Sat, Dec 14, 2024
Whatsapp

Punjab News : ਸੁਲਤਾਨਪੁਰ ਲੋਧੀ ਤੋਂ BJP ਯੁਵਾ ਮੋਰਚਾ ਦੇ ਪ੍ਰਧਾਨ ਦਾ ਕਤਲ, ਦੋ ਸਾਥੀ ਜ਼ਖ਼ਮੀ

Sultanpur Lodhi Murder : ਜਾਣਕਾਰੀ ਅਨੁਸਾਰ ਨੰਨੂ ਅਤੇ ਉਸ ਦੇ ਦੋ ਸਾਥੀਆਂ 'ਤੇ 5-6 ਨੌਜਵਾਨਾਂ ਨੇ ਮਿਲ ਕੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਉਰਫ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- November 22nd 2024 08:26 AM -- Updated: November 22nd 2024 08:28 AM
Punjab News : ਸੁਲਤਾਨਪੁਰ ਲੋਧੀ ਤੋਂ BJP ਯੁਵਾ ਮੋਰਚਾ ਦੇ ਪ੍ਰਧਾਨ ਦਾ ਕਤਲ, ਦੋ ਸਾਥੀ ਜ਼ਖ਼ਮੀ

Punjab News : ਸੁਲਤਾਨਪੁਰ ਲੋਧੀ ਤੋਂ BJP ਯੁਵਾ ਮੋਰਚਾ ਦੇ ਪ੍ਰਧਾਨ ਦਾ ਕਤਲ, ਦੋ ਸਾਥੀ ਜ਼ਖ਼ਮੀ

BJP Yuva Morcha President Murder : ਸੁਲਤਾਨਪੁਰ ਲੋਧੀ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ, ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਦਕਿ ਹਮਲੇ 'ਚ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨ।

ਮ੍ਰਿਤਕ ਨੌਜਵਾਨ ਹਨੀ ਕੁਮਾਰ ਉਰਫ ਨੰਨੂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵਿੰਗ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ, ਜਿਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਨੰਨੂ ਅਤੇ ਉਸ ਦੇ ਦੋ ਸਾਥੀਆਂ 'ਤੇ 5-6 ਨੌਜਵਾਨਾਂ ਨੇ ਮਿਲ ਕੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਉਰਫ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। 


ਉਧਰ, ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਚੀਕ ਚਿਹਾੜਾ ਪੈ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।  ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। 

ਉੱਥੇ ਹੀ ਮੌਕੇ 'ਤੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ. ਰੰਧਾਵਾ ਡੀਐਸਪੀ, ਸੁਲਤਾਨਪੁਰ ਲੋਧੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਆਰੋਪੀਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

- PTC NEWS

Top News view more...

Latest News view more...

PTC NETWORK