Canada ’ਚ 27 ਸਾਲਾਂ ਅਮਨਪ੍ਰੀਤ ਕੌਰ ਦੀ ਮਿਲੀ ਲਾਸ਼, ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ
Sangrur News : ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਸੰਗਰੂਰ ਤੋਂ ਆਪਣੇ ਚੰਗੇ ਭਵਿੱਖ ਲਈ ਕਨੇਡਾ ਗਈ 27 ਸਾਲਾ ਅਮਨਪ੍ਰੀਤ ਕੌਰ ਨੂੰ ਉੱਥੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਵਾਲੇ ਦੀ ਸ਼ਨਾਖਤ ਮਨਪ੍ਰੀਤ ਸਿੰਘ ਉਮਰ 27 ਸਾਲਾ ਜਾਣੀ ਗਈ ਹੈ ਜਿਸ ਨੂੰ ਕੀ ਕਨੇਡਾ ਵਿੱਚ ਮੋਸਟ ਵਾਂਟਿਡ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਨੇਡਾ ਪੁਲਿਸ ਉਸਦੀ ਭਾਲ ਕਰ ਰਹੀ ਹੈ।
ਉੱਥੇ ਹੀ ਜੇਕਰ ਸੰਗਰੂਰ ਵਿੱਚ ਅਮਨਪ੍ਰੀਤ ਕੌਰ ਦੇ ਪਰਿਵਾਰ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਬੇਟੀ ਹੋਣਹਾਰ ਸੀ ਅਤੇ ਕਨੇਡਾ ਦੇ ਵਿੱਚ ਹਸਪਤਾਲ ਵਿੱਚ ਕੰਮ ਕਰ ਰਹੀ ਸੀ ਉਹ ਸੰਗਰੂਰ ਤੋਂ 2021 ਦੇ ਵਿੱਚ ਕਨੇਡਾ ਗਈ ਸੀ ਅਤੇ ਹੁਣ ਉਹ ਕੁਝ ਸਮੇਂ ਦੇ ਵਿੱਚ ਉੱਥੇ ਪੀਆਰ ਹੋਣ ਵਾਲੀ ਸੀ।
ਦੂਜੇ ਪਾਸੇ ਅਮਨਪ੍ਰੀਤ ਕੌਰ ਦੇ ਪਿਤਾ ਨੇ ਕਿਹਾ ਕਿ ਉਸਨੇ ਸਾਨੂੰ ਅੱਜ ਤੱਕ ਕਦੇ ਵੀ ਕੋਈ ਅੰਦਰੂਨੀ ਗੱਲ ਨਹੀਂ ਦੱਸੀ ਸੀ ਪਰ ਉਹ ਹਮੇਸ਼ਾ ਸਾਡੇ ਨਾਲ ਖੁਸ਼ ਹੋ ਕੇ ਗੱਲ ਕਰਦੀ ਸੀ ਅਤੇ ਆਪਣੀ ਮਿਹਨਤ ਕਨੇਡਾ ਦੇ ਵਿੱਚ ਕਰਦੀ ਸੀ ਜਿਸ ਨਾਲ ਉਸਨੇ ਕੈਨੇਡਾ ਵਿੱਚ ਕਾਰ ਵੀ ਰੱਖੀ ਹੋਈ ਸੀ ਅਤੇ ਆਪਣੀ ਚੰਗੀ ਜ਼ਿੰਦਗੀ ਜੀਅ ਰਹੀ ਸੀ।
ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਅਮਨਪ੍ਰੀਤ ਕੌਰ ਹਮੇਸ਼ਾ ਉਹਨਾਂ ਨਾਲ ਪਿਆਰ ਨਾਲ ਗੱਲ ਕਰਦੀ ਹ ਤੇ ਉਹ ਭਾਰਤ ਆਉਣ ਦੇ ਲਈ ਬਹੁਤ ਉਤਸਾਹਿਤ ਸੀ ਅਤੇ ਉਸਨੇ ਕਿਹਾ ਸੀ ਕਿ ਉਹ ਜਲਦੀ ਹੀ ਪੀਆਰ ਹੋ ਜਾਵੇਗੀ ਅਤੇ ਉਸ ਤੋਂ ਬਾਅਦ ਉਹ ਪਹਿਲਾਂ ਭਾਰਤ ਆਵੇਗੀ ਉਹਨਾਂ ਨੂੰ ਉਸ ਬੁੱਢੇ ਬਾਰੇ ਕੋਈ ਜਾਣਕਾਰੀ ਨਹੀਂ ਹੈ ਜਿਸ ਨੇ ਉਸ ਦਾ ਕਤਲ ਕੀਤਾ ਹੈ ਅਤੇ ਕੈਨੇਡਾ ਪੁਲਿਸ ਦੀ ਭਾਲ ਕਰ ਰਹੀ ਹੈ।
- PTC NEWS