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਿਲ, 'ਆਪ' ਦੀਆਂ 7 ਪੰਚਾਇਤਾਂ ਨੇ ਵੀ ਫੜੀ ਤੱਕੜੀ

Shiromani Akali Dal Mohali : ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਅੱਜ ਨਗਰ ਕੌਂਸਲ ਵਿਚ ਉਸ ਵੇਲੇ ਸਫਾਇਆ ਹੋ ਗਿਆ, ਜਦੋਂ ਕੌਂਸਲ ਦੇ ਭਾਜਪਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

Reported by:  PTC News Desk  Edited by:  KRISHAN KUMAR SHARMA -- April 09th 2026 09:09 PM -- Updated: April 09th 2026 09:10 PM
Mohali : ਨਯਾਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਿਲ, 'ਆਪ' ਦੀਆਂ 7 ਪੰਚਾਇਤਾਂ ਨੇ ਵੀ ਫੜੀ ਤੱਕੜੀ

Mohali : ਨਯਾਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਿਲ, 'ਆਪ' ਦੀਆਂ 7 ਪੰਚਾਇਤਾਂ ਨੇ ਵੀ ਫੜੀ ਤੱਕੜੀ

Shiromani Akali Dal Mohali : ਭਾਰਤੀ ਜਨਤਾ ਪਾਰਟੀ (Punjab BJP) ਦਾ ਅੱਜ ਨਗਰ ਕੌਂਸਲ ਵਿਚ ਉਸ ਵੇਲੇ ਸਫਾਇਆ ਹੋ ਗਿਆ, ਜਦੋਂ ਕੌਂਸਲ ਦੇ ਭਾਜਪਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਸਮੇਤ 7 ਪੰਚਾਇਤਾਂ ਵੀ ਅਕਾਲੀ ਦਲ 'ਚ ਸ਼ਾਮਲ


ਭਾਜਪਾ ਕੌਂਸਲਰਾਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੀਨੀਅਰ ਆਗੂ ਗੁਰਧਿਆਨ ਸਿੰਘ ਵੀ ਸ਼ਾਮਲ ਹਨ, ਜੋ ਭਾਜਪਾ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਦੇ ਪਤੀ ਹਨ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਸਪ੍ਰੀਤ ਸਿੰਘ ਸੰਧੂ ਤੇ ਕਾਂਗਰਸੀ ਕੌਂਸਲਰ ਰਿੰਕੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਦੇ ਨਾਲ ਹੀ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਵਿਚ ਸ਼ਾਮਲ ਹੋਈਆਂ।

ਇਸ ਮੌਕੇ ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਨਾਲ ਮਿਲ ਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਧਿਆਨ ਸਿੰਘ ਦਾ ਇਲਾਕੇ ਦੀ ਸਮੁੱਚੀ ਸਿਖ਼ਰਲੀ ਭਾਜਪਾ ਲੀਡਰਸ਼ਿਪ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਆਗੂਆਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਲਈ ਕੀਤਾ ਕਿਉਂਕਿ ਸਿਰਫ ਅਕਾਲੀ ਦਲ ਨੇ ਹੀ ਸੱਤਾ ਵਿਚ ਹੁੰਦਿਆਂ ਨਯਾ ਗਾਓਂ ਦਾ ਵਿਕਾਸ ਕਰਵਾਇਆ ਸੀ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਕੌਂਸਲਰਾਂ ਵਿਚ ਅਮਨਦੀਪ ਕੌਰ, ਵਿਨੋਦ ਬਿੰਦੋਲੀਆ, ਵਿਸ਼ਾਨ ਪਾਸੀ ਤੇ ਸੁਨਹਿਰੀ ਦੇਵੀ ਸ਼ਾਮਲ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਗੁਰਧਿਆਨ ਸਿੰਘ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਪਾਰਟੀ ਆਗੂ ਹਰਦੀਪ ਸਿੰਘ ਖਿਜ਼ਰਾਬਾਦ ਨੂੰ ਪਾਰਲੀਮਾਨੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦਾ ਮੈਂਬਰ ਨਿਯੁਕਤ ਕੀਤਾ।

'ਰਵਿੰਦਰ ਖੇੜਾ ਨੂੰ ਬਣਾਓ ਵਿਧਾਇਕ'

ਅਕਾਲੀ ਦਲ ਦੇ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਿੰਦਰ ਖੇੜਾ ਨੂੰ ਖਰੜ ਦਾ ਐਮਐਲਏ ਚੁਣਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਨਯਾ ਗਾਓਂ ਦੇ ਵਿਕਾਸ ਵਾਸਤੇ ਵਚਨਬੱਧ ਹਨ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਦਾ ਕੰਮ ਮੂੰਹੋਂ ਬੋਲਦਾ ਹੈ। ਉਹਨਾਂ ਕਿਹਾ ਕਿ ਅਸੀਂ ਨਿਊ ਚੰਡੀਗੜ੍ਹ ਦੀ ਸਥਾਪਨਾ ਕੀਤੀ ਤੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਬਣਾ ਕੇ ਇਸਨੂੰ ਵਿਸ਼ਵ ਦੇ ਨਕਸ਼ੇ ’ਤੇ ਲਿਆਂਦਾ।

ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਪਾਰਟੀ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਏਗੀ।

ਨਯਾ ਗਾਓਂ ਦੇ ਲੋਕਾਂ ਦੀਆਂ ਪੇਸ਼ ਕਰਦਿਆਂ ਗੁਰਧਿਆਨ ਸਿੰਘ ਨੇ ਕਿਹਾ ਕਿ ਕੌਂਸਲ ਨੂੰ ਆਧੁਨਿਕ ਸੀਵਰੇਜ ਸਿਸਟਮ ਤੇ ਨਹਿਰੀ ਪਾਣੀ ਦੀ ਜ਼ਰੂਰਤ ਹੈ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕੌਂਸਲ ਵੱਲੋਂ ਇਮਾਰਤਾਂ ਦੇ ਕਮਰਸ਼ੀਅਲ ਨਕਸ਼ੇ ਵੀ ਮਨਜ਼ੂਰ ਹੋਣੇ ਚਾਹੀਦੇ ਹਨ।

ਇਸ ਮੌਕੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਨਯਾ ਗਾਓਂ ਦਾ ਵਿਕਾਸ ਕੀਤਾ ਹੈ ਤੇ ਉਹਨਾਂ ਨੇ ਕੌਂਸਲ ਨੂੰ ਅਣਡਿੱਠ ਕਰਨ ਵਾਸਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਹਾਣਾ ਨੇ ਵੀ ਸੰਬੋਧਨ ਕੀਤਾ।

- PTC NEWS

Top News view more...

Latest News view more...

PTC NETWORK
PTC NETWORK