Sun, Jun 7, 2026
Whatsapp

CJP Protest : BJP ਪ੍ਰਧਾਨ ਨਿਤਿਨ ਨਬੀਨ ਦੀ 'ਕਾਕਰੋਚਾਂ' ਨੂੰ ਚੇਤਾਵਨੀ, 'ਲੋਕਤੰਤਰ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵਾਂਗੇ...'

Cockroach Janta Party : ਨਿਤਿਨ ਨਬੀਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਕੁਝ ਲੋਕ ਸੋਚਦੇ ਹਨ ਕਿ ਉਹ ਭਾਰਤ ਦੇ ਨੌਜਵਾਨਾਂ ਦੀ ਦਿਸ਼ਾ ਨਿਰਧਾਰਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਹ ਉਨ੍ਹਾਂ ਨੂੰ ਨਕਾਰਾਤਮਕ ਰਾਜਨੀਤੀ ਵੱਲ ਧੱਕ ਰਿਹਾ ਹੈ।

Reported by:  PTC News Desk  Edited by:  KRISHAN KUMAR SHARMA -- June 07th 2026 01:30 PM -- Updated: June 07th 2026 01:43 PM
CJP Protest : BJP ਪ੍ਰਧਾਨ ਨਿਤਿਨ ਨਬੀਨ ਦੀ 'ਕਾਕਰੋਚਾਂ' ਨੂੰ ਚੇਤਾਵਨੀ, 'ਲੋਕਤੰਤਰ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵਾਂਗੇ...'

CJP Protest : BJP ਪ੍ਰਧਾਨ ਨਿਤਿਨ ਨਬੀਨ ਦੀ 'ਕਾਕਰੋਚਾਂ' ਨੂੰ ਚੇਤਾਵਨੀ, 'ਲੋਕਤੰਤਰ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵਾਂਗੇ...'

Cockroach Janta Party ਵੱਲੋਂ ਦਿੱਲੀ ਦੇ ਜੰਤਰ-ਮੰਤਰ 'ਤੇ ਨੌਜਵਾਨ ਅਭਿਜੀਤ ਦੀਪਕੇ ਦੀ ਅਗਵਾਈ ਹੇਠ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਇਆ। ਇਸ ਪ੍ਰਦਰਸ਼ਨ 'ਤੇ ਹੁਣ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਅਸਿੱਧੇ ਤੌਰ 'ਤੇ ਸੀਜੇਪੀ ਦੇ ਵਿਰੋਧ ਪ੍ਰਦਰਸ਼ਨ 'ਤੇ ਨਿਸ਼ਾਨਾ ਸਾਧਿਆ। ਨਿਤਿਨ ਨਵੀਨ (Nitin Nabin) ਨੇ ਕਿਹਾ ਕਿ ਵਿਦੇਸ਼ਾਂ ਵਿੱਚ ਕੁਝ ਲੋਕ ਸੋਚਦੇ ਹਨ ਕਿ ਉਹ ਭਾਰਤ ਦੇ ਨੌਜਵਾਨਾਂ ਦੀ ਦਿਸ਼ਾ ਨਿਰਧਾਰਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਹ ਉਨ੍ਹਾਂ ਨੂੰ ਨਕਾਰਾਤਮਕ ਰਾਜਨੀਤੀ ਵੱਲ ਧੱਕ ਰਿਹਾ ਹੈ। (BJP Warning to CJP)

ਭਾਰਤੀ ਜਨਤਾ ਪਾਰਟੀ (BJP) ਦੇ ਐਕਸ ਅਕਾਊਂਟ 'ਤੇ ਇੱਕ ਪੋਸਟ ਦੇ ਅਨੁਸਾਰ, ਰਾਂਚੀ ਵਿੱਚ ਇੱਕ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਨਬੀਨ ਨੇ ਕਿਹਾ, "ਅੱਜ ਦਾ ਨੌਜਵਾਨ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਚਾਹੁੰਦਾ ਹੈ, ਆਪਣਾ ਭਵਿੱਖ ਸੁਰੱਖਿਅਤ ਕਰਨ ਲਈ। ਪਰ ਕੁਝ ਲੋਕਾਂ ਨੇ ਇਸ ਦੇਸ਼ ਦੇ ਨੌਜਵਾਨਾਂ ਨੂੰ ਸੱਤਾ ਵਿਰੋਧੀ ਨਾਮ ਦੇ ਦਿੱਤਾ ਹੈ।"


ਭਾਜਪਾ ਪ੍ਰਧਾਨ ਨੇ 'ਕਾਕਰੋਚਾਂ' ਨੂੰ ਦਿੱਤੀ ਚੇਤਾਵਨੀ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੇ ਕਿਹਾ, “ਜੋ ਲੋਕ ਇਸ ਦੇਸ਼ ਦੇ ਨੌਜਵਾਨਾਂ ਨੂੰ ਨਕਾਰਾਤਮਕ ਰਾਜਨੀਤੀ ਵੱਲ ਲਿਜਾਣਾ ਚਾਹੁੰਦੇ ਹਨ, ਮੈਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਭਾਰਤ ਦਾ ਨੌਜਵਾਨ ਸਕਾਰਾਤਮਕ ਰਾਜਨੀਤੀ ਕਰੇਗਾ। ਅਸੀਂ ਲੋਕਤੰਤਰਿਕ ਢੰਗ ਨਾਲ ਵਿਰੋਧ ਕਰਾਂਗੇ, ਪਰ ਲੋਕਤੰਤਰ ਦੇ ਮਾਪਦੰਡਾਂ ਨੂੰ ਖਤਮ ਨਹੀਂ ਹੋਣ ਦੇਵਾਂਗੇ। ਕੁਝ ਲੋਕ ਵਿਦੇਸ਼ਾਂ ਵਿੱਚ ਬੈਠ ਕੇ ਸੋਚਦੇ ਹਨ ਕਿ ਉਹ ਭਾਰਤ ਦੇ ਨੌਜਵਾਨਾਂ ਨੂੰ ਦਿਸ਼ਾ ਦੇਣਗੇ, ਪਰ ਭਾਰਤ ਦਾ ਨੌਜਵਾਨ ਕਿਸੇ ਦੀ ਕਠਪੁਤਲੀ ਬਣ ਕੇ ਅੱਗੇ ਨਹੀਂ ਵਧੇਗਾ।”

ਨਬੀਨ ਨੇ ਦੇਸ਼ ਦੇ ਵਿਕਾਸ ਵਿੱਚ ਕਿਸਾਨਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕਰਦਿਆਂ ਕਿਹਾ, “ਮੈਂ ਮੰਨਦਾ ਹਾਂ ਕਿ ਇਸ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡਾ ਯੋਗਦਾਨ ਸਾਡੇ ਕਿਸਾਨਾਂ ਦਾ ਹੈ।” ਉਨ੍ਹਾਂ ਕਿਹਾ ਕਿ ਜੇ ਕਿਸਾਨ ਖੁਸ਼ਹਾਲ ਹੈ ਤਾਂ ਘਰਾਂ ਵਿੱਚ ਵੀ ਖੁਸ਼ਹਾਲੀ ਅਤੇ ਸਾਂਝ ਬਣੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਕਿਸਾਨਾਂ ਲਈ ਸਪੱਸ਼ਟ ਯੋਜਨਾ ਹੈ ਅਤੇ ਸਰਕਾਰ ਉਨ੍ਹਾਂ ਨੂੰ ਸਿਰਫ਼ ਲਾਭਪਾਤਰੀ ਬਣਾਕੇ ਨਹੀਂ ਰੱਖਣਾ ਚਾਹੁੰਦੀ। ਸਰਕਾਰ ਦਾ ਟੀਚਾ ਖੇਤੀਬਾੜੀ ਦੇ ਨਤੀਜਿਆਂ ਵਿੱਚ ਸੁਧਾਰ ਲਿਆਉਣਾ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਹੈ।

ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਮੰਗ ਰਹੀ ਸੀਜੇਪੀ

ਸ਼ਨੀਵਾਰ ਸਵੇਰੇ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਮਰੀਕਾ ਤੋਂ ਦਿੱਲੀ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਵੀ ਸ਼ਾਮਲ ਹੋਏ।

ਜੰਤਰ-ਮੰਤਰ 'ਤੇ ਸੰਬੋਧਨ ਕਰਦਿਆਂ ਅਭਿਜੀਤ ਦੀਪਕੇ ਨੇ ਕਿਹਾ, “ਪਿਛਲੇ ਦੋ-ਤਿੰਨ ਦਿਨਾਂ ਤੋਂ ਮੇਰੀ ਮਾਂ ਰੋ ਰਹੀ ਸੀ ਕਿ ਜਦੋਂ ਮੈਂ ਵਾਪਸ ਆਵਾਂਗਾ ਤਾਂ ਇਹ ਲੋਕ ਮੈਨੂੰ ਗ੍ਰਿਫ਼ਤਾਰ ਕਰ ਲੈਣਗੇ। ਮੇਰੇ ਘਰ ਵਾਪਸ ਆਉਣ ਨੂੰ ਲੈ ਕੇ ਉਹ ਡਰੇ ਹੋਏ ਸਨ।” ਸੀਜੇਪੀ ਨੇ ਕੇਂਦਰ ਸਰਕਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਹੁਦੇ ਤੋਂ ਹਟਾਉਣ ਲਈ ਸੱਤ ਦਿਨਾਂ ਦਾ ਨਵਾਂ ਅਲਟੀਮੇਟਮ ਦਿੱਤਾ ਹੈ। ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਦਾ ਅੰਦੋਲਨ ਦੇਸ਼ ਭਰ ਵਿੱਚ ਫੈਲਾਇਆ ਜਾਵੇਗਾ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK