Operation Blue star Anniversary: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਅੱਜ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
Operation Blue star Anniversary: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਚੱਲ ਰਹੇ ਅਖੰਡ ਪਾਠ ਦੇ ਭੋਗ ਪਏ ਗਏ ਹਨ। ਪਿਛਲੇ ਦੋ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੱਜ ਸਵੇਰ ਤੋਂ ਹੀ ਸੰਗਤ ਦਾ ਇਕੱਠ ਹੋਣਾ ਵੀ ਸ਼ੁਰੂ ਹੋ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਕੌਮ ਦਾ ਨਾਮ ਸੰਦੇਸ਼ ਦਿੱਤਾ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਰੇ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਇਕੱਠੇ ਹੋਣ ਦੀ ਲੋੜ ਹੈ। ਜੇ ਅਸੀਂ ਇਕੱਠੇ ਹੋਵਾਂਗੇ ਤਾਂ ਸਰਕਾਰ ਨੂੰ ਇੱਥੇ ਲਿਆ ਕੇ ਝੁਕਾ ਸਕਦੇ ਹਾਂ। 1984 ਦੀ ਤ੍ਰਾਸਦੀ ਸਾਨੂੰ ਹੋਰ ਮਜ਼ਬੂਤ ਕਰਦੀ ਹੈ। ਜਿੰਨਾ ਜ਼ਿਆਦਾ ਸਾਨੂੰ 1984 ਦੀ ਯਾਦ ਕਰਵਾਇਆ ਜਾਵੇਗਾ, ਅਸੀਂ ਓਨੇ ਹੀ ਮਜ਼ਬੂਤ ਹੁੰਦੇ ਜਾਵਾਂਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ 6 ਜੂਨ 1984 ਉਹ ਦਿਨ ਸੀ ਜਦੋਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਗੋਲੀਆਂ, ਬੰਬਾਂ ਦਾ ਮੀਂਹ ਵਰ੍ਹ ਰਿਹਾ ਸੀ, ਤੇ ਉਹੀ ਇੰਦਰਾ ਗਾਂਧੀ ਦੇਸ਼ ਨੂੰ ਸ਼ਾਂਤੀ ਦਾ ਉਪਦੇਸ਼ ਵੀ ਦੇ ਰਹੀ ਸੀ। ਕਾਂਗਰਸ ਦਾ ਦਿੱਤਾ ਇਹ ਅਸਹਿ ਦਰਦ ਹਰ ਸਾਲ ਸਿੱਖ ਕੌਮ ਨੂੰ ਮੁੜ-ਮੁੜ ਪੀੜ ਦਿੰਦਾ ਹੈ।
ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਦੂਜੇ ਪਾਸੇ ਘੱਲੂਘਾਰਾ ਦਿਵਸ ਦੇ ਸਬੰਧ ‘ਚ ਅੰਮ੍ਰਿਤਸਰ ਵਿਖੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ‘ਤੇ ਮੁਕੰਮਲ ਨਾਕਾਬੰਦੀ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ‘ਚ ਵੱਡੀ ਗਿਣਤੀ ‘ਚ ਪੈਰਾ ਮਿਲਟਰੀ ਫੋਰਸ ਅਤੇ ਪੁਲਿਸ ਨੂੰ ਤੈਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਚਿੱਟੇ ਕੱਪੜੇ ਪਾ ਕੇ ਪੁਲਿਸ ਮੁਲਾਜ਼ਮਾਂ ਵੱਲੋਂ ਪਹਿਰਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਿਸ Panjab University ਤੋਂ ਹਰਿਆਣਾ ਨੇ ਪਿੱਛੇ ਖਿੱਚ ਲਿਆ ਸੀ ਹੱਥ; ਮੁੜ੍ਹ ਕਿਉਂ ਉਸ 'ਚ ਮੰਗ ਰਹੀ ਹਿੱਸਾ? ਜਾਣੋ ਪੂਰਾ ਮਾਮਲਾ
- PTC NEWS