Tue, Jul 21, 2026
Whatsapp

BJP, ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਵਿਰੋਧੀ ਝੂਠਾ ਪ੍ਰਚਾਰ ਕਰ ਰਹੇ : ਕੇਵਲ ਸਿੰਘ ਢਿੱਲੋਂ

Punjab BJP on Farmer Protest : ਕੇਵਲ ਸਿੰਘ ਢਿੱਲੋਂ ਨੇ ਦੁਹਰਾਇਆ ਕਿ ਪੀਐਮ ਮੋਦੀ ਅਤੇ ਭਾਜਪਾ ਦਾ ਇੱਕੋ-ਇੱਕ ਮੁੱਖ ਟੀਚਾ ਕਿਸਾਨਾਂ ਦੀ ਆਮਦਨ ਵਧਾਉਣਾ ਅਤੇ ਉਹਨਾਂ ਨੂੰ ਆਰਥਿਕ ਤੌਰ 'ਤੇ ਖੁਸ਼ਹਾਲ ਬਣਾਉਣਾ ਹੈ, ਕਿਉਂਕਿ ਜਦੋਂ ਸਾਡਾ ਕਿਸਾਨ ਖੁਸ਼ਹਾਲ ਹੋਵੇਗਾ, ਉਦੋਂ ਹੀ ਸਾਡਾ ਪੰਜਾਬ ਖੁਸ਼ਹਾਲ ਹੋਵੇਗਾ।

Reported by:  PTC News Desk  Edited by:  KRISHAN KUMAR SHARMA -- July 21st 2026 07:13 PM
BJP, ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਵਿਰੋਧੀ ਝੂਠਾ ਪ੍ਰਚਾਰ ਕਰ ਰਹੇ : ਕੇਵਲ ਸਿੰਘ ਢਿੱਲੋਂ

BJP, ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਵਿਰੋਧੀ ਝੂਠਾ ਪ੍ਰਚਾਰ ਕਰ ਰਹੇ : ਕੇਵਲ ਸਿੰਘ ਢਿੱਲੋਂ

India US Trade Deal : ਭਾਰਤ - ਅਮਰੀਕਾ ਵਪਾਰ‌ ਸਮਝੌਤੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ (Kewal Singh Dhillon) ਨੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਸਲਾਹ ਦਿੰਦਿਆਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਐਲਾਨ ਕੀਤਾ ਹੈ ਕਿ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। (Farmer Delhi Protest)

ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਕਿਸਾਨ ਕਿਸੇ ਵੀ ਤਰ੍ਹਾਂ ਭੁਲੇਖੇ 'ਚ ਨਾ ਆਉਣ : ਢਿੱਲੋਂ


ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਾਰ-ਵਾਰ ਇਹ ਗੱਲ ਸਾਫ਼ ਕਰ ਚੁੱਕੀ ਹੈ ਕਿ ਝੋਨਾ, ਕਣਕ, ਦਾਲਾਂ, ਦੁੱਧ ਅਤੇ ਹੋਰ ਖੇਤੀ ਉਤਪਾਦਾਂ ਨੂੰ ਇਸ ਵਪਾਰ ਸਮਝੌਤੇ ਦੇ ਘੇਰੇ ਤੋਂ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਣਾ ਹੈ। ਉਹਨਾਂ ਅੱਗੇ ਕਿਹਾ ਕਿ ਅੱਜ ਤੱਕ ਅਜਿਹਾ ਕੋਈ ਵੀ ਸਮਝੌਤਾ ਫ਼ਾਈਨਲ ਨਹੀਂ ਹੋਇਆ ਹੈ, ਸਿਰਫ਼ ਗੱਲਬਾਤ ਜਾਰੀ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੇ ਭੁਲੇਖੇ ਵਿੱਚ ਆਉਣ ਦੀ ਲੋੜ ਨਹੀਂ।

ਅਮਰੀਕਾ-ਭਾਰਤ ਵਪਾਰ ਸਮਝੌਤੇ 'ਤੇ ਫੈਲਾਇਆ ਜਾ ਰਿਹਾ ਝੂਠ : ਭਾਜਪਾ

ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਹਨਾਂ ਪਾਰਟੀਆਂ ਦਾ ਕੰਮ ਹਮੇਸ਼ਾ ਕਿਸਾਨਾਂ ਦੇ ਨਾਂ 'ਤੇ ਸਿਆਸਤ ਕਰਨਾ ਅਤੇ ਝੂਠਾ ਪ੍ਰਚਾਰ ਫੈਲਾਉਣਾ ਰਿਹਾ ਹੈ। ਇਸ ਦੇ ਉਲਟ, ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਨਾਲ ਖੜ੍ਹੀ ਰਹੇਗੀ।

ਇਹ ਵੀ ਪੜ੍ਹੋ... Explainer: ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਕਿਸਾਨ ਭਰੋਸਾ ਰੱਖਣ : ਢਿੱਲੋਂ

ਉਹਨਾਂ ਪੰਜਾਬ ਦੇ ਸਮੂਹ ਕਿਸਾਨ ਭਰਾਵਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਭਰਮ ਅਤੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਅਗਵਾਈ 'ਤੇ ਪੂਰਾ ਭਰੋਸਾ ਰੱਖਣ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜੱਥੇਬੰਦੀ ਨੂੰ ਕੋਈ ਭੁਲੇਖਾ ਹੈ ਤਾਂ ਉਹ ਸਰਕਾਰ ਨਾਲ ਗੱਲਬਾਤ ਕਰ ਸਕਦਾ ਹੈ। ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਹਰ ਮਾਮਲੇ 'ਤੇ ਗੱਲਬਾਤ ਲਈ ਤਿਆਰ ਹੈ।

'ਪ੍ਰਧਾਨ ਮੰਤਰੀ ਮੋਦੀ ਦਾ ਕਿਸਾਨਾਂ ਦੀ ਖੁਸ਼ਹਾਲੀ ਹੀ ਮਕਸਦ'

ਕੇਵਲ ਸਿੰਘ ਢਿੱਲੋਂ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦਾ ਇੱਕੋ-ਇੱਕ ਮੁੱਖ ਟੀਚਾ ਕਿਸਾਨਾਂ ਦੀ ਆਮਦਨ ਵਧਾਉਣਾ ਅਤੇ ਉਹਨਾਂ ਨੂੰ ਆਰਥਿਕ ਤੌਰ 'ਤੇ ਖੁਸ਼ਹਾਲ ਬਣਾਉਣਾ ਹੈ, ਕਿਉਂਕਿ ਜਦੋਂ ਸਾਡਾ ਕਿਸਾਨ ਖੁਸ਼ਹਾਲ ਹੋਵੇਗਾ, ਉਦੋਂ ਹੀ ਸਾਡਾ ਪੰਜਾਬ ਖੁਸ਼ਹਾਲ ਹੋਵੇਗਾ।

ਇਹ ਵੀ ਪੜ੍ਹੋ... ਮਾਨ ਸਰਕਾਰ ਦੇ ਸਕੂਲ ਫ਼ੀਸਾਂ ਦੇ ਫ਼ੈਸਲੇ ਵਿਰੁੱਧ ਨਿੱਤਰੇ ਪ੍ਰਾਈਵੇਟ ਸਕੂਲ ! ਦੋ ਦਿਨ ਦਾ ਦਿੱਤਾ ਅਲਟੀਮੇਟਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK