Fri, Jun 9, 2023
Whatsapp

Hoshiarpur News: ਹੁਸ਼ਿਆਰਪੁਰ ਦੇ ਬੱਸ ਸਟੈਂਡ ’ਚ ਮਿਲੀ ਇੱਕ ਵਿਅਕਤੀ ਦੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਹੁਸ਼ਿਆਰਪੁਰ ਦੇ ਬੱਸ ਸਟੈਂਡ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੱਸ ਸਟੈਂਡ ’ਚ ਇੱਕ ਵਿਅਕਤੀ ਦੀ ਲਾਸ਼ ਮਿਲੀ। ਮੌਕੇ ’ਤੇ ਪਹੁੰਚੀ ਪੁਲਿਸ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਫਿਲਹਾਲ ਮ੍ਰਿਤਕ ਵਿਅਕਤੀ ਦੀ ਅਜੇ ਤੱਕ ਕੋਈ ਪਛਾਣ ਨਹੀਂ ਹੋ ਸਕੀ ਹੈ।

Written by  Aarti -- April 09th 2023 09:38 AM
Hoshiarpur News: ਹੁਸ਼ਿਆਰਪੁਰ ਦੇ ਬੱਸ ਸਟੈਂਡ ’ਚ ਮਿਲੀ ਇੱਕ ਵਿਅਕਤੀ ਦੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Hoshiarpur News: ਹੁਸ਼ਿਆਰਪੁਰ ਦੇ ਬੱਸ ਸਟੈਂਡ ’ਚ ਮਿਲੀ ਇੱਕ ਵਿਅਕਤੀ ਦੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਵਿੱਕੀ ਅਰੋੜਾ (ਹੁਸ਼ਿਆਰਪੁਰ, 9 ਅਪ੍ਰੈਲ): ਹੁਸ਼ਿਆਰਪੁਰ ਦੇ ਬੱਸ ਸਟੈਂਡ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੱਸ ਸਟੈਂਡ ’ਚ ਇੱਕ ਵਿਅਕਤੀ ਦੀ ਲਾਸ਼ ਮਿਲੀ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ।

ਜਿਸ ਤੋਂ ਬਾਅਦ ਥਾਣਾ ਮਾਡਲ ਟਾਊਨ ਦੇ ਐਸਐਚਓ ਹਰਪ੍ਰੇਮ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੋਰਚਰੀ ਹਾਊਸ ’ਚ ਰਖਵਾਇਆ। ਫਿਲਹਾਲ ਮ੍ਰਿਤਕ ਵਿਅਕਤੀ ਦੀ ਅਜੇ ਤੱਕ ਕੋਈ ਪਛਾਣ ਨਹੀਂ ਹੋ ਸਕੀ ਹੈ। 


ਜਾਣਕਾਰੀ ਦਿੰਦੇ ਹੋਏ ਐਸਐਚਓ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਸ ਸਟੈਂਡ ਅੰਦਰ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਇਹ ਵਿਅਕਤੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਇੱਥੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਲਈ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਜਲਦ ਹੀ ਉਸਦੇ ਵਾਰਿਸਾਂ ਦਾ ਪਤਾ ਕਰਕੇ ਲਾਸ਼ ਉਨ੍ਹਾਂ ਦੇ ਹਵਾਲੇ ਕੀਤੀ ਜਾਵੇਗੀ।

- PTC NEWS

adv-img

Top News view more...

Latest News view more...