Jammu and Kashmir : ਕਿਸ਼ਤਵਾੜ 'ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ
Bodies of two missing SPOs recovered in Kishtwar : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ ਲਾਸ਼ਾਂ ਅੱਜ ਦਛਨ ਇਲਾਕੇ ਦੇ ਜੰਗਲਾਂ ਵਿੱਚੋਂ ਬਰਾਮਦ ਹੋਈਆਂ ਹਨ। ਦੋਵਾਂ ਦੀ ਅਗਵਾ ਕਰਕੇ ਹੱਤਿਆ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਅੱਤਵਾਦੀਆਂ ਦੀ ਭਾਲ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਦੋਵੇਂ ਪੁਲਿਸ ਮੁਲਾਜ਼ਮ ਦਛਨ ਇਲਾਕੇ ਦੇ ਉੱਚੇ ਪਹਾੜੀ ਅਤੇ ਸੰਘਣੇ ਜੰਗਲੀ ਖੇਤਰਾਂ ਵਿੱਚੋਂ ਲਾਪਤਾ ਹੋਏ ਸਨ। ਉਨ੍ਹਾਂ ਦੀ ਭਾਲ ਲਈ ਸੁਰੱਖਿਆ ਬਲਾਂ ਵੱਲੋਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਤਲਾਸ਼ੀ ਮੁਹਿੰਮ ਵਿੱਚ ਡਰੋਨ ਅਤੇ ਸਨਿਫਰ ਡੌਗਜ਼ ਦੀ ਵੀ ਮਦਦ ਲਈ ਗਈ।
ਇਹ ਵੀ ਪੜ੍ਹੋ :
Delhi Pollution : ਦਿੱਲੀ ਦੇ ਕਈ ਇਲਾਕਿਆਂ ਵਿੱਚ AQI 500 ਤੋਂ ਪਾਰ, ਹਵਾ ਹੋਈ ਬੇੱਹਦ ਖਰਾਬ
ਵੀਰਵਾਰ ਨੂੰ ਤਲਾਸ਼ੀ ਦੌਰਾਨ ਦੋਵਾਂ ਦੀਆਂ ਲਾਸ਼ਾਂ ਉਸ ਸਥਾਨ ਤੋਂ ਕਰੀਬ 2 ਕਿਲੋਮੀਟਰ ਦੂਰ ਮਿਲੀਆਂ, ਜਿੱਥੋਂ ਉਹ ਲਾਪਤਾ ਹੋਏ ਸਨ। ਸੂਤਰਾਂ ਮੁਤਾਬਕ ਦੋਵਾਂ ਦੇ ਸਰੀਰਾਂ 'ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਪਹਾੜੀ ਇਲਾਕਿਆਂ ਤੋਂ ਬੁੱਧਵਾਰ ਨੂੰ ਦੋ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਲਾਪਤਾ ਹੋ ਗਏ ਸਨ। ਐਸਪੀਓ ਰਸ਼ਪਾਲ ਕੁਮਾਰ ਅਤੇ ਬਾਬੀ ਚੰਦ ਸਥਾਨਕ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਸਮੂਹ (ਐਸਓਜੀ) ਵਿੱਚ ਤਾਇਨਾਤ ਸਨ।
ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਪੁਲਿਸ ਅਧਿਕਾਰੀ ਪਹਾੜੀ ਜ਼ਿਲ੍ਹੇ ਦੇ ਦੂਰ-ਦੁਰਾਡੇ ਦਛਨ-ਮਾਰਵਾਹ ਖੇਤਰ ਤੋਂ ਲਾਪਤਾ ਹੋ ਗਏ ਸਨ। ਅਧਿਕਾਰੀਆਂ ਵਲੋਂ ਲਾਪਤਾ ਐਸਪੀਓਜ਼ ਨੂੰ ਲੱਭਣ ਲਈ ਇਲਾਕੇ ਵਿੱਚ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ। ਜਿਸ ਇਲਾਕੇ ਵਿੱਚ ਉਹ ਲਾਪਤਾ ਹੋਏ ਸਨ, ਉਹ ਅੱਤਵਾਦੀ ਪ੍ਰਭਾਵ ਹੇਠ ਦੱਸਿਆ ਜਾਂਦਾ ਹੈ।
ਦੋਵੇਂ ਕਿਸ਼ਤਵਾੜ ਜ਼ਿਲ੍ਹੇ ਦੇ ਕਿਆਰ ਦਛਨ ਦੇ ਵਸਨੀਕ ਸਨ। ਐਸਪੀਓ 17 ਰਾਸ਼ਟਰੀ ਰਾਈਫਲਜ਼ (ਆਰਆਰ) ਟੀਓਬੀ ਕੈਂਪ ਧਰਨਾ, ਸੈਕਟਰ ਮਾਰਵਾਹ ਵਿਖੇ ਰੋਟੇਸ਼ਨਲ ਡਿਊਟੀ 'ਤੇ ਤਾਇਨਾਤ ਸਨ। ਹਾਲਾਂਕਿ, ਉਹ ਨਿਰਧਾਰਤ ਸਮੇਂ 'ਤੇ ਡਿਊਟੀ 'ਤੇ ਰਿਪੋਰਟ ਕਰਨ ਵਿੱਚ ਅਸਫਲ ਰਹੇ। ਉਦੋਂ ਤੋਂ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਰਿਹਾ।
ਅੱਤਵਾਦੀਆਂ ਦੇ ਇੱਕ ਸਮੂਹ ਦੇ ਦਿਖਾਈ ਦੇਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਨੂੰ ਸ਼੍ਰੀਨਗਰ ਦੇ ਨਾਲ ਲੱਗਦੇ ਗੰਦਰਬਲ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਟਿਕਾਣੇ ਹੋਣ ਦੇ ਸ਼ੱਕ ਵਿੱਚ ਕਈ ਥਾਵਾਂ ਦੀ ਤਲਾਸ਼ੀ ਲਈ, ਪਰ ਅੱਤਵਾਦੀਆਂ ਦਾ ਪਤਾ ਲਗਾਉਣ ਵਿੱਚ ਅਸਫਲ ਰਹੇ। ਤਲਾਸ਼ੀ ਮੁਹਿੰਮ ਦੇਰ ਰਾਤ ਤੱਕ ਜਾਰੀ ਰਹੀ।
ਇਹ ਘਟਨਾ ਕੁਲਗਾਮ ਜ਼ਿਲ੍ਹੇ ਵਿੱਚ ਸੀਆਰਪੀਐਫ ਟੀਮ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਵਾਪਰੀ। ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਸੀਆਰਪੀਐਫ ਦੀ ਇੱਕ ਚੌਕੀ 'ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਤਿੰਨ ਜਵਾਨ ਗੰਭੀਰ ਜ਼ਖਮੀ ਹੋ ਗਏ। ਹਮਲਾਵਰਾਂ ਨੇ ਚੌਕੀ 'ਤੇ ਤਾਇਨਾਤ ਸੀਆਰਪੀਐਫ ਜਵਾਨਾਂ ਨੂੰ ਨਿਸ਼ਾਨਾ ਬਣਾਇਆ। ਗੋਲੀਬਾਰੀ ਤੋਂ ਤੁਰੰਤ ਬਾਅਦ ਹਮਲਾਵਰ ਭੱਜ ਗਏ।
- PTC NEWS